AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਦੋਸਤ ਦੀ ਫੋਟੋ ‘ਤੇ RIP ਲਿਖਣਾ ਪਿਆ ਭਾਰੀ, ਵਿਵਾਦ ਮਗਰੋਂ ਹਨੀ ਦਾ ਕਤਲ; 5 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਵਿੱਚ ਸੋਸ਼ਲ ਮੀਡੀਆ 'ਤੇ 'RIP' ਲਿਖ ਕੇ ਤਸਵੀਰ ਸਾਂਝੀ ਕਰਨ ਨੂੰ ਲੈ ਕੇ ਦੋਸਤਾਂ ਵਿਚਾਲੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਖ਼ੂਨੀ ਝੜਪ ਵਿੱਚ ਬਦਲ ਗਿਆ। ਦੋਵਾਂ ਧਿਰਾਂ ਦਰਮਿਆਨ ਹੋਈ ਇਸ ਭਿਆਨਕ ਟੱਕਰ ਦੌਰਾਨ 'ਹਨੀ' ਨਾਮ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਲੁਧਿਆਣਾ ਦੇ ਥਾਣਾ ਦਰੇਸੀ ਅਧੀਨ ਪੈਂਦੀ ਬਿੰਦਰਾ ਕਾਲੋਨੀ ਵਿੱਚ ਵਾਪਰੀ ਹੈ।

ਲੁਧਿਆਣਾ 'ਚ ਦੋਸਤ ਦੀ ਫੋਟੋ 'ਤੇ RIP ਲਿਖਣਾ ਪਿਆ ਭਾਰੀ, ਵਿਵਾਦ ਮਗਰੋਂ ਹਨੀ ਦਾ ਕਤਲ; 5 ਮੁਲਜ਼ਮ ਗ੍ਰਿਫ਼ਤਾਰ
rajinder-arora-ludhiana
| Published: 27 Nov 2026 23:57 PM IST
Share

ਲੁਧਿਆਣਾ ਵਿੱਚ ਸੋਸ਼ਲ ਮੀਡੀਆ ‘ਤੇ ‘RIP’ ਲਿਖ ਕੇ ਤਸਵੀਰ ਸਾਂਝੀ ਕਰਨ ਨੂੰ ਲੈ ਕੇ ਦੋਸਤਾਂ ਵਿਚਾਲੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਖ਼ੂਨੀ ਝੜਪ ਵਿੱਚ ਬਦਲ ਗਿਆ। ਦੋਵਾਂ ਧਿਰਾਂ ਦਰਮਿਆਨ ਹੋਈ ਇਸ ਭਿਆਨਕ ਟੱਕਰ ਦੌਰਾਨ ‘ਹਨੀ’ ਨਾਮ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਲੁਧਿਆਣਾ ਦੇ ਥਾਣਾ ਦਰੇਸੀ ਅਧੀਨ ਪੈਂਦੀ ਬਿੰਦਰਾ ਕਾਲੋਨੀ ਵਿੱਚ ਵਾਪਰੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ ਵਿੱਚ ਸ਼ਾਮਲ ਕੁਝ ਹੋਰ ਮੁਲਜ਼ਮਾਂ ਦੀਆਂ ਗ੍ਰਿਫ਼ਤਾਰੀਆਂ ਹੋਣੀਆਂ ਅਜੇ ਬਾਕੀ ਹਨ।

ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ‘RIP’ ਲਿਖ ਕੇ ਕੋਈ ਫੋਟੋ ਪੋਸਟ ਕੀਤੀ ਸੀ। ਇਸ ਪੋਸਟ ਨੂੰ ਲੈ ਕੇ ਉਸ ਦੇ ਹੀ ਇੱਕ ਦੋਸਤ ਨੇ ਸਖ਼ਤ ਇਤਰਾਜ਼ ਜਤਾਇਆ, ਜਿਸ ਕਾਰਨ ਦੋਵਾਂ ਵਿਚਾਲੇ ਤਿੱਖੀ ਬਹਿਸ ਹੋ ਗਈ। ਹਾਲਾਂਕਿ, ਉਸ ਵੇਲੇ ਤਾਂ ਮਾਮਲਾ ਕਿਸੇ ਤਰ੍ਹਾਂ ਸ਼ਾਂਤ ਹੋ ਗਿਆ ਸੀ, ਪਰ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਦੋਵਾਂ ਧਿਰਾਂ ਦੇ ਮਨਾਂ ਵਿੱਚ ਰੰਜਿਸ਼ ਬਰਕਰਾਰ ਰਹੀ। ਦੇਰ ਸ਼ਾਮ ਇਸੇ ਤਸਵੀਰ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਮੁੜ ਕਹਾ-ਸੁਣੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਪੋਸਟ ਸਾਂਝੀ ਕਰਨ ਵਾਲੇ ਨੌਜਵਾਨ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਦੂਜੀ ਧਿਰ ਨਾਲ ਆਹਮੋ-ਸਾਹਮਣੇ ਮਿਲਣ ਦਾ ਸਮਾਂ ਤੈਅ ਕਰ ਲਿਆ।

ਦੱਸਿਆ ਜਾ ਰਿਹਾ ਹੈ ਕਿ ਰਾਤ ਵੇਲੇ ਜਦੋਂ ਦੋਵੇਂ ਧਿਰਾਂ ਇੱਕ-ਦੂਜੇ ਦੇ ਸਾਹਮਣੇ ਆਈਆਂ, ਤਾਂ ਉਨ੍ਹਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਦੇਖਦੇ ਹੀ ਦੇਖਦੇ ਇਹ ਲੜਾਈ ਤੇ ਕੁੱਟਮਾਰ ਇੰਨੀ ਜ਼ਿਆਦਾ ਵਧ ਗਈ ਕਿ ਇਸ ਵਿੱਚ ਹਨੀ ਨਾਮ ਦਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਨਾਜ਼ੁਕ ਹਾਲਤ ਵਿੱਚ ਤੁਰੰਤ ਇਲਾਜ ਲਈ ਸੀ.ਐੱਮ.ਸੀ. (CMC) ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਸ਼ੁਰੂ ਕੀਤੀ ਅਗਲੇਰੀ ਕਾਰਵਾਈ

ਇਸ ਪੂਰੇ ਮਾਮਲੇ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਡੀ.ਸੀ.ਪੀ. (DCP) ਆਲਮ ਵਿਜੇ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ‘RIP’ ਲਿਖੀ ਫੋਟੋ ਸਾਂਝੀ ਕਰਨ ਨੂੰ ਲੈ ਕੇ ਦੋਸਤਾਂ ਵਿਚਾਲੇ ਝਗੜਾ ਹੋਇਆ ਸੀ। ਵੇਖਦਿਆਂ ਹੀ ਵੇਖਦਿਆਂ ਇਸ ਵਿਵਾਦ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਇੱਕ ਧਿਰ ਦੇ ਨੌਜਵਾਨਾਂ ਨੇ ਆਪਣੇ ਹੀ ਦੋਸਤ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਪੁਲਿਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਤੋਂ ਤੁਰੰਤ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਤਫ਼ਤੀਸ਼ ਆਰੰਭ ਦਿੱਤੀ।

ਪੰਜ ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ

ਡੀ.ਸੀ.ਪੀ. ਮੁਤਾਬਕ ਪੁਲਿਸ ਨੇ ਮਾਮਲੇ ਵਿੱਚ ਫੌਰੀ ਕਾਰਵਾਈ ਕਰਦਿਆਂ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਖ਼ਮੀ ਹਾਲਤ ਵਿੱਚ ਹਨੀ ਨੂੰ ਸੀ.ਐੱਮ.ਸੀ. ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਵਿੱਚ ਸ਼ਾਮਲ ਹੋਰ ਫ਼ਰਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਕਤਲ ਪਿੱਛੇ ਦੇ ਅਸਲ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦਾ ਪਤਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਦੀ ਇੱਕ ਮਾਮੂਲੀ ਪੋਸਟ ਨੂੰ ਲੈ ਕੇ ਸ਼ੁਰੂ ਹੋਇਆ ਇਹ ਵਿਵਾਦ ਇੱਕ ਨੌਜਵਾਨ ਦੀ ਜਾਨ ਲੈਣ ਤੱਕ ਪਹੁੰਚ ਗਿਆ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣਿਆ ਹੋਇਆ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...