Independence Day: ਆਜ਼ਾਦੀ ਦਿਵਸ ਨੂੰ ਲੈ ਕੇ ਪੰਜਾਬ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ, ਏਡੀਜੀਪੀ ਅਰਪਿਤ ਸ਼ੁਕਲਾ ਬੋਲੇ- ਸੂਬੇ ‘ਚ ਰੈੱਡ ਅਲਰਟ ਜਾਰੀ
ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਨੂੰ ਲੈ ਕੇ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ। ਲੁਧਿਆਣਾ ਪਹੁੰਚੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਪੂਰੇ ਸੂਬੇ ਵਿੱਚ ਵਿਸ਼ੇਸ਼ ਨਾਕੇ ਲਗਾਕੇ ਚੈਕਿੰਗ ਮੁਹਿੰਮ ਚਲਾਈ ਗਈ ਹੈ।
ਲੁਧਿਆਣਾ। ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ (ADGP Arpit Shukla) ਨੇ ਲੁਧਿਆਣਾ ਪਹੁੰਚਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਏਡੀਜੀਪੀ ਸ਼ੁਕਲਾ ਨੇ ਸੁਰੱਖਿਆ ਦਾ ਰਿਵਿਊ ਕਰਕੇ ਪੰਜਾਬ ਵਿੱਚ ਰੈੱਡ ਅਲਰਟ ਲਗਾਉਣ ਦਾ ਐਲਾਨ ਕੀਤਾ। ਉਨਾਂ ਨੇ ਕਿਹਾ ਕਿ ਆਜ਼ਾਦੀ ਦਿਵਸ ਕੋਈ ਖਲਲ ਨਾ ਪਾਵੇ ਇਸ ਕਰਾਨ ਪਹਿਲਾਂ ਸੂਬੇ ਵਿੱਚ ਰੈੱਡ ਅਲਰਟ ਕਰ ਦਿੱਤਾ ਗਿਆ ਹੈ। ਏਡੀਜੀਪੀ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ਤੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਨੇ ਤਾਂ ਜੋ ਆਜ਼ਾਦੀ ਦਿਵਸ ਮਨਾਉਂਦੇ ਹੋਏ ਕਿਸੇ ਨੂੰ ਪਰੇਸ਼ਾਨੀ ਨਾ ਹੋਵੇ।
ਏਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ ਲੁਧਿਆਣਾ (Ludhiana) ਸ਼ਹਿਰ ਦੀ ਸੁਰੱਖਿਆ 3000 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਹੱਥਾਂ ‘ਚ ਹੋਵੇਗੀ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਹਰ ਜ਼ਿਲ੍ਹੇ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਤੇ ਵੀ ਕੋਈ ਕੁਤਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਆਮ ਨਾਗਰਿਕਾਂ ਦੀ ਸੁਰੱਖਿਆ ‘ਚ ਤਾਇਨਾਤ ਰਹਾਂਗੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ