ਐੱਨਆਰਆਈ ਦੀ ਕੋਠੀ ਚੋਂ 35 ਤੋਲੇ ਸੋਨੇ ਤੇ 4.95 ਲੱਖ ਦੀ ਨਕਦੀ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
ਲੁਧਿਆਣਾ ਪੁਲਿਸ ਨੇ ਐੱਨਆਰਆਈ ਦੀ ਕੋਠੀ ਵਿੱਚ ਚੋਰੀ ਕਰਨ ਵਾਲੇ ਚੋਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਲਜ਼ਮ ਤੋਂ ਚੋਰੀ ਕੀਤਾ ਹੋਇਆ ਸਾਮਾਨ ਵੀ ਬਰਾਮਦ ਕਰ ਲਿਆ। ਪੁਲਿਸ ਅਫਸਰ ਅਨੂਸਾਰ ਮੁਲਜ਼ਮ ਨੇ ਰੇਕੀ ਕਰਕੇ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ।
ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 2 ਕੇਸ ਦਰਜ ਹਨ
ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ। ਪੁਲਿਸ ਟੀਮ ਵੱਲੋਂ ਉਕਤ ਚੋਰ ਨੂੰ ਫੜਨ ਲਈ ਤਕਨੀਕੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਕੋਲੋਂ 20 ਲੱਖ 29 ਹਜ਼ਾਰ ਦਾ ਸਾਮਾਨ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਵਾਰਦਾਤਾਂ ਦਾ ਵੀ ਖੁਲਾਸਾ ਕੀਤਾ ਜਾ ਸਕੇ।ਨਸ਼ਾ ਤਸਕਰ ਵੀ ਗ੍ਰਿਫਤਾਰ
ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਜੰਮੂ ਕਲੋਨੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਗੁਪਤ ਸੂਚਨਾ ‘ਤੇ ਪੁਲਿਸ ਨੇ ਅਪੋਲੋ ਕਾਰ ਨੰਬਰ ਪੀਬੀ 10ਬੀਕਿਊ 1073 ਵਿੱਚ ਆ ਰਹੇ ਮੁਲਜ਼ਮ ਜਸਵਿੰਦਰ ਸਿੰਘ ਅਤੇ ਕ੍ਰਿਸ਼ਨ ਨੂੰ ਰੋਕ ਕੇ ਚੈਕਿੰਗ ਲਈ। ਤਲਾਸ਼ੀ ਦੌਰਾਨ ਪੁਲੀਸ ਨੇ ਮੁਲਜ਼ਮ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
