ਲੋਕ ਸਾਡੇ ਕੰਮ ਤੋਂ ਖ਼ੁਸ਼, ਜਿੱਤ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ
Ludhiana West Bypoll Result: CM ਮਾਨ ਨੇ ਟਵਿੱਟਰ 'ਤੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਜਿੱਤ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਬਿਨਾਂ ਕਿਸੇ ਭੇਦਭਾਵ ਦੇ ਅਤੇ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰ ਰਹੇ ਹਾਂ।

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਵੋਟਾਂ ਦੀ ਗਿਣਤੀ ਸੋਮਵਾਰ ਨੂੰ ਹੋਈ। ਇਹ ਸੀਟ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ, ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋਈ ਸੀ। ‘ਆਪ’ ਨੇ ਇਹ ਸੀਟ ਉਪ ਚੋਣ ਵਿੱਚ ਜਿੱਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਜਾਰੀ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ‘ਤੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਜਿੱਤ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਬਿਨਾਂ ਕਿਸੇ ਭੇਦਭਾਵ ਦੇ ਅਤੇ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰ ਰਹੇ ਹਾਂ।
विधानसभा हलका लुधियाना पश्चिमी उपचुनाव में आम आदमी पार्टी की शानदार जीत पर सभी को बहुत-बहुत बधाइयाँ। बड़ी लीड से मिली यह जीत इस बात का साफ़ संकेत है कि राज्य के लोग हमारी सरकार के कामों से बेहद खुश है। हम पंजाब की तरक्की और खुशहाली के लिए दिन-रात बिना किसी भेदभाव और पूरी ईमानदारी pic.twitter.com/SAHOOkZbDT
— Bhagwant Mann (@BhagwantMann) June 23, 2025
ਹੁਣ ਫਾਈਨਲ ਦੀ ਵਾਰੀ- ਸਿਸੋਦੀਆ
ਮਨੀਸ਼ ਸਿਸੋਦੀਆ ਨੇ ਐਕਸ ਪਲੇਟਫਾਰਮ ‘ਤੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਲੁਧਿਆਣਾ ਉਪ ਚੋਣ ਨੂੰ ਸੈਮੀਫਾਈਨਲ ਕਹਿ ਰਹੇ ਹਨ। ‘ਆਪ’ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ ਹੁਣ ਭਗਵੰਤ ਮਾਨ ਦੀ ਅਗਵਾਈ ਹੇਠ, ਅਸੀਂ ਫਾਈਨਲ ਵੀ ਜਿੱਤਾਂਗੇ। ਇਹ ਜਿੱਤ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਦੀ ਜਿੱਤ ਹੈ।