AAP ਤੋਂ ਬਾਅਦ ਕਾਂਗਰਸ ਨੇ ਹਿੰਦੂ ਚਿਹਰੇ ‘ਤੇ ਲਗਾਇਆ ਦਾਅ, ਜਾਣੋਂ ਕੌਣ ਹਨ ਭਾਰਤ ਭੂਸ਼ਣ ਕੌਣ?
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਵਿੱਚ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਆਸ਼ੂ ਇਸ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਉਪ ਚੋਣ ਵਿੱਚ ਉਨ੍ਹਾਂ ਦੀ ਉਮੀਦਵਾਰੀ ਨੇ ਰਾਜਨੀਤਿਕ ਗਤੀਵਿਧੀਆਂ ਵਧਾ ਦਿੱਤੀਆਂ ਹਨ।

ਭਾਵੇਂ ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ, ਪਰ ਇੱਥੇ ਰਾਜਨੀਤਿਕ ਗਤੀਵਿਧੀਆਂ ਪਹਿਲਾਂ ਹੀ ਤੇਜ਼ ਹੋ ਗਈਆਂ ਹਨ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਲੁਧਿਆਣਾ ਪੱਛਮੀ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਉਪ ਚੋਣ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ। ਉਮੀਦਵਾਰਾਂ ਦੇ ਐਲਾਨ ਤੋਂ ਬਾਅਦ, ਇਹ ਮੰਨਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਜਲਦੀ ਹੀ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਆਓ ਜਾਣਦੇ ਹਾਂ ਕਿ ਕਾਂਗਰਸ ਨੇ ਕਿਸ ਲੀਡਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ ਅਤੇ ਉਹਨਾਂ ਦਾ ਰਾਜਨੀਤਿਕ ਪਿਛੋਕੜ ਕੀ ਹੈ।
ਲੁਧਿਆਣਾ ਪੱਛਮੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਦੇਹਾਂਤ ਹੋ ਗਿਆ। ਗੋਗੀ ਦੀ ਮੌਤ ਉਹਨਾਂ ਦੇ ਘਰ ਵਿੱਚ ਉਹਨਾਂ ਦੀ ਲਾਇਸੈਂਸੀ ਬੰਦੂਕ ਵਿੱਚੋਂ ਅਚਾਨਕ ਗੋਲੀ ਚੱਲਣ ਕਾਰਨ ਹੋਈ। ਇਸ ਤੋਂ ਬਾਅਦ ਲੁਧਿਆਣਾ ਪੱਛਮੀ ਸੀਟ ਖਾਲੀ ਹੋ ਗਈ। ਇਸੇ ਲਈ ਇੱਥੇ ਉਪ ਚੋਣਾਂ ਹੋਣ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਪਹਿਲਾਂ ਹੀ ਇਸ ਸੀਟ ‘ਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾ ਚੁੱਕੀ ਹੈ।
ਕੌਣ ਹਨ ਭਾਰਤ ਭੂਸ਼ਣ ਆਸ਼ੂ?
ਭਾਰਤ ਭੂਸ਼ਣ ਆਸ਼ੂ ਦਾ ਜਨਮ 20 ਮਾਰਚ, 1971 ਨੂੰ ਹੋਇਆ ਸੀ। ਉਨ੍ਹਾਂ ਨੂੰ ਪੰਜਾਬ ਵਿੱਚ ਕਾਂਗਰਸ ਦਾ ਇੱਕ ਵੱਡਾ ਆਗੂ ਮੰਨਿਆ ਜਾਂਦਾ ਹੈ। ਉਹ ਪੰਜਾਬ ਦੀ ਲੁਧਿਆਣਾ ਪੱਛਮੀ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਕਾਂਗਰਸ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਮੰਨੀ ਜਾਂਦੀ ਹੈ। ਭਾਰਤ ਭੂਸ਼ਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ, ਉਸ ਸਮੇਂ ਉਨ੍ਹਾਂ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦਾ ਚਾਰਜ ਸੀ।
ਰਾਜਨੀਤਿਕ ਸਫ਼ਰ ਕਿਵੇਂ ਰਿਹਾ?
ਭਾਰਤ ਭੂਸ਼ਣ ਆਸ਼ੂ ਦਾ ਰਾਜਨੀਤਿਕ ਸਫ਼ਰ 1997 ਵਿੱਚ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 48 ਤੋਂ ਸ਼ੁਰੂ ਹੋਇਆ ਸੀ, ਜਦੋਂ ਉਹ ਇੱਥੋਂ ਕੌਂਸਲਰ ਚੁਣੇ ਗਏ ਸਨ। ਉਹ 2002 ਅਤੇ 2007 ਵਿੱਚ ਲਗਾਤਾਰ ਕੌਂਸਲਰ ਵੀ ਬਣੇ। ਲਗਾਤਾਰ ਤਿੰਨ ਵਾਰ ਕੌਂਸਲਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦਾ ਨਾਮ ਅਚਾਨਕ ਚਰਚਾ ਦਾ ਵਿਸ਼ਾ ਬਣ ਗਿਆ। ਇਸੇ ਕਰਕੇ ਆਸ਼ੂ ਨੇ ਇਸ ਚਰਚਾ ਦਾ ਪੂਰਾ ਫਾਇਦਾ ਉਠਾਇਆ ਅਤੇ ਸਿੱਧੇ ਵਾਰਡ ਤੋਂ ਅਸੈਂਬਲੀ ਦੀ ਤਿਆਰੀ ਸ਼ੁਰੂ ਕਰ ਦਿੱਤੀ।
ਭਾਰਤ ਭੂਸ਼ਣ ਆਸ਼ੂ ਨੇ ਕੌਂਸਲਰ ਹੁੰਦਿਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕੀਤੀ ਸੀ। ਉਹਨਾਂ ਨੂੰ ਆਪਣੀ ਮਿਹਨਤ ਦਾ ਫਲ ਮਿਲਿਆ। 2012 ਵਿੱਚ, ਉਹਨਾਂ ਨੂੰ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਕਾਂਗਰਸ ਦੀ ਟਿਕਟ ਮਿਲੀ ਅਤੇ ਉਹ ਪੰਜਾਬ ਵਿਧਾਨ ਸਭਾ ਵਿੱਚ ਡਿਪਟੀ ਸੀਐਲਪੀ ਲੀਡਰ ਬਣੇ। 2017 ਵਿੱਚ, ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ।
ਇਹ ਵੀ ਪੜ੍ਹੋ
ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਗਏ ਆਸ਼ੂ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ, ਭਾਰਤ ਭੂਸ਼ਣ ਅਤੇ ਉਹਨਾਂ ਦੇ ਨਜ਼ਦੀਕੀ ਸਾਥੀ ਰਾਜਦੀਪ ਸਿੰਘ ਨਾਗਰਾ ਨੂੰ ਈਡੀ ਨੇ 1 ਅਗਸਤ, 2024 ਅਤੇ 4 ਸਤੰਬਰ, 2024 ਨੂੰ ਪੀਐਮਐਲਏ 2002 ਦੇ ਤਹਿਤ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਸਮੇਂ ਉਹਨਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ, ਈਡੀ ਨੇ 22.78 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ।
ਆਸ਼ੂ ਦਾ ਵਿਵਾਦਾਂ ਨਾਲ ਰਿਸ਼ਤਾ?
ਭਾਰਤ ਭੂਸ਼ਣ ਆਸ਼ੂ ਸੂਬੇ ਦੀ ਰਾਜਨੀਤੀ ਵਿੱਚ ਇੱਕ ਮਸ਼ਹੂਰ ਚਿਹਰਾ ਹੈ ਪਰ ਉਹਨਾਂ ਦਾ ਨਾਮ ਉਸ ਤੋਂ ਵੱਧ ਵਿਵਾਦਾਂ ਵਿੱਚ ਫਸਿਆ ਹੋਇਆ ਹੈ। ਜਨਵਰੀ 2019 ਵਿੱਚ, ਭਾਰਤ ਭੂਸ਼ਣ ਆਸ਼ੂ ਨੂੰ ਇੱਕ ਜਨਤਕ ਸਮਾਰੋਹ ਵਿੱਚ ਇੱਕ ਮਹਿਲਾ ਅਧਿਕਾਰੀ ਨਾਲ ਦੁਰਵਿਵਹਾਰ ਕਰਦੇ ਦੇਖਿਆ ਗਿਆ ਸੀ। ਫਿਰ ਉਹ ਵਿਵਾਦਾਂ ਵਿੱਚ ਆ ਗਏ। ਇਸ ਤੋਂ ਇਲਾਵਾ ਧਮਕੀ ਭਰਿਆ ਵੀਡੀਓ ਵੀ ਵਾਇਰਲ ਹੋਇਆ। ਅਕਤੂਬਰ 2019 ਵਿੱਚ, ਭਾਰਤ ਭੂਸ਼ਣ ਆਸ਼ੂ ਨੇ ਉਪ ਚੋਣ ਦੀਆਂ ਤਿਆਰੀਆਂ ਦੌਰਾਨ ਆਪਣੀ ਹੀ ਪਾਰਟੀ ਦੇ ਇੱਕ ਵਲੰਟੀਅਰ ਦੀ ਕੁੱਟਮਾਰ ਕੀਤੀ ਸੀ। ਇਸ ਤੋਂ ਇਲਾਵਾ, ਹੋਰ ਵੀ ਬਹੁਤ ਸਾਰੇ ਅਜਿਹੇ ਮਾਮਲੇ ਹਨ ਜਿਨ੍ਹਾਂ ਨੇ ਆਸ਼ੂ ਨੂੰ ਚਰਚਾ ਵਿੱਚ ਰੱਖਿਆ।