AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ludhiana Students: ਟੈਟਨਸ ਦਾ ਇੰਜੈਕਸ਼ਨ ਲਗਾਉਣ ਨਾਲ 15 ਵਿਦਿਆਰਥਣਾਂ ਦੀ ਹਾਲਤ ਵਿਗੜੀ, ਹਸਪਤਾਲ ‘ਚ ਭਰਤੀ

Students Parents Allegations: ਮਾਪਿਆਂ ਨੇ ਕਿਹਾ ਕਿ ਸਕੂਲ ਵਾਲਿਆਂ ਨੇ ਬਿਨਾਂ ਮਨਜੂਰੀ ਟੀਕਾ ਲਾਇਆ ਹੈ। ਸਕੂਲ ਵਾਲਿਆਂ ਦੀ ਗਲਤੀ ਹੈ। ਜੇਕਰ ਕੋਈ ਜਾਨੀ ਨੁਕਸਾਨ ਹੋ ਜਾਂਦਾ ਤਾਂ ਕੌਣ ਜਿੰਮੇਵਾਰ ਸੀ।

Ludhiana Students: ਟੈਟਨਸ ਦਾ ਇੰਜੈਕਸ਼ਨ ਲਗਾਉਣ ਨਾਲ 15 ਵਿਦਿਆਰਥਣਾਂ ਦੀ ਹਾਲਤ ਵਿਗੜੀ, ਹਸਪਤਾਲ 'ਚ ਭਰਤੀ
rajinder-arora-ludhiana
| Updated On: 11 May 2023 22:11 PM IST
Share
ਲੁਧਿਆਣਾ ਨਿਊਜ: ਮਾਛੀਵਾੜਾ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ (Government Girls Senior Secondary School) ਵਿਖੇ ਟੈਟਨਸ ਦਾ ਟੀਕਾ ਲਾਉਣ ਮਗਰੋਂ ਵਿਦਿਆਰਥਣਾਂ ਦੀ ਹਾਲਤ ਵਿਗੜ ਗਈ। ਕਰੀਬ 15 ਵਿਦਿਆਰਥਣਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਉਨ੍ਹਾ ਦਾ ਇਲਾਜ ਚੱਲ ਰਿਹਾ ਹੈ। ਉੱਧਰ ਮਾਪਿਆਂ ਨੇ ਸਕੂਲ ਪ੍ਰਸ਼ਾਸਨ ਉੱਤੇ ਲਾਪਰਵਾਹੀ ਦੇ ਦੋਸ਼ ਲਾਏ ਹਨ। ਵਿਦਿਆਰਥਣਾਂ ਨੇ ਕਿਹਾ ਕਿ ਜਦੋਂ ਉਹਨਾਂ ਨੂੰ ਟੀਕਾ ਲਗਾਇਆ ਗਿਆ ਤਾਂ ਇਸ ਉਪਰੰਤ ਹੀ ਕਿਸੇ ਨੂੰ ਚੱਕਰ ਆਉਣ ਲੱਗੇ ਤਾਂ ਕਿਸੇ ਨੂੰ ਘਬਰਾਹਟ ਹੋਣ ਲੱਗੀ। ਕਿਹਾ ਕਿ ਉਨ੍ਹਾਂ ਦੀ ਅੱਖਾਂ ਅੱਗੇ ਹਨੇਰਾ ਆਉਣ ਲੱਗ ਪਿਆ ਅਤੇ ਉਹ ਆਪਣੀ ਸੁੱਧ-ਬੁੱਧ ਗੁਆ ਬੈਠੇ ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਟੈਟਨਸ ਦਾ ਟੀਕਾ ਲਗਾਇਆ ਗਿਆ ਸੀ। ਹਾਲਾਂਕਿ ਇਸ ਇੰਜੈਕਸ਼ਨ ਦੇ ਲੱਗਨ ਨਾਲ ਕੋਈ ਵੀ ਅਸਰ ਨਹੀਂ ਹੋਣਾ ਚਾਹੀਦਾ। ਪਰ ਉਹਨਾਂ ਨੂੰ ਘਬਰਾਹਟ ਅਤੇ ਅੱਖਾਂ ਅੱਗੇ ਹਨੇਰਾ ਆਉਣ ਨਾਲ ਚੱਕਰ ਆ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਨਹੀਂ ਚੱਲਿਆ ਕਿ ਉਹ ਕਿੱਥੇ ਨੇ ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਉਹਨਾਂ ਨੂੰ ਇੱਥੇ ਇਲਾਜ਼ ਲਈ ਲਿਆਂਦਾ ਗਿਆ ਹੈ।

ਮਾਪਿਆਂ ਨੇ ਲਾਏ ਸਕੂਲ ਪ੍ਰਸ਼ਾਸਨ ਤੇ ਇਲਜਾਮ

ਉਧਰ ਮੌਕੇ ਤੇ ਘਬਰਾਏ ਹੋਏ ਮਾਪਿਆਂ ਨੇ ਕਿਹਾ ਕਿ ਸਕੂਲ ਵਾਲਿਆਂ ਨੇ ਬਿਨਾਂ ਮਨਜੂਰੀ ਟੀਕਾ ਲਾਇਆ ਹੈ। ਇਹ ਸਕੂਲ ਵਾਲਿਆਂ ਦੀ ਗਲਤੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਦੇ ਵੱਲੋਂ ਟੀਕਾ ਲਗਾਉਣ ਦੀ ਗੱਲ ਕਹੀ ਗਈ ਹੈ, ਪਰ ਲਗਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਦੱਸਣਾ ਚਾਹੀਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੇ ਬੱਚੇ ਨੂੰ ਕੋਈ ਜਾਨੀ ਨੁਕਸਾਨ ਹੋ ਜਾਂਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਕਿਸ ਨੂੰ ਠਹਿਰਾਇਆ ਜਾਂਦਾ। ਰੋਸ ਵਿਚ ਉਨ੍ਹਾਂ ਇਹ ਵੀ ਕਿਹਾ ਕਿ ਉਹ ਸਕੂਲ ਪ੍ਰਸ਼ਾਸਨ ਦੇ ਇਸ ਫੈਸਲੇ ਦੇ ਖਿਲਾਫ ਨੇ।

ਖ਼ਤਰੇ ਵਾਲੀ ਗੱਲ ਨਹੀਂ- ਡਾਕਟਰ

ਉਧਰ ਜਦੋਂ ਸਬੰਧਤ ਡਾਕਟਰ ਰਿਸ਼ਵ ਦੱਤ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਹਰ ਹਫ਼ਤੇ ਟੀਕਾਕਰਨ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਟੀਕੇ ਲਗਾਏ ਗਏ। ਉਨ੍ਹਾਂ ਇਹ ਵੀ ਕਿਹਾ ਕਿ ਇਹੀ ਟੀਕੇ ਗਰਭਵਤੀ ਔਰਤਾਂ ਨੂੰ ਵੀ ਲਗਾਏ ਗਏ। ਪਰ ਉਨ੍ਹਾਂ ਨੇ ਅਜਿਹਾ ਕੋਈ ਵੀ ਅਸਰ ਨਹੀਂ ਹੋਇਆ ਉਨ੍ਹਾਂ ਕਿਹਾ ਕਿ ਕੁੱਝ ਕੁ ਵਿਦਿਆਰਥਣਾਂ ਨੂੰ ਸਮੱਸਿਆ ਆਈ ਹੈ। ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਕਿ ਇਸ ਵਿੱਚ ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...