ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿੱਚ ਥਾਣਾ ਸੁਧਾਰ ਵਿਖੇ ਤਾਇਨਾਤ
ਏ.ਐਸ.ਆਈ (ASI) ਗੁਰਮੀਤ ਸਿੰਘ ਨੂੰ ਬਰਨਾਲਾ ਤੋਂ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਗੁਰਮੀਤ ਸਿੰਘ ਗ੍ਰਿਫਤਾਰੀ ਤੋਂ ਬਚਣ ਲਈ ਉਥੇ ਲੁਕਿਆ ਹੋਇਆ ਸੀ। ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਦੇ ਤਹਿਤ 16 ਜੂਨ 2023 ਨੂੰ ਥਾਣਾ ਸਦਰ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਏਐਸਆਈ ਗੁਰਮੀਤ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਛੁਡਾਉਣ ਲਈ 1500 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਪਹਿਲਾਂ ਵੀ ਉਹ 2500 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।
ਸ਼ਿਕਾਇਤਕਰਤਾ ਨੇ
ਵਿਜੀਲੈਂਸ (Vigilance) ਦੇ ਸਾਹਮਣੇ ਏਐਸਆਈ ਵੱਲੋਂ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਦੀ ਵੀਡੀਓ ਵੀ ਪੇਸ਼ ਕੀਤੀ। ਫਰਾਰ ਹੋਣ ਤੋਂ ਬਾਅਦ ਏ.ਐਸ.ਆਈ ਗੁਰਮੀਤ ਨੇ ਵਧੀਕ ਸੈਸ਼ਨ ਜੱਜ, ਲੁਧਿਆਣਾ ਕੋਲ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਐਸਐਸਪੀ ਨੇ ਦੱਸਿਆ ਕਿ ਵਿਜੀਲੈਂਸ
ਲੁਧਿਆਣਾ (Ludhiana) ਰੇਂਜ ਦੀ ਟੀਮ ਨੇ ਸ਼ਨੀਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਏਐਸਆਈ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਨੂੰ ਰਿਮਾਂਡ ‘ਤੇ ਲਿਆ ਜਾਵੇਗਾ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ