CM ਮਾਨ ਅੱਜ ਗਰੀਬ ਪਰਿਵਾਰਾਂ ਨੂੰ ਦੇਣਗੇ ਸੌਗਾਤ, PM ਸ਼ਹਿਰੀ ਆਵਾਸ ਯੋਜਨਾ ਤਹਿਤ 25,000 ਲਾਭਪਾਤਰੀਆਂ ਨੂੰ ਵੰਡਣਗੇ ਚੈੱਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ 'ਚ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਤਹਿਤ ਸੂਬੇ ਦੇ 25,000 ਲਾਭਪਾਤਰੀਆਂ ਨੂੰ ਭੁਗਤਾਨ ਸਰਟੀਫਿਕੇਟ ਵੰਡਣਗੇ। ਕੁਝ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਘਿਰਾਓ ਕਰਕੇ ਕਾਲੇ ਝੰਡੇ ਵੀ ਦਿਖਾਏ ਜਾ ਸਕਦੇ ਹਨ।
ਲੁਧਿਆਣਾ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਵਿੱਚ ਹਨ। ਅੱਜ ਉਹ ਲੁਧਿਆਣਾ ਵਿੱਚ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਤਹਿਤ ਸੂਬੇ ਦੇ 25,000 ਲਾਭਪਾਤਰੀਆਂ ਨੂੰ ਭੁਗਤਾਨ ਸਰਟੀਫਿਕੇਟ ਵੀ ਵੰਡਣਗੇ।
ਇਸ ਸਬੰਧੀ ਸੂਬਾ ਪੱਧਰੀ ਪ੍ਰੋਗਰਾਮ ਡਾ: ਮਨਮੋਹਨ ਸਿੰਘ ਸਟੇਡੀਅਮ, ਪੀਏਯੂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਮੁੱਖ ਮੰਤਰੀ ਮਾਨ ਨੇ SSF (ਰੋਡ ਸੇਫਟੀ ਫੋਰਸ) ਅਤੇ ‘ਟ੍ਰੈਫਿਕ ਹਾਕਸ’ ਐਪ ਲਾਂਚ ਕੀਤੀ ਸੀ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 10.30 ਵਜੇ ਸਮਾਗਮ ਵਾਲੀ ਥਾਂ ‘ਤੇ ਪਹੁੰਚਣਗੇ।
ਅਧਿਆਪਕ ਮੰਗਾਂ ਨੂੰ ਲੈ ਕੇ ਕਰਨਗੇ CM ਦਾ ਘਿਰਾਓ
ਇਸ ਤੋਂ ਪਹਿਲਾਂ ਸੜਕਾਂ ਅਤੇ ਸਮਾਗਮ ਵਾਲੀ ਥਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੂਜੇ ਪਾਸੇ ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਕੁਝ ਅਧਿਆਪਕਾਂ (Teachers) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਘਿਰਾਓ ਕਰਕੇ ਕਾਲੇ ਝੰਡੇ ਵੀ ਦਿਖਾਏ ਜਾ ਸਕਦੇ ਹਨ।
ਕੀ ਹੈ ਪ੍ਰਧਾਨ ਮੰਤਰੀ ਆਵਾਸ ਯੋਜਨਾ?
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਸ਼ੁਰੂਆਤ ਭਾਰਤ ਦੇ ਪ੍ਰਧਾਨ ਮੰਤਰੀ ਦੁਆਰਾ ਜੂਨ 2015 ਵਿੱਚ ਭਾਰਤ ਵਿੱਚ ਕੱਚੇ ਘਰਾਂ / ਐਸਈਸੀਸੀ ਪਰਿਵਾਰਾਂ ਵਿੱਚ ਰਹਿਣ ਵਾਲੇ ਸਾਰੇ ਪਰਿਵਾਰਾਂ ਨੂੰ ਪੱਕਾ ਘਰ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ ਅਤੇ ਇਹ ਯੋਜਨਾ ਗਰੀਬ ਤਬਕੇ ਦੇ ਲੋਕਾਂ ਲਈ ਉਪਲਬਧ ਹੈ। ਇਹ ਪੱਕਾ ਘਰ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ।
ਕੇਂਦਰੀ ਬਜਟ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਸਾਲ 2023 ਤੱਕ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਯੋਗ ਪਰਿਵਾਰਾਂ ਲਈ 80 ਲੱਖ ਤੋਂ ਵੱਧ ਪੱਕੇ ਮਕਾਨਾਂ ਦਾ ਨਿਰਮਾਣ ਕਰਨ ਦਾ ਜ਼ਿਕਰ ਕੀਤਾ ਗਿਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ