Ludhiana Accident: ਲੁਧਿਆਣਾ ‘ਚ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਡਰਾਈਵਰ ਨੇ ਦਰੜਿਆ, ਮੌਤ
ਲੁਧਿਆਣਾ ਦੀ ਜੋਧੋਵਾਲ ਬਸਤੀ ਵਿਖੇ ਇੱਕ ਭਿਆਨਕ ਸੜਕੀ ਹਾਦਸਾ ਵਾਪਰ ਗਿਆ। ਇੱਥੇ ਪਰਿਵਾਰ ਨਾਲ ਸੜਕ ਪਾਰ ਕਰ ਰਹੀ ਇੱਕ ਮਹਿਲਾ ਨੂੰ ਟਰੱਕ ਡਰਾਈਵਰ ਨੇ ਦਰੜ ਦਿੱਤਾ, ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਲੁਧਿਆਣਾ। ਲੁਧਿਆਣਾ ‘ਚ ਪਰਿਵਾਰ ਸਮੇਤ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਡਰਾਈਵਰ (Truck driver) ਨੇ ਕੁਚਲ ਦਿੱਤਾ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ ਦੀ ਜੋਧੇਵਾਲ ਬਸਤੀ ਥਾਣੇ ਦੇ ਬਿਲਕੁਲ ਸਾਹਮਣੇ ਵਾਪਰਿਆ। ਮ੍ਰਿਤਕ ਦੀ ਪਛਾਣ ਮੁਮਤਾਜ਼ ਖਾਤੂਨ ਵਜੋਂ ਹੋਈ ਹੈ। ਮੁਮਤਾਜ਼ ਦਾ ਵਿਆਹ ਦੋ ਸਾਲ ਬਾਅਦ ਮੰਗੇਤਰ ਮੁਹੰਮਦ ਕਾਮਰੇ ਆਲਮ ਨਾਲ ਹੋਣਾ ਸੀ।
ਮੁਮਤਾਜ਼ ਖਾਤੂਨ ਆਪਣੇ ਮੰਗੇਤਰ ਮੁਹੰਮਦ ਕਾਮਰੇ ਆਲਮ, ਮਾਂ ਨੌਸੋਬਾ ਖਾਤੂਨ, ਪਿਤਾ ਅਕਰਮ, ਭਰਾ ਰਿਹਾਨ ਅਤੇ ਫੈਜ਼ਲ ਨਾਲ ਆਪਣੇ ਚਾਚੇ ਦੇ ਘਰ ਈਦ ਮਨਾਉਣ ਤੋਂ ਬਾਅਦ ਦਿੱਲੀ ਤੋਂ ਪਰਤੀ ਸੀ। ਮੰਗਲਵਾਰ ਦੇਰ ਰਾਤ ਬੱਸ ਨੇ ਉਨ੍ਹਾਂ ਨੂੰ ਜੋਧੇਵਾਲ ਬਸਤੀ ਚੌਕ ਵਿੱਚ ਉਤਾਰ ਦਿੱਤਾ। ਜਦੋਂ ਉਹ ਸੜਕ ਪਾਰ ਕਰ ਰਹੇ ਸਨ ਤਾਂ ਅਚਾਨਕ ਇੱਕ ਟਰੱਕ ਆਇਆ, ਜਿਸ ਨੇ ਮੁਮਤਾਜ਼ ਨੂੰ ਟੱਕਰ ਮਾਰ ਦਿੱਤੀ।


