ਲੁਧਿਆਣਾ ਦੀ ਇੰਦਰਾ ਕਾਲੋਨੀ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਲੋਕਾਂ ਨੇ ਮੁਲਜ਼ਮ ਨੂੰ ਕੀਤਾ ਪੁਲਿਸ ਹਵਾਲੇ

Updated On: 

05 Aug 2023 18:34 PM

ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਕੁੱਝ ਦਿਨ ਪਹਿਲਾਂ ਦੀਨਾਨਗਰ ਤੇ ਹੁਣ ਲੁਧਿਆਣਾ ਵਿੱਚ ਬੇਅਦਬੀ ਦੀ ਕੋਸ਼ਿਸ਼ ਕੀਤੀ ਹਈ। ਹਾਲਾਂਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਲੁਧਿਆਣਾ ਦੀ ਇੰਦਰਾ ਕਾਲੋਨੀ ਦੇ ਗੁਰਦੁਆਰਾ ਸਾਹਿਬ ਚ ਬੇਅਦਬੀ ਦੀ ਕੋਸ਼ਿਸ਼, ਲੋਕਾਂ ਨੇ ਮੁਲਜ਼ਮ ਨੂੰ ਕੀਤਾ ਪੁਲਿਸ ਹਵਾਲੇ
Follow Us On

ਲੁਧਿਆਣਾ ਨਿਊਜ। ਗੁਰਦੁਆਰਾ ਜ਼ੋਰਾਵਰ ਸਿੰਘ, ਫਤਿਹ ਸਿੰਘ ਸਾਹਿਬ, ਇੰਦਰਾ ਕਲੋਨੀ, ਲੁਧਿਆਣਾ (Ludhiana) ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਲੋਕਾਂ ਨੇ ਤੁਰੰਤ ਕਾਬੂ ਕਰਕੇ ਉਸ ਦੀ ਕੁੱਟਮਾਰ ਕੀਤੀ। ਮੁਲਜ਼ਮ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਨੌਜਵਾਨ ਬਿਨਾਂ ਸਿਰ ਢੱਕ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ। ਇਸ ਤੋਂ ਬਾਅਦ ਉਸ ਨੇ ਸੰਗਤ ਵਿੱਚ ਬੈਠੀਆਂ ਬੀਬੀਆਂ ਤੇ ਗਲਤ ਸ਼ਬਦਾਂ ਵਿੱਚ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਸ ਵਿਅਕਤੀ ਨੂੰ ਤੁਰੰਤ ਲੋਕਾਂ ਨੇ ਕਾਬੂ ਕਰ ਲਿਆ।

ਮੌਕੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਬੁਲਾਇਆ ਗਿਆ। ਏਸੀਪੀ (ACP) ਗੁਰਦੇਵ ਸਿੰਘ ਮੌਕੇ ਤੇ ਪੁੱਜੇ, ਨੌਜਵਾਨ EWS ਕਲੋਨੀ ਦਾ ਵਸਨੀਕ ਹੈ। ਸ਼ਨੀਵਾਰ ਨੂੰ ਉਹ ਨੰਗੇ ਸਿਰ ਗੁਰਦੁਆਰਾ ਸਾਹਿਬ ਗਿਆ ਸੀ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੁਆਲੇ ਘੁੰਮਦਾ ਰਿਹਾ। ਉਹ ਮਹਿਲਾ ਸੰਗਤ ਸਾਹਮਣੇ ਝੁਕ ਗਿਆ।

ਮਾਨਸਿਕ ਤੌਰ ‘ਤੇ ਕਮਜ਼ੋਰ ਹੈ ਮੁਲਜ਼ਮ-ਸਥਾਨਕ ਵਾਸੀ

ਇਸ ਤੋਂ ਬਾਅਦ ਉਸ ਨੇ ਸਾਰਿਆਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕੁਝ ਲੋਕ ਇਹ ਵੀ ਦੱਸ ਰਹੇ ਹਨ ਕਿ ਨੌਜਵਾਨ ਮਾਨਸਿਕ ਤੌਰ ‘ਤੇ ਕਮਜ਼ੋਰ ਹੈ। ਉਸ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ