AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Budha Nala Overflow: ਲੁਧਿਆਣਾ ‘ਚ ਮੀਂਹ ਨੇ ਮਚਾਈ ਤਬਾਹੀ, ਬੁੱਢੇ ਨਾਲੇ ‘ਚ ਵਧੇ ਪਾਣੀ ਦੇ ਪੱਧਰ ਨੇ ਉਜਾੜੇ 100 ਘਰ

300 People Homeless: ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬੁੱਢੇ ਨਾਲੇ ਵਿੱਚ ਸਮਰੱਥਾ ਤੋਂ ਵੱਧ ਪਾਣੀ ਆ ਗਿਆ, ਜਿਸ ਤੋਂ ਬਾਅਦ ਦੋ ਵੱਖ-ਵੱਖ ਥਾਵਾਂ ਤੋਂ ਪਾਣੀ ਨਿਕਲਣਾ ਸ਼ੁਰੂ ਹੋ ਗਿਆ। ਜਿਸ ਕਾਰਨ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਵਿੱਚ ਕਈ ਮਵੇਸ਼ੀਆਂ ਦੀ ਮੌਤ ਹੋ ਚੁੱਕੀ ਹੈ।

Budha Nala Overflow: ਲੁਧਿਆਣਾ 'ਚ ਮੀਂਹ ਨੇ ਮਚਾਈ ਤਬਾਹੀ, ਬੁੱਢੇ ਨਾਲੇ 'ਚ ਵਧੇ ਪਾਣੀ ਦੇ ਪੱਧਰ ਨੇ ਉਜਾੜੇ 100 ਘਰ
rajinder-arora-ludhiana
| Updated On: 08 Jul 2023 06:55 AM IST
Share
ਲੁਧਿਆਣਾ ਵਿੱਚ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ 300 ਤੋਂ ਵੱਧ ਲੋਕ ਬੇਘਰ ਕਰ ਦਿੱਤੇ ਹਨ। ਕੇਂਦਰੀ ਜੇਲ੍ਹ ਨੇੜੇ ਬਣੀਆਂ ਝੁੱਗੀਆਂ ਵਿੱਚ ਰਹਿਣ ਵਾਲੇ ਲੋਕ ਆਪਣਾ ਸਮਾਨ ਛੱਡ ਕੇ ਆਪਣੀ ਜਾਨ ਬਚਾਉਣ ਲਈ ਭੱਜੇ। ਬੁੱਢੇ ਨਾਲੇ ਦੇ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਝੁੱਗੀਆਂ ਵਿੱਚ ਦਾਖ਼ਲ ਹੋ ਗਿਆ। ਇਸ ਇਲਾਕੇ ਵਿੱਚ 100 ਦੇ ਕਰੀਬ ਝੌਂਪੜੀਆਂ ਹਨ, ਜੋ ਕਿ ਬੁੱਢਾ ਦਰਿਆ ਦੇ ਕੰਢੇ ਵਸੀਆਂ ਹੋਈਆਂ ਹਨ।

300 ਲੋਕਾਂ ਨੇ ਸੜਕ ‘ਤੇ ਰਾਤ ਕੱਟੀ

ਮੀਂਹ ਨਾਲ ਓਵਰਫਲੋ ਹੋਏ ਨਾਲੇ ਦੇ ਪਾਣੀ ਨਾਲ ਹੋਈ ਤਬਾਹੀ ਕਰਕੇ ਕਰੀਬ 300 ਲੋਕਾਂ ਨੇ ਸਾਰੀ ਰਾਤ ਸੜਕ ‘ਤੇ ਗੁਜ਼ਾਰੀ। ਅਧਿਕਾਰੀਆਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਮੋਤੀ ਨਗਰ ਦੇ ਸਰਕਾਰੀ ਸਕੂਲ ਵਿੱਚ ਤਬਦੀਲ ਕਰ ਦਿੱਤਾ, ਜਿੱਥੇ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਗਿਆ। ਇੱਥੇ ਰਹਿਣ ਵਾਲੇ ਜ਼ਿਆਦਾਤਰ ਲੋਕ ਸਕਰੈਪ ਡੀਲਰ ਵਜੋਂ ਕੰਮ ਕਰਦੇ ਹਨ। ਜਦਕਿ ਕੁਝ ਟੈਟੂ ਵੀ ਬਣਵਾਉਂਦੇ ਹਨ। ਇਹ ਲੋਕ ਪਿਛਲੇ 2 ਸਾਲਾਂ ਤੋਂ ਝੁੱਗੀਆਂ ਵਿੱਚ ਰਹੇ ਹਨ। ਉਨ੍ਹਾਂ ਵਿੱਚੋਂ ਕਈ ਔਰਤਾਂ ਅਜਿਹੀਆਂ ਹਨ, ਜਿਨ੍ਹਾਂ ਨੇ 2 ਤੋਂ 4 ਦਿਨ ਪਹਿਲਾਂ ਹੀ ਬੱਚਿਆਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦਾ ਕੀਮਤੀ ਸਮਾਨ ਝੌਂਪੜੀ ਵਿੱਚ ਹੀ ਰਹਿ ਗਿਆ। ਝੁੱਗੀ ਵਿੱਚ ਰਹਿਣ ਵਾਲੀ ਇੱਕ ਔਰਤ ਨੇ ਦੱਸਿਆ ਕਿ ਅਜਿਹੀਆਂ ਕਈ ਔਰਤਾਂ ਹਨ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਬੱਚਿਆਂ ਨੂੰ ਜਨਮ ਦਿੱਤਾ ਹੈ। ਬੱਚਿਆਂ ਦੇ ਕੱਪੜੇ, ਦੁੱਧ ਅਤੇ ਹੋਰ ਬਹੁਤ ਸਾਰੀਆਂ ਜ਼ਰੂਰੀ ਵਸਤਾਂ ਪਾਣੀ ਵਿੱਚ ਵਹਿ ਗਈਆਂ ਹਨ। ਉਸ ਦੇ ਪਰਿਵਾਰ ਦੇ ਦੋ ਮੋਬਾਈਲ ਪਾਣੀ ਵਿੱਚ ਵਹਿ ਗਏ। ਪ੍ਰਸ਼ਾਸਨ ਨੇ ਖਾਣੇ ਦਾ ਕੋਈ ਪ੍ਰਬੰਧ ਨਹੀਂ ਕੀਤਾ। ਬੇਸਹਾਰਾ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਜ਼ਰੂਰੀ ਸਾਮਾਨ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਵਹਿ ਕੇ ਚਲਾ ਗਿਆ ਪਰ ਉਹ ਕੁਝ ਨਹੀਂ ਕਰ ਸਕੇ। ਬੇਵੱਸ ਹੋ ਕੇ ਉਹ ਆਪਣੇ ਘਰਾਂ ਨੂੰ ਤਬਾਹ ਹੁੰਦੇ ਦੇਖਦੇ ਰਹੇ। ਕੁਝ ਲੋਕਾਂ ਨੇ ਕਿਸ਼ਤਾਂ ‘ਤੇ ਸਾਮਾਨ ਲਿਆ ਸੀ, ਜਿਨ੍ਹਾਂ ਦੀਆਂ ਕਿਸ਼ਤਾਂ ਉਹ ਹਾਲੇ ਵੀ ਅਦਾ ਕਰ ਰਹੇ ਹਨ।

ਨਿਗਮ ਦੀ ਕਾਰਵਾਈ ਤੇ ਸਵਾਲ

ਇਲਾਕਾ ਨਿਵਾਸੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਈ ਸਾਲਾਂ ਬਾਅਦ ਅਜਿਹੀ ਸਥਿਤੀ ਦੇਖੀ ਹੈ। ਅਧਿਕਾਰੀਆਂ ਵੱਲੋਂ ਚੁੱਕੇ ਗਏ ਉਪਰਾਲੇ ਨਾਕਾਮ ਸਾਬਤ ਹੋ ਰਹੇ ਹਨ। ਜੇਕਰ ਨਿਗਮ ਸਮੇਂ ਸਿਰ ਜਾਗ ਗਿਆ ਹੁੰਦਾ ਤਾਂ ਅੱਜ ਇਹ ਸਥਿਤੀ ਨਾ ਹੁੰਦੀ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਡੀਸੀ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੇ ਹਾਲਾਤ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਲੋਕਾਂ ਦੀ ਮਦਦ ਲਈ ਕਾਰਪੋਰੇਸ਼ਨ ਦੀਆਂ ਟੀਮਾਂ ਅਤੇ ਬਚਾਅ ਟੀਮਾਂ ਨੂੰ ਵੀ ਤਾਇਨਾਤ ਕੀਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...