AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ‘ਚ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ, ਪ੍ਰੇਮ ਸਬੰਧਾਂ ਦੇ ਮਾਮਲੇ ਤਹਿਤ ਪੁਲਿਸ ਕਰ ਰਹੀ ਜਾਂਚ

ਸ਼ਿਕਾਇਤਕਰਤਾ ਮ੍ਰਿਤਕ ਦੀ ਮਾਂ ਸੁਨੀਤਾ ਨੇ ਦੱਸਿਆ ਕਿ ਉਹ ਮੱਕੜ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। 24 ਫਰਵਰੀ ਨੂੰ ਉਹ ਆਮ ਵਾਂਗ ਫੈਕਟਰੀ ਵਿੱਚ ਕੰਮ ਕਰਨ ਗਈ ਸੀ ਅਤੇ ਉਸ ਦਾ ਪੁੱਤਰ, ਆਰੀਅਨ ਘਰ ਵਿੱਚ ਇਕੱਲਾ ਸੀ।

ਲੁਧਿਆਣਾ 'ਚ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ, ਪ੍ਰੇਮ ਸਬੰਧਾਂ ਦੇ ਮਾਮਲੇ ਤਹਿਤ ਪੁਲਿਸ ਕਰ ਰਹੀ ਜਾਂਚ
tv9-punjabi
| Published: 27 Feb 2026 16:15 PM IST

ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਸਥਿਤ ਮੱਕੜ ਕਲੋਨੀ ਦੇ ਰਹਿਣ ਵਾਲੇ 19 ਸਾਲਾ ਨੌਜਵਾਨ ਨੇ ਪ੍ਰੇਮ ਸਬੰਧਾਂ ਕਾਰਨ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਆਰੀਅਨ ਯਾਦਵ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਕਾਨ ਮਾਲਕ ਦੀ ਧੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਿਕਾਇਤਕਰਤਾ ਮ੍ਰਿਤਕ ਦੀ ਮਾਂ ਸੁਨੀਤਾ ਨੇ ਦੱਸਿਆ ਕਿ ਉਹ ਮੱਕੜ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। 24 ਫਰਵਰੀ ਨੂੰ ਉਹ ਆਮ ਵਾਂਗ ਫੈਕਟਰੀ ਵਿੱਚ ਕੰਮ ਕਰਨ ਗਈ ਸੀ ਅਤੇ ਉਸ ਦਾ ਪੁੱਤਰ, ਆਰੀਅਨ ਘਰ ਵਿੱਚ ਇਕੱਲਾ ਸੀ।

ਦੁਪਹਿਰ ਵੇਲੇ, ਫੈਕਟਰੀ ਦੇ ਫੋਰਮੈਨ, ਰਾਕੇਸ਼ ਨੇ ਸੁਨੀਤਾ ਨੂੰ ਦੱਸਿਆ ਕਿ ਉਸ ਦਾ ਪੁੱਤਰ ਬਿਮਾਰ ਹੈ ਅਤੇ ਉਸ ਨੂੰ ਤੁਰੰਤ ਘਰ ਜਾਣਾ ਚਾਹੀਦਾ ਹੈ। ਜਦੋਂ ਸੁਨੀਤਾ ਪਹੁੰਚੀ ਤਾਂ ਉਸਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਕਮਰੇ ਦੇ ਅੰਦਰ, ਆਰੀਅਨ ਦੀ ਲਾਸ਼ ਪੱਖੇ ਦੇ ਨਾਲ ਲਟਕ ਰਹੀ ਸੀ।

ਖੁਦਕੁਸ਼ੀ ਪਿੱਛੇ ਪ੍ਰੇਮ ਸਬੰਧਾਂ ਦਾ ਮਾਮਲਾ

ਸੁਨੀਤਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਗੰਭੀਰ ਇਲਜ਼ਾਮ ਲਗਾਏ ਹਨ। ਮ੍ਰਿਤਕ ਦੀ ਮਾਂ ਦਾ ਦਾਅਵਾ ਹੈ ਕਿ ਉਸ ਦਾ ਪੁੱਤਰ ਆਰੀਅਨ, ਮਕਾਨ ਮਾਲਕ ਮੁਕੇਸ਼ ਸਿੰਘ ਦੀ ਧੀ ਨਾਲ ਸਬੰਧਾਂ ਵਿੱਚ ਸੀ। ਸੁਨੀਤਾ ਦੇ ਅਨੁਸਾਰ, ਮਕਾਨ ਮਾਲ ਦੀ ਧੀ ਉਸਨੂੰ ਲੰਬੇ ਸਮੇਂ ਤੋਂ ਤੰਗ ਕਰ ਰਹੀ ਸੀ। ਇਸ ਮਾਨਸਿਕ ਤਸੀਹੇ ਅਤੇ ਦੁੱਖ ਕਾਰਨ, ਆਰੀਅਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਭਿਆਨਕ ਕਦਮ ਚੁੱਕਿਆ।

BNS ਦੀ ਧਾਰਾ 108 ਤਹਿਤ ਮਾਮਲਾ ਦਰਜ

ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸਾਹਨੇਵਾਲ ਪੁਲਿਸ ਮੌਕੇ ‘ਤੇ ਪਹੁੰਚੀ। ਜਿਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਕਰਵਾਇਆ। ਰਿਪੋਰਟ ਦੀ ਫਿਲਹਾਲ ਉਡੀਕ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮਕਾਨ ਮਾਲਕ ਦੀ ਧੀ ਖਿਲਾਫ ਧਾਰਾ 108 (ਖੁਦਕੁਸ਼ੀ ਲਈ ਉਕਸਾਉਣਾ) ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਜਾਂਚ ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪ੍ਰੇਮ ਸਬੰਧਾਂ ਦਾ ਸੰਕੇਤ ਮਿਲਦਾ ਹੈ। ਪੁਲਿਸ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...