ਦਿੱਲੀ ਦੀ ਸੀਐਮ ਰੇਖਾ ਗੁਪਤਾ ਦਾ ਲੁਧਿਆਣਾ ਦੌਰਾ, ਭਾਜਪਾ ਉਮੀਦਵਾਰ ਜੀਵਨ ਗੁਪਤਾ ਲਈ ਕਰਨਗੇ ਚੋਣ ਪ੍ਰਚਾਰ
ਸੀਐਮ ਰੇਖਾ ਗੁਪਤਾ ਦਿੱਲੀ ਦੇ 9ਵੀਂ ਮੁੱਖ ਮੰਤਰੀ ਹਨ। ਉਨ੍ਹਾਂ ਨੇ ਇਸ ਸਾਲ ਹੋਈਆਂ ਚੋਣਾਂ 'ਚ ਸ਼ਾਲੀਮਾਰ ਬਾਗ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਵੰਦਨਾ ਕੁਮਾਰੀ ਨੂੰ ਵੱਡੇ ਫ਼ਰਕ ਨਾਲ ਹਰਾਇਆ ਸੀ। ਆਰਐਸਐਸ ਤੇ ਭਾਜਪਾ ਨਾਲ ਜੁੜੀ ਰੇਖਾ ਗੁਪਤਾ ਭਾਜਪਾ ਦੀ ਜਨਰਲ ਸਕੱਤਰ ਤੇ ਭਾਜਪਾ ਮਹਿਲਾ ਮੋਰਚਾ ਦੇ ਰਾਸ਼ਟਰੀ ਉਪ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੀ ਹੈ।
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ
ਲੁਧਿਆਣਾ ਪੱਛਮੀ ‘ਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਨੇ ਪੂਰੀ ਵਾਹ ਲਗਾ ਦਿੱਤੀ ਹੈ। ਸਟਾਰ ਪ੍ਰਚਾਰਕ ਆਪਣੇ-ਆਪਣੇ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ। ਇਸ ਹੀ ਸਿਲਸਿਲੇ ‘ਚ ਅੱਜ ਭਾਜਪਾ ਉਮੀਵਾਰ ਜੀਵਨ ਗੁਪਤਾ ਦੇ ਚੋਣ ਪ੍ਰਚਾਰ ਲਈ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਲੁਧਿਆਣਾ ਪਹੁੰਚ ਰਹੇ ਹਨ।
ਦੱਸ ਦਈਏ ਕਿ ਭਾਜਪਾ ਨੇ ਇਸ ਚੋਣ ਨੂੰ ਜਿੱਤਣ ਲਈ ਪੂਰੀ ਤਾਕਤ ਝੋਂਕ ਦਿੱਤੀ ਹੈ। ਬੀਤੇ ਦਿਨ ਹਰਿਆਣਾ ਦੇ ਸੀਐਮ ਨਾਇਬ ਸੈਣੀ ਚੋਣ ਪ੍ਰਚਾਰ ਲਈ ਆਏ ਸਨ, ਜਦਕਿ ਅੱਜ ਦਿੱਲੀ ਦੇ ਸੀਐਮ ਪਾਰਟੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ।
ਸੀਐਮ ਰੇਖਾ ਗੁਪਤਾ ਦਿੱਲੀ ਦੇ 9ਵੇਂ ਮੁੱਖ ਮੰਤਰੀ ਹਨ। ਉਨ੍ਹਾਂ ਨੇ ਇਸ ਸਾਲ ਹੋਈਆਂ ਚੋਣਾਂ ‘ਚ ਸ਼ਾਲੀਮਾਰ ਬਾਗ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੰਦਨਾ ਕੁਮਾਰੀ ਨੂੰ ਵੱਡੇ ਫ਼ਰਕ ਨਾਲ ਹਰਾਇਆ ਸੀ। ਆਰਐਸਐਸ ਤੇ ਭਾਜਪਾ ਨਾਲ ਜੁੜੀ ਰੇਖਾ ਗੁਪਤਾ ਭਾਜਪਾ ਦੀ ਜਨਰਲ ਸਕੱਤਰ ਤੇ ਭਾਜਪਾ ਮਹਿਲਾ ਮੋਰਚਾ ਦੇ ਰਾਸ਼ਟਰੀ ਉਪ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੀ ਹੈ।
ਜ਼ਿਮਨੀ ਚੋਣ ਚ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅਰੋੜਾ ਲੁਧਿਆਣਾ ਦੇ ਇੱਕ ਉਦਯੋਗਪਤੀ ਹਨ ਅਤੇ ਆਪਣੇ ਸਮਾਜ ਭਲਾਈ ਕਾਰਜਾਂ ਲਈ ਵੀ ਜਾਣੇ ਜਾਂਦੇ ਹਨ। ਅਰੋੜਾ 2022 ਤੋਂ ਰਾਜ ਸਭਾ ਦੇ ਮੈਂਬਰ ਹਨ।
ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜੋ 2012 ਅਤੇ 2017 ਵਿੱਚ ਦੋ ਵਾਰ ਇਸ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ਉਪ ਚੋਣ ਲਈਪਰਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਇਸ ਉਪ ਚੋਣ ਲਈ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।