AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਜਿਲਾ ਬਾਲ ਸੁਰੱਖਿਆ ਅਫ਼ਸਰਾਂ ਨੇ ਵੱਖ ਵੱਖ ਜਗ੍ਹਾ ਰੇਡ ਕਰ 57 ਬੱਚੇ ਕੀਤੇ ਬਰਾਮਦ, ਭੇਜਿਆ ਜਾਵੇਗਾ ਚਾਈਲਡ ਹੋਮ

ਫਿਲਹਾਲ ਇਨ੍ਹਾਂ ਬੱਚਿਆਂ ਨੂੰ ਟੀਮ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਮੈਡੀਕਲ ਕਰਵਾਉਣ ਤੋਂ ਬਾਅਦ ਇਨ੍ਹਾਂ ਨੂੰ ਚਾਈਲਡ ਹੋਮ ਵਿਚ ਭੇਜਿਆ ਜਾਵੇਗਾ।

ਲੁਧਿਆਣਾ ਜਿਲਾ ਬਾਲ ਸੁਰੱਖਿਆ ਅਫ਼ਸਰਾਂ ਨੇ ਵੱਖ ਵੱਖ ਜਗ੍ਹਾ ਰੇਡ ਕਰ 57 ਬੱਚੇ ਕੀਤੇ ਬਰਾਮਦ, ਭੇਜਿਆ ਜਾਵੇਗਾ ਚਾਈਲਡ ਹੋਮ
rajinder-arora-ludhiana
| Updated On: 14 Jun 2023 06:09 AM IST
Share
ਲੁਧਿਆਣਾ ਨਿਊਜ਼: ਦੇ ਕਾਕੋਵਾਲ ਰੋਡ ‘ਤੇ ਸਥਿਤ ਸੰਤ ਸਿੰਘ ਚੀਮਾ ਨਗਰ ‘ਚ ਏਕੇ ਟੈਕਸਟਾਈਲ ਨਾਮ ਦੀ ਫੈਕਟਰੀ ‘ਚੋਂ ਮਜ਼ਦੂਰੀ ਕਰ ਰਹੇ49 ਬੱਚੇ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ‘ਚੋਂ ਜ਼ਿਆਦਾਤਰ ਬੱਚੇ ਨਾਬਾਲਿਗ ਦੱਸੇ ਜਾ ਰਹੇ ਹਨ। ਇਹ ਫੈਕਟਰੀ ਵਿੱਚ ਟੀ-ਸ਼ਰਟਾਂ ਆਦਿ ਬਣਾਉਣ ਦਾ ਕੰਮ ਕਰਦੇ ਸੀ। ਕਿਹਾ ਕਿ ਛਾਪੇਮਾਰੀ ਬਾਲ ਭਲਾਈ ਵਿਭਾਗ, ਲੇਬਰ ਵਿਭਾਗ ਅਤੇ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ ਹੈ।ਇਸ ਛਾਪੇਮਾਰੀ ਵਿੱਚ ਬਾਲ ਮਜ਼ਦੂਰੀ ਅਧੀਨ ਕੁੱਲ 57 ਬੱਚੇ ਬਰਾਮਦ ਕੀਤੇ ਗਏ ਹਨ। ਇਨ੍ਹਾਂ ਚੋਂ 49 ਬੱਚੇ ਕਾਕੋਵਾਲ ਰੋਡ ਸਥਿਤ ਫੈਕਟਰੀ ਅਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ 8 ਬੱਚੇ ਬਰਾਮਦ ਕੀਤੇ ਗਏ ਹਨ, ਬਰਾਮਦ ਕੀਤੇ ਗਏ ਬੱਚਿਆਂ ਵਿੱਚ 3 ਲੜਕੀਆਂ ਵੀ ਸ਼ਾਮਲ ਹਨ। ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ, ਬੱਚਿਆਂ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਜਿੱਥੋਂ ਉਨ੍ਹਾਂ ਨੂੰ ਬੱਸਾਂ ਵਿੱਚ ਭਰ ਕੇ ਬਾਲ ਘਰਾਂ ਵਿੱਚ ਭੇਜਿਆ ਜਾ ਰਿਹਾ ਹੈ।

ਬੱਚਿਆ ਦੀ ਉਮਰ ਦੀ ਕੀਤੀ ਜਾ ਰਹੀ ਪੁਸ਼ਟੀ

ਇਸ ਮੌਕੇ ਗੱਲਬਾਤ ਕਰਦਿਆਂ ਲੁਧਿਆਣਾ ਦੇ ਬਾਲ ਵਿਭਾਗ ਦੀ ਮੁਖੀ ਰਸ਼ਮੀ ਸੈਣੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਉਕਤ ਫੈਕਟਰੀ ਵਿੱਚੋਂ 49 ਦੇ ਕਰੀਬ ਬੱਚੇ ਬਰਾਮਦ ਕੀਤੇ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਕੋਲ ਉਮਰ ਦਾ ਕੋਈ ਠੋਸ ਸਬੂਤ ਨਹੀਂ ਸੀ, ਜਿਸ ਕਾਰਨ ਇਨ੍ਹਾਂ ਬੱਚਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਬੱਚਿਆਂ ਦੀ ਉਮਰ ਦੀ ਪੁਸ਼ਟੀ ਕਰ ਰਹੇ ਹਾਂ। ਜਿਸ ਤੋਂ ਬਾਅਦ ਫੈਕਟਰੀ ਮਾਲਕ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕੁਝ ਫੈਕਟਰੀ ਮਾਲਕਾਂ ਅਤੇ ਢਾਬਾ ਮਾਲਕਾਂ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੱਚੇ ਨਬਾਲਕ ਨਹੀਂ ਹੈ। ਅੱਜ ਕਿਹਾ ਕਿ ਇਸ ਲਈ ਇਨ੍ਹਾਂ ਕੋਲੋ ਓਰੀਜਨਲ ਪਰੂਫ ਮੰਗੇ ਗਏ ਨੇ। ਤਾਂ ਕੀ ਇਸ ਗੱਲ ਦੀ ਪੁਸ਼ਟੀ ਹੋ ਸਕੇ ਅਤੇ ਉਨ੍ਹਾਂ ਬੱਚਿਆਂ ਨੂੰ ਛੱਡਿਆ ਜਾ ਸਕੇ। ਓਧਰ ਬਚਪਨ ਬਚਾਓ ਅੰਦੋਲਨ ਦੇ ਕਾਰਕੁਨ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਹ ਮਹੀਨਾ ਬਾਲ ਮਜ਼ਦੂਰੀ ਵਿਰੁੱਧ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਟੀਮਾਂ ਬਣਾ ਕੇ ਫੈਕਟਰੀਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਅਸੀਂ ਇਨ੍ਹਾਂ ਬੱਚਿਆਂ ਨੂੰ ਬਰਾਮਦ ਕੀਤਾ ਗਿਆ। ਕਿਹਾ ਕਿ ਜੋ ਬਾਲ ਮਜ਼ਦੂਰੀ ਕਰਵਾਏਗਾ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਵੀ ਹੋਵੇਗੀ।ਉਹਨਾਂ ਕਿਹਾ ਕਿ ਅੱਗੇ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਤਾੜਨਾ ਕੀਤੀ ਹੈ ਕਿ ਅਜਿਹੇ ਬੱਚਿਆਂ ਨੂੰ ਨਾ ਰੱਖਿਆ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...