AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚਾਈਲਡ ਪੋਰਨੋਗ੍ਰਾਫੀ ਖਿਲਾਫ ਐਕਸ਼ਨ, ਹਥਿਆਰਾਂ ਸਮੇਤ ਬੀ ਤੇ ਸੀ ਸ਼੍ਰੇਣੀ ਦੇ 2 ਗੈਂਗਸਟਰ ਗ੍ਰਿਫ਼ਤਾਰ, ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

Crime News: ਸਾਈਬਰ ਕ੍ਰਾਈਮ ਯੂਨਿਟ ਫਰੀਦਕੋਟ ਨੇ ਸਾਈਬਰ ਟਿਪਲਾਈਨ ਨੰਬਰ 72453098 ਰਾਹੀਂ ਜਾਂਚ ਕੀਤੀ, ਜਿਸ 'ਚ ਪਤਾ ਲੱਗਾ ਕਿ ਇਹ ਮਾਮਲਾ ਲੁਧਿਆਣਾ ਨਾਲ ਸਬੰਧਤ ਹੈ। ਇਸ ਤੋਂ ਬਾਅਦ ਮੁਲਜ਼ਮ ਪਲਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।

ਚਾਈਲਡ ਪੋਰਨੋਗ੍ਰਾਫੀ ਖਿਲਾਫ ਐਕਸ਼ਨ, ਹਥਿਆਰਾਂ ਸਮੇਤ ਬੀ ਤੇ ਸੀ ਸ਼੍ਰੇਣੀ ਦੇ 2 ਗੈਂਗਸਟਰ ਗ੍ਰਿਫ਼ਤਾਰ, ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
rajinder-arora-ludhiana
| Updated On: 31 Jul 2023 16:28 PM IST
Share
ਲੁਧਿਆਣਾ ਨਿਊਜ਼। ਇੰਟਰਨੈੱਟ ਮੀਡੀਆ ‘ਤੇ ਚਾਈਲਡ ਪੋਰਨੋਗ੍ਰਾਫੀ (Child Pornography) ਫੈਲਾਉਣ ਦੇ ਇਲਜ਼ਾਮ ਹੇਠ ਲੁਧਿਆਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ 67ਬੀ ਅਤੇ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਪਲਵਿੰਦਰ ਸਿੰਘ ਨੇ 18 ਮਈ 2020 ਨੂੰ ਸ਼ਾਮ 6.22 ਵਜੇ ਦੇ ਕਰੀਬ ਹਰਨੀਤ ਨਾਮ ਦੀ ਫੇਸਬੁੱਕ ਆਈਡੀ ਬਣਾ ਕੇ ਲੜਕੀ ਦੀ ਅਸ਼ਲੀਲ ਵੀਡੀਓ ਵਾਇਰਲ ਕਰ ਦਿੱਤੀ ਸੀ। ਇਸ ਸਬੰਧੀ ਰਿਕਾਰਡ ਹਾਸਲ ਕਰਨ ਤੇ ਪਲਵਿੰਦਰ ਸਿੰਘ ਨੂੰ ਜਾਂਚ ਵਿੱਚ ਦੋਸ਼ੀ ਪਾਇਆ ਗਿਆ। ਮੁਲਜ਼ਮ ਪਲਵਿੰਦਰ ਸਿੰਘ ਪਿੰਡ ਹੀਰਾ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੂਜੇ ਮਾਮਲੇ ਵਿੱਚ ਇੱਕ ਗ੍ਰਿਫਤਾਰ ਮੁਲਜ਼ਮ

ਦੂਜੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਦੇਵਰਾਜ ਯਾਦਵ ਵਾਸੀ ਗੁਰੂ ਅਮਰਦਾਸ ਕਲੋਨੀ ਗਲੀ ਨੰਬਰ 10 ਮੁਹੱਲਾ ਹਰਗੋਬਿੰਦ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੇਵਰਾਜ ਨੇ https://www.facebook.com/people/Dewa ਆਈਡੀ ਨਾਲ ਲੜਕੀ ਦੀ ਵੀਡੀਓ ਵਾਇਰਲ ਕਰ ਦਿੱਤੀ। ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸਟੇਟ ਸਾਈਬਰ ਕ੍ਰਾਈਮ ਪੰਜਾਬ ਫੇਜ਼-4 ਐਸ.ਏ.ਐਸ ਨਗਰ ਮੁਹਾਲੀ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ। ਤੀਜਾ ਮੁਕੱਦਮਾ ਅਜੈਬ ਸਿੰਘ ਵਿਰੁੱਧ ਥਾਣਾ ਸ਼ਿਮਲਾਪੁਰੀ ਵਿੱਚ ਦਰਜ ਕੀਤਾ ਗਿਆ ਹੈ। ਪੁਲਿਸ ਨੇ ਜਾਂਚ ਦੌਰਾਨ ਬਾਲ ਅਸ਼ਲੀਲ ਸਮੱਗਰੀ ਵਾਇਰਲ ਕਰਨ ਵਾਲੇ ਅਜੈਬ ਸਿੰਘ ਨੂੰ ਦੋਸ਼ੀ ਪਾਇਆ, ਜਿਸਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਬੀ ਅਤੇ ਸੀ ਸ਼੍ਰੇਣੀ ਦੇ ਗੈਂਗਸਟਰ ਗ੍ਰਿਫਤਾਰ

ਦੂਜੇ ਮਾਮਲਾ ਵਿੱਚ ਪੁਲਿਸ ਨੇ ਬੀ ਅਤੇ ਸੀ ਸ਼੍ਰੇਣੀ ਦੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਤਿੰਦਰ ਸਿੰਘ ਜਿੰਦੀ ਬੀ-ਕੈਟੇਗਰੀ ਦਾ ਗੈਂਗਸਟਰ ਹੈ, ਉਸ ਖਿਲਾਫ 18 ਕੇਸ ਦਰਜ ਹਨ। ਜਦਕਿ ਪੁਨੀਤ ਬੈਂਸ ਉਰਫ਼ ਮਨੀ ਸੀ-ਕੈਟੇਗਰੀ ਦਾ ਗੈਂਗਸਟਰ ਹੈ, ਜਿਸਦੇ ਖ਼ਿਲਾਫ਼ 12 ਕੇਸ ਦਰਜ ਹਨ। ਮੁਲਜ਼ਮਾਂ ਕੋਲੋਂ ਕੁੱਲ 9 ਹਥਿਆਰ ਵੀ ਬਰਾਮਦ ਹੋਏ ਹਨ। ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ। ਪੁਲਿਸ ਇਨ੍ਹਾਂ ਮੁਲਜ਼ਮਾਂ ਨਾਲ ਜੁੜੇ ਲੋਕਾਂ, ਇਨ੍ਹਾਂ ਦੇ ਨਸ਼ਿਆਂ ਨਾਲ ਸਬੰਧ ਆਦਿ ਬਾਰੇ ਪੁੱਛਗਿੱਛ ਕਰ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...