ਮੱਕੀ ਅਤੇ ਮੂੰਗੀ ਦੀ ਐਮਐਸਪੀ ਸਮੇਤ ਕਈ ਅਹਿਮ ਮੁੱਦਿਆਂ ‘ਤੇ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ, ਸਰਕਾਰ ‘ਤੇ ਵਾਅਦਾਖਿਲਾਫੀ ਦੇ ਇਲਜ਼ਾਮ

Updated On: 

03 Jul 2023 16:54 PM

ਕਿਸਾਨਾਂ ਦਾ ਇਲਜ਼ਾਮ ਹੈ ਕਿ ਉਹ ਪਿਛਲੇ ਕਈ ਦਹਾਕਿਆਂ ਤੋਂ ਜਿਨ੍ਹਾ ਜ਼ਮੀਨਾਂ ਤੇ ਖੇਤੀ ਕਰ ਰਹੇ ਹਨ, ਸਰਕਾਰ ਸਰਪੰਚਾਂ 'ਤੇ ਦਬਾਅ ਬਣਾ ਕੇ ਉਨ੍ਹਾਂ ਤੋਂ ਆਪਣੇ ਆਪ ਹੀ ਇਹ ਜ਼ਮੀਨਾਂ ਸਰਕਾਰ ਨੂੰ ਦੇਣ ਦੇ ਮਤੇ ਪਾਸ ਕਰਵਾ ਰਹੀ ਹੈ।

ਮੱਕੀ ਅਤੇ ਮੂੰਗੀ ਦੀ ਐਮਐਸਪੀ ਸਮੇਤ ਕਈ ਅਹਿਮ ਮੁੱਦਿਆਂ ਤੇ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ, ਸਰਕਾਰ ਤੇ ਵਾਅਦਾਖਿਲਾਫੀ ਦੇ ਇਲਜ਼ਾਮ
Follow Us On

ਲੁਧਿਆਣਾ ਨਿਊਜ਼: 33 ਕਿਸਾਨ ਜਥੇਬੰਦੀਆਂ ਦੀ ਅੱਜ ਲੁਧਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (Bharti Kisan Union Lakhowal) ਦੇ ਦਫ਼ਤਰ ਵਿਖੇ ਹੋਈ ਬੈਠਕ ਦੌਰਾਨ ਪੰਜਾਬ ਦੀ ਕਿਰਸਾਨੀ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਖਾਸ ਕਰਕੇ ਦੁਆਬੇ ਇਲਾਕੇ ਦੇ ਵਿੱਚ ਮੰਡੀਆਂ ਦੇ ਅੰਦਰ ਰੁੱਲ ਰਹੀ ਮੱਕੀ ਦੀ ਫਸਲ ਦੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਇਸਦੇ ਇਲਾਵਾ, ਬਾਸਮਤੀ ਨੂੰ ਲਾਉਣ ਸਬੰਧੀ ਕਿਸਾਨ ਜਥੇਬੰਦੀਆਂ ਵਿਚਾਲੇ ਵਿਚਾਰ ਵਟਾਂਦਰਾ ਹੋਇਆ।

ਇਸ ਦੇ ਨਾਲ ਹੀ ਬੈਠਕ ਵਿੱਚ ਮੁੰਗੀ ਦੀ ਫਸਲ ਤੇ ਪੰਜਾਬ ਸਰਕਾਰ ਵੱਲੋਂ ਐਮਐਸਪੀ ਅਤੇ ਬੋਨਸ ਦੇਣ ਦੀ ਗੱਲ ਕਹਿਣ ਦੇ ਬਾਵਜੂਦ ਵੀ ਵਾਅਦਾ ਪੂਰਾ ਨਾ ਕਰਨ ਤੇ ਵੀ ਚਰਚਾ ਹੋਈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਹ ਕਬਜ਼ੇ ਕੀਤੀਆਂ ਹੋਈਆਂ ਜ਼ਮੀਨਾਂ ਨੂੰ ਛੁਡਵਾ ਰਹੀ ਹੈ।

ਸਰਕਾਰ ‘ਤੇ ਵਾਅਦਾਖਿਲਾਫੀ ਦੇ ਇਲਜ਼ਾਮ

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਮੂੰਗੀ ਦੇ ਉਪਰ ਪ੍ਰਤੀ ਕੁਇੰਟਲ 1000 ਰੁਪਏ ਬੋਨਸ ਦਿੱਤਾ ਜਾਵੇਗਾ ਜਿਸ ਕਰਕੇ ਵੱਧ ਚੜ੍ਹ ਕੇ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਲਾਈ। ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ। ਇਸਦੇ ਇਲਾਵਾ ਪੰਚਾਇਤੀ ਜ਼ਮੀਨਾਂ ਦਾ ਮੁੱਦਾ ਵੀ ਵੱਡਾ ਹੈ ਜਿਸ ਨੂੰ ਲੈ ਕੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਫੈਸਲੇ ਲਏ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਲੋੜ ਪੈਣ ਤੇ ਸਰਕਾਰ ਨੂੰ ਘੇਰਣ ਦੀ ਵੀ ਰਣਨੀਤੀ ਬਣਾਈ ਗਈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ