ਆਸ਼ੂ ਤੋਂ ਬਾਅਦ ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ, ਹਾਰ ਤੋਂ ਬਾਅਦ ਵਧਿਆ ਕਾਟੋ ਕਲੇਸ਼!
Ludhiana West: ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਕਾਂਗਰਸ ਉਮੀਦਵਾਰ ਦੇ ਸਾਬਕ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਹਾਰ ਪਾਰਟੀ ਦੀ ਨਹੀਂ, ਸਗੋਂ ਉਨ੍ਹਾਂ ਦੀ ਖੁਦ ਦੀ ਹਾਰ ਹੈ। ਉਨ੍ਹਾਂ ਨੇ ਕਿਹਾ ਸੀ ਉਹ ਕਾਂਗਰਸ ਦੇ ਵਰਕਰਾਂ ਤੇ ਆਗੂਆਂ ਦੀ ਦਿੱਤੀ ਹਿੰਮਤ ਨਾਲ ਇਸ ਚੋਣ 'ਚ ਉਤਰੇ। ਉੱਥੇ ਹੀ ਇਸ ਹਾਰ ਤੋਂ ਬਾਅਦ ਕਾਂਗਰਸ ਦੇ ਕਈ ਵੱਡੇ ਆਗੂ ਆਸ਼ੂ ਦੇ ਘਰ ਪਹੁੰਚੇ ਸਨ।

ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਸੂਬਾ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਇਹ ਫੈਸਲਾ 23 ਜੂਨ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਮਿਲੀ ਹਾਰ ਤੋਂ ਬਾਅਦ ਆਇਆ ਹੈ। ਦੋਹਾਂ ਕੋਲ ਮੀਤ ਪ੍ਰਧਾਨ ਦਾ ਅਹੁਦਾ ਸੀ। ਦੋਹਾਂ ਹੀ ਆਗੂਆਂ ਨੇ ਆਪਣਾ ਅਸਤੀਫ਼ਾ ਹਾਈ ਕਮਾਨ ਨੂੰ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਹਾਰ ਤੋਂ ਬਾਅਦ ਕਾਰਜ਼ਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਤੋਂ 10,637 ਵੋਟਾਂ ਨਾਲ ਹਾਰ ਮਿਲੀ ਸੀ। ਦੱਸ ਦੇਈਏ ਕਿ ਲੁਧਿਆਣਾ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਿੰਗ ਹੋਈ ਸੀ ਤੇ 23 ਜੂਨ ਨੂੰ ਨਤੀਜ਼ੇ ਆਏ ਸਨ।
ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਹਾਰ ਤੋਂ ਬਾਅਦ ਕਾਂਗਰਸ ਉਮੀਦਵਾਰ ਦੇ ਸਾਬਕ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਹਾਰ ਪਾਰਟੀ ਦੀ ਨਹੀਂ, ਸਗੋਂ ਉਨ੍ਹਾਂ ਦੀ ਖੁਦ ਦੀ ਹਾਰ ਹੈ। ਉਨ੍ਹਾਂ ਨੇ ਕਿਹਾ ਸੀ ਉਹ ਕਾਂਗਰਸ ਦੇ ਵਰਕਰਾਂ ਤੇ ਆਗੂਆਂ ਦੀ ਦਿੱਤੀ ਹਿੰਮਤ ਨਾਲ ਇਸ ਚੋਣ ‘ਚ ਉਤਰੇ। ਉੱਥੇ ਹੀ ਇਸ ਹਾਰ ਤੋਂ ਬਾਅਦ ਕਾਂਗਰਸ ਦੇ ਕਈ ਵੱਡੇ ਆਗੂ ਆਸ਼ੂ ਦੇ ਘਰ ਪਹੁੰਚੇ ਸਨ।
ਪੰਜਾਬ ਕਾਂਗਰਸ ਪ੍ਰਧਾਨ ਨੇ ਕੀਤੀ ਸੀ ਪ੍ਰੈੱਸ ਕਾਨਫਰੰਸ
ਦੱਸ ਦੇਈਏ ਕਿ ਜ਼ਿਮਨੀ ਚੋਣ ‘ਚ ਹਾਰ ਤੋਂ ਬਾਅਦ ਪੰਜਾਬ ਕਾਂਗਰਸ ‘ਚ ਕਾਟੋ ਕਲੇਸ਼ ਵੱਧਦਾ ਨਜ਼ਰ ਆ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਹੋਇਆ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਹਿੰਮਤ ਨਾਲ ਚੋਣ ਲੜਨ ਦੀ ਵਧਾਈ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਰਟੀ ਅੰਦਰ ਦੀਆਂ ਗੱਲਾਂ ਇਹ ਪਰਿਵਾਰਕ ਮਸਲੇ ਹੁੰਦੇ ਹਨ ਤੇ ਪਾਰਟੀ ਪਲੈਟਫਾਰਮ ‘ਤੇ ਇਸ ਦੀ ਚਰਚਾ ਹੋਣ ਚਾਹੀਦੀ ਹੈ ਤੇ ਮੀਡੀਆ ‘ਚ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ। ਅਸੀਂ ਚਿੰਤਨ ਤੇ ਮੰਥਨ ਕਰਾਂਗੇ।
ਦੱਸ ਦੇਈਏ ਕਿ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਇਹ ਅਸਤੀਫ਼ੇ ਭਾਰਤ ਭੂਸ਼ਣ ਆਸ਼ੂ ਦੇ ਹੱਕ ‘ਚ ਦਿੱਤੇ ਹਨ। ਕਿਹਾ ਜਾ ਰਿਹਾ ਹੈ ਕਿ ਰਾਜਾ ਵੜਿੰਗ ਨੇ ਦੱਬੀ ਆਵਾਜ਼ ‘ਚ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ, ਜਿਸ ਤੋਂ ਬਾਅਦ ਪਾਰਟੀ ‘ਚ ਕਲੇਸ਼ ਵੱਧਦਾ ਨਜ਼ਰ ਆ ਰਿਹਾ ਹੈ।