Ludhiana West Bypoll Result: ਲੁਧਿਆਣਾ ਦੀ ਜਿੱਤ ‘ਤੇ ਕੇਜਰੀਵਾਲ ਦੀ ਦਿੱਲੀ ਤੋਂ ਪ੍ਰੈਸ-ਕਾਨਫਰੰਸ, ਨਿਸ਼ਾਨੇ ਤੇ ਭਾਜਪਾ ਅਤੇ ਕਾਂਗਰਸ

Updated On: 

23 Jun 2025 17:38 PM IST

Kejriwal On Ludhiana West Bypoll Result: ਲੁਧਿਆਣਾ ਪੱਛਮੀ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ 'ਤੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ 'ਆਪ' ਸਰਕਾਰ ਦੇ ਕੰਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੇ ਕੰਮ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ, ਇਹ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਵਿੱਚ 'ਆਪ' ਸਰਕਾਰ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ।

Ludhiana West Bypoll Result: ਲੁਧਿਆਣਾ ਦੀ ਜਿੱਤ ਤੇ ਕੇਜਰੀਵਾਲ ਦੀ ਦਿੱਲੀ ਤੋਂ ਪ੍ਰੈਸ-ਕਾਨਫਰੰਸ, ਨਿਸ਼ਾਨੇ ਤੇ ਭਾਜਪਾ ਅਤੇ ਕਾਂਗਰਸ

ਲੁਧਿਆਣਾ ਦੀ ਜਿੱਤ 'ਤੇ ਕੀ ਬੋਲੇ ਕੇਜਰੀਵਾਲ?

Follow Us On

ਆਮ ਆਦਮੀ ਪਾਰਟੀ (ਆਪ) ਨੇ ਚਾਰ ਰਾਜਾਂ ਦੀਆਂ ਪੰਜ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਉਪ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਾਰਟੀ ਨੇ ਪੰਜਾਬ ਅਤੇ ਗੁਜਰਾਤ ਵਿੱਚ ਇੱਕ-ਇੱਕ ਸੀਟ ਜਿੱਤ ਕੇ ਆਪਣੀ ਤਾਕਤ ਦਿਖਾਈ। ਖਾਸ ਗੱਲ ਇਹ ਹੈ ਕਿ ਇਸ ਜਿੱਤ ਤੋਂ ਬਾਅਦ ‘ਆਪ’ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਅਤੇ ਕਾਂਗਰਸ ਦੋਵਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਾਂਗਰਸ ‘ਤੇ ਭਾਜਪਾ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ ਅਤੇ ਸਪੱਸ਼ਟ ਤੌਰ ‘ਤੇ ਕਿਹਾ ਕਿ ਦੇਸ਼ ਵਿੱਚ ਭਾਜਪਾ ਵਿਰੁੱਧ ਸੱਚੀ ਲੜਾਈ ਸਿਰਫ਼ ਆਮ ਆਦਮੀ ਪਾਰਟੀ ਹੀ ਲੜ ਰਹੀ ਹੈ।

ਲੁਧਿਆਣਾ ਪੱਛਮੀ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ‘ਤੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ‘ਆਪ’ ਸਰਕਾਰ ਦੇ ਕੰਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੇ ਕੰਮ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ, ਇਹ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ।

ਕਾਂਗਰਸ ‘ਤੇ ਹਮਲਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀ ਅੰਦਰੂਨੀ ਤੌਰ ‘ਤੇ ਚੰਗੀ ਦੋਸਤੀ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਭਾਜਪਾ ਨਾਲ ਲੜਨ ਦਾ ਨਾ ਤਾਂ ਇਰਾਦਾ ਹੈ ਅਤੇ ਨਾ ਹੀ ਹਿੰਮਤ। ਸਿਰਫ਼ ਆਮ ਆਦਮੀ ਪਾਰਟੀ ਹੀ ਦੇਸ਼ ਭਰ ਵਿੱਚ ਭਾਜਪਾ ਵਿਰੁੱਧ ਸਿੱਧੀ ਅਤੇ ਇਮਾਨਦਾਰ ਲੜਾਈ ਲੜ ਰਹੀ ਹੈ।

ਗੁਜਰਾਤ ਦੀ ਜਿੱਤ ‘ਤੇ ਕੇਜਰੀਵਾਲ ਨੇ ਕੀ ਕਿਹਾ

ਗੁਜਰਾਤ ਵਿੱਚ ਜਿੱਤ ਬਾਰੇ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਹੁਣ ਉੱਥੇ ਮੁਕਾਬਲਾ ਸਿਰਫ਼ ਭਾਜਪਾ ਅਤੇ ‘ਆਪ’ ਵਿਚਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਗੁਜਰਾਤ ਵਿੱਚ ਸਿਰਫ਼ ਦਿਖਾਵੇ ਵਾਲੀ ਪਾਰਟੀ ਹੈ। ਅਸਲੀਅਤ ਵਿੱਚ, ਉਹ ਭਾਜਪਾ ਦੀ ਕਠਪੁਤਲੀ ਵਜੋਂ ਕੰਮ ਕਰ ਰਹੀ ਹੈ ਅਤੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਵਿੱਚ ਮਦਦ ਕਰ ਰਹੀ ਹੈ।

ਰਾਜ ਸਭਾ ਜਾਣ ਬਾਰੇ ਕਿਆਸਅਰਾਈਆਂ ਦਾ ਦਿੱਤਾ ਜਵਾਬ

ਕੇਜਰੀਵਾਲ ਨੇ ਰਾਜ ਸਭਾ ਨਾਲ ਸਬੰਧਤ ਅਟਕਲਾਂ ‘ਤੇ ਵੀ ਸਥਿਤੀ ਸਪੱਸ਼ਟ ਕੀਤੀ। ਲੁਧਿਆਣਾ ਪੱਛਮੀ ਸੀਟ ਤੋਂ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ, ਉਨ੍ਹਾਂ ਦੀ ਰਾਜ ਸਭਾ ਸੀਟ ਖਾਲੀ ਹੋ ਜਾਵੇਗੀ। ਇਸ ਬਾਰੇ ਵਿਰੋਧੀ ਧਿਰ ਨੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਖੁਦ ਰਾਜ ਸਭਾ ਜਾ ਸਕਦੇ ਹਨ। ਪਰ ਇਨ੍ਹਾਂ ਅਟਕਲਾਂ ‘ਤੇ ਰੋਕ ਲਗਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕਈ ਵਾਰ ਮੈਨੂੰ ਰਾਜ ਸਭਾ ਭੇਜਣ ਦੀਆਂ ਗੱਲਾਂ ਹੁੰਦੀਆਂ ਹਨ। ਮੈਂ ਇਹ ਸਪੱਸ਼ਟ ਕਰ ਦੇਵਾਂ ਕਿ ਮੈਂ ਰਾਜ ਸਭਾ ਨਹੀਂ ਜਾ ਰਿਹਾ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਇਹ ਫੈਸਲਾ ਕਰੇਗੀ ਕਿ ਸੀਟ ‘ਤੇ ਕੌਣ ਚੋਣ ਲੜੇਗਾ।