AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਕਿਰਚ ਨਾਲ ਕੱਢੀਆਂ ਆਂਦਰਾਂ; ਇੱਕ ਕਾਬੂ ਤੇ 2 ਫ਼ਰਾਰ

ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਰੰਜਿਸ਼ ਕਾਰਨ 35 ਸਾਲਾ ਦਿਨੇਸ਼ ਕੁਮਾਰ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਘਰ ਸਿਲੰਡਰ ਮੁੱਕਣ ਕਰਕੇ ਖਾਣਾ ਲੈਣ ਬਾਜ਼ਾਰ ਗਿਆ ਸੀ। ਪੁਲਿਸ ਨੇ ਇੱਕ ਮੁਲਜ਼ਮ ਸੰਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਫ਼ਰਾਰ ਸਾਥੀਆਂ ਦੀ ਭਾਲ ਜਾਰੀ ਹੈ।

ਲੁਧਿਆਣਾ 'ਚ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਕਿਰਚ ਨਾਲ ਕੱਢੀਆਂ ਆਂਦਰਾਂ; ਇੱਕ ਕਾਬੂ ਤੇ 2 ਫ਼ਰਾਰ
rajinder-arora-ludhiana
| Updated On: 03 Oct 2026 12:49 PM IST
Share

ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰ (ਕਿਰਚ) ਨਾਲ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਵੱਲੋਂ ਕੀਤਾ ਗਿਆ ਹਮਲਾ ਇੰਨਾ ਖ਼ੂਨ-ਖ਼ਰਾਬੇ ਵਾਲਾ ਸੀ ਕਿ ਵਾਰ ਲੱਗਣ ਕਾਰਨ ਨੌਜਵਾਨ ਦੇ ਪੇਟ ਦੀਆਂ ਆਂਦਰਾਂ ਤੱਕ ਬਾਹਰ ਨਿਕਲ ਆਈਆਂ ਅਤੇ ਉਸ ਦੇ ਸਿਰ ਤੇ ਵੀ ਤੇਜ਼ਧਾਰ ਹਥਿਆਰ ਨਾਲ ਡੂੰਘੇ ਜ਼ਖ਼ਮ ਕਰ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਗੈਸ ਸਿਲੰਡਰ ਖ਼ਤਮ ਹੋ ਜਾਣ ਕਾਰਨ ਨੌਜਵਾਨ ਰਾਤ ਦੇ ਸਮੇਂ ਬਾਹਰੋਂ ਖਾਣਾ ਲੈਣ ਲਈ ਪੁਰਾਣਾ ਬਾਜ਼ਾਰ ਸਾਹਨੇਵਾਲ ਵੱਲ ਜਾ ਰਿਹਾ ਸੀ।

ਐਕਸਿਸ ਬੈਂਕ ਦੇ ਏਟੀਐੱਮ ਨੇੜੇ ਬਦਮਾਸ਼ਾਂ ਨੇ ਘੇਰ ਕੀਤਾ ਹਮਲਾ

ਅਨੰਤ ਵਿਹਾਰ ਕਾਲੋਨੀ, ਰਾਮਗੜ੍ਹ ਰੋਡ ਦੇ ਵਸਨੀਕ ਦੀਪਕ ਕੁਮਾਰ ਨੇ ਦਰਦਨਾਕ ਘਟਨਾ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਉਸ ਦਾ 35 ਸਾਲਾ ਭਰਾ ਦਿਨੇਸ਼ ਕੁਮਾਰ ਬੀਤੀ ਇੱਕ ਅਕਤੂਬਰ ਦੀ ਰਾਤ ਘਰ ਵਿੱਚ ਰਸੋਈ ਗੈਸ ਸਿਲੰਡਰ ਮੁੱਕ ਜਾਣ ਕਰਕੇ ਬਾਜ਼ਾਰੋਂ ਰੋਟੀ ਲੈਣ ਗਿਆ ਸੀ। ਜਦੋਂ ਉਹ ਪੁਰਾਣਾ ਬਾਜ਼ਾਰ ਨੇੜੇ ਸਥਿਤ ਐਕਸਿਸ ਬੈਂਕ ਦੇ ਏਟੀਐੱਮ (ATM) ਕੋਲ ਪੁੱਜਾ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਉਸ ਨੂੰ ਘੇਰ ਲਿਆ। ਹਮਲਾਵਰਾਂ ਨੇ ਪੁਰਾਣੀ ਖ਼ਾਰ ਦੇ ਚੱਲਦਿਆਂ ਦਿਨੇਸ਼ ਨਾਲ ਪਹਿਲਾਂ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਫਿਰ ਤਿੱਖੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹਸਪਤਾਲ ਪੁੱਜਣ ਤੋਂ ਪਹਿਲਾਂ ਤੋੜਿਆ ਦਮ

ਮ੍ਰਿਤਕ ਦੇ ਭਰਾ ਮੁਤਾਬਕ ਹਮਲਾਵਰਾਂ ਨੇ ਕਿਰਚ ਨਾਲ ਦਿਨੇਸ਼ ਦੇ ਸਰੀਰ ਤੇ ਕਈ ਵਾਰ ਕੀਤੇ, ਜਿਸ ਕਾਰਨ ਉਸ ਦੇ ਪੇਟ ਦੀਆਂ ਆਂਦਰਾਂ ਬਾਹਰ ਆ ਗਈਆਂ ਅਤੇ ਸਿਰ ਵਿੱਚ ਵੀ ਗੰਭੀਰ ਸੱਟਾਂ ਮਾਰੀਆਂ ਗਈਆਂ। ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਦਿਨੇਸ਼ ਨੂੰ ਸੜਕ ਤੇ ਤੜਫਦਾ ਛੱਡ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਤੁਰੰਤ ਮੌਕੇ ਤੇ ਪਹੁੰਚੇ ਅਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਾਹਨੇਵਾਲ ਦੇ ਸਿਵਲ ਹਸਪਤਾਲ ਲੈ ਕੇ ਗਏ, ਜਿੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੀਪਕ ਨੇ ਭਰੇ ਮਨ ਨਾਲ ਦੱਸਿਆ ਕਿ ਦਿਨੇਸ਼ ਦਾ ਵਿਆਹ ਲਗਭਗ 10 ਸਾਲ ਪਹਿਲਾਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਿਆ ਹੈ। ਉਹ ਮਿਹਨਤ-ਮਜ਼ਦੂਰੀ (ਪੱਲੇਦਾਰੀ) ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਘਰ ਦੇ ਕਮਾਊ ਜੀਅ ਦੀ ਅਚਾਨਕ ਬੇਰਹਿਮੀ ਨਾਲ ਹੋਈ ਮੌਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਇੱਕ ਮੁਲਜ਼ਮ ਕਾਬੂ, ਦੋ ਹੋਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼

ਵਾਰਦਾਤ ਤੋਂ ਬਾਅਦ ਹਰਕਤ ਵਿੱਚ ਆਈ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਸੰਜੀਤ ਕੁਮਾਰ ਵਾਸੀ ਬਲਾਲਾ ਕਾਲੋਨੀ, ਜੁਗਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਰਦਾਤ ਵਿੱਚ ਸ਼ਾਮਲ ਉਸ ਦੇ ਦੂਜੇ ਸਾਥੀਆਂ ਦੀ ਪਛਾਣ ਉਮੇਸ਼ ਕੁਮਾਰ ਵਾਸੀ ਸੂਦਾਂ ਵਾਲੀ ਕੱਚੀ ਪਹਾੜੀ ਅਤੇ ਗੋਲੂ ਵਾਸੀ ਪੁਰਾਣਾ ਬਾਜ਼ਾਰ, ਸਾਹਨੇਵਾਲ ਵਜੋਂ ਹੋਈ ਹੈ। ਥਾਣਾ ਸਾਹਨੇਵਾਲ ਵਿਖੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103(1) ਅਤੇ 3(5) ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਾਕੀ ਫ਼ਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...