ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸਵੇਰ 7 ਵਜੇ ਤੋਂ ਵੋਟਿੰਗ ਸ਼ੁਰੂ, ਚਾਰ ਪਾਰਟੀਆਂ ‘ਚ ਹੈ ਸਿੱਧੀ ਟੱਕਰ
Ludhiana West By Election: ਇਸ ਜ਼ਿਮਨੀ ਚੋਣ 'ਚ ਚਾਰ ਪਾਰਟੀਆਂ 'ਚ ਸਿੱਧਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ, ਜਿਨ੍ਹਾਂ 'ਚ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹਨ। ਜ਼ਿਮਨੀ ਚੋਣ ਦੇ ਨਤੀਜ਼ੇ 23 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ। ਪੋਲਿੰਗ ਸਟੇਸ਼ਨ ਦੇ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਮੋਬਾਈਲ ਜਮਾਂ ਕਰਨ ਤੇ ਪੋਲਿੰਗ ਸਟੇਸ਼ਨਾਂ 'ਤੇ ਸੀਸੀਟੀਵੀ ਨਿਗਰਾਨੀ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ।

ਲੁਧਿਆਣਾ ਪੱਛਮੀ ‘ਚ ਅੱਜ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਵੋਟਿੰਗ ਦਾ ਸਮਾਂ ਸਵੇਰ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਵਿੱਚ 90,088 ਪੁਰਸ਼, 85,371 ਔਰਤਾਂ ਅਤੇ 10 ਤੀਜੇ ਲਿੰਗ ਸ਼ਾਮਲ ਹਨ। ਇਨ੍ਹਾਂ ਲਈ ਕੁੱਲ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਇਸ ਜ਼ਿਮਨੀ ਚੋਣ ‘ਚ ਚਾਰ ਪਾਰਟੀਆਂ ‘ਚ ਸਿੱਧਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ, ਜਿਨ੍ਹਾਂ ‘ਚ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹਨ। ਜ਼ਿਮਨੀ ਚੋਣ ਦੇ ਨਤੀਜ਼ੇ 23 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।
ਪੋਲਿੰਗ ਸਟੇਸ਼ਨ ਦੇ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਮੋਬਾਈਲ ਜਮਾਂ ਕਰਨ ਤੇ ਪੋਲਿੰਗ ਸਟੇਸ਼ਨਾਂ ‘ਤੇ ਸੀਸੀਟੀਵੀ ਨਿਗਰਾਨੀ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। ਕੁੱਲ 235 ਕੈਮਰੇ ਲਗਾਏ ਗਏ ਹਨ। ਕਮਾਂਡ ਕੰਟਰੋਲ ਸੈਂਟਰ ਤੋਂ ਪੂਰੇ ਚੋਣ ਦੀ ਲਾਈਵ ਨਿਗਰਾਨੀ ਕੀਤੀ ਜਾਵੇਗੀ।
776 ਸਰਕਾਰੀ ਕਰਮਚਾਰੀ, ਜਿਨ੍ਹਾਂ ‘ਚ ਕੇਂਦਰ ਤੇ ਸੂਬਾ ਕਰਮਚਾਰੀ, ਬੈਂਕ ਤੇ ਪੀਐਸਯੂ ਅਧਿਕਾਰੀ ਸ਼ਾਮਲ ਹਨ, ਇਨ੍ਹਾਂ ਨੂੰ ਡਿਊਟੀ ‘ਤੇ ਲਗਾਇਆ ਗਿਆ ਹੈ। ਕੁੱਲ 194 ਪੋਲਿੰਗ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ‘ਚ 194 ਪ੍ਰੀਜ਼ਾਈਡਿੰਗ ਅਫ਼ਸਰ, 194 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ 388 ਪੋਲਿੰਗ ਅਫ਼ਸਰ ਸ਼ਾਮਲ ਹਨ।
4 ਪ੍ਰਮੁੱਖ ਪਾਰਟੀਆਂ ‘ਚ ਟੱਕਰ
ਇਸ ਜ਼ਿਮਨੀ ਚੋਣ ‘ਚ ਚਾਰ ਪਾਰਟੀਆਂ ‘ਚ ਸਿੱਧੀ ਟੱਕਰ ਦੇਖੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਕਾਰੋਬਾਰੀ ਦੇ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਦਾਅ ਖੇਡਿਆ ਹੈ। ਉੱਥੇ ਹੀ ਭਾਜਪਾ ਵੱਲੋਂ ਜੀਵਨ ਗੁਪਤਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਓਪਕਾਰ ਸਿੰਘ ਘੁੰਮਣ ਚੋਣ ਮੈਦਾਨ ‘ਚ ਹਨ।
ਇਹ ਵੀ ਪੜ੍ਹੋ
ਕਿਉਂ ਹੋ ਰਹੀ ਹੈ ਜ਼ਿਮਨੀ ਚੋਣ?
ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਘਰ ‘ਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਹ ਬੰਦੂਕ ਸਾਫ਼ ਕਰ ਰਹੇ ਸਨ, ਇਸ ਦੌਰਾਨ ਗਲਤੀ ਨਾਲ ਗੋਲੀ ਚੱਲ ਗਈ ਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮੀਸ਼ਨ ਨੇ 25 ਮਈ ਨੂੰ ਜ਼ਿਮਨੀ ਚੋਣ ਦੀ ਘੋਸ਼ਣਾ ਕੀਤੀ।