ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM ਮਾਨ ਨੇ ਪੀਐਮ ਸ਼ਹਿਰੀ ਆਵਾਸ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ ਵੰਡੇ ਸਰਟੀਫਿਕੇਟ, ਬੋਲੇ- ਜਨਤਕ ਟੈਕਸ ਜਨਹਿਤ ‘ਚ ਲੱਗਦਾ ਹੈ

CM ਮਾਨ ਨੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਅੱਜ 25 ਹਜ਼ਰ ਲਾਭਪਾਤਰੀਆਂ ਨੂੰ ਭੁਗਤਾਨ ਸਰਟੀਫਿਕੇਟ ਵੰਡੇ ਹਨ। ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਾ 101 ਕਰੋੜ ਰੁਪਏ ਦਾ ਲਾਭ ਮਿਲੇਗਾ। ਦੱਸ ਦਈਏ ਪ੍ਰਤੀ ਪਰਿਵਾਰ 1 ਲੱਖ 75 ਹਜ਼ਾਰ ਰੁਪਏ ਦਿੱਤੇ ਜਾਣਗੇ।

CM ਮਾਨ ਨੇ ਪੀਐਮ ਸ਼ਹਿਰੀ ਆਵਾਸ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ ਵੰਡੇ ਸਰਟੀਫਿਕੇਟ, ਬੋਲੇ- ਜਨਤਕ ਟੈਕਸ ਜਨਹਿਤ 'ਚ ਲੱਗਦਾ ਹੈ
Follow Us
rajinder-arora-ludhiana
| Updated On: 02 Aug 2023 14:11 PM IST
ਪੰਜਾਬ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 25 ਹਜ਼ਰ ਲਾਭਪਾਤਰੀਆਂ ਨੂੰ ਭੁਗਤਾਨ ਸਰਟੀਫਿਕੇਟ ਵੰਡੇ ਹਨ। ਇਸ ਸਬੰਧੀ ਸੂਬਾ ਪੱਧਰੀ ਪ੍ਰੋਗਰਾਮ ਡਾ. ਮਨਮੋਹਨ ਸਿੰਘ ਸਟੇਡੀਅਮ ਪੀਏਯੂ ਵਿਖੇ ਕਰਵਾਇਆ ਗਿਆ। ਇਸ ਤੋਂ ਪਹਿਲਾਂ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਰੋਡ ਸੇਫਟੀ ਫੋਰਸ ਅਤੇ ‘ਟ੍ਰੈਫਿਕ ਹਾਕਸ’ ਐਪ ਲਾਂਚ ਕੀਤੀ ਸੀ। ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਾ 101 ਕਰੋੜ ਰੁਪਏ ਦਾ ਲਾਭ ਮਿਲੇਗਾ। ਦੱਸ ਦਈਏ ਪ੍ਰਤੀ ਪਰਿਵਾਰ 1 ਲੱਖ 75 ਹਜ਼ਾਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਇਕੱਠ ਸ਼ਕਤੀ ਪ੍ਰਦਰਸ਼ਨ ਨਹੀਂ ਹੈ। ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਹਰ ਵਿਅਕਤੀ ਨੂੰ ਰੋਟੀ, ਕੱਪੜਾ ਅਤੇ ਮਕਾਨ ਮਿਲੇ। ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘਰ ਦਾ ਪੈਸਾ ਜਾਰੀ ਕਰ ਦਿੱਤਾ ਹੈ।

ਜਨਤਾ ਦਾ ਪੈਸਾ ਲੋਕ ਹਿੱਤ ‘ਚ ਖਰਚਿਆ ਜਾ ਰਿਹਾ

CM ਮਾਨ ਨੇ ਕਿਹਾ ਕਿ ਇਹ ਪੈਸਾ ਲੋਕਾਂ ਦਾ ਹੀ ਹੈ। ਇਹ ਪੈਸਾ ਟੈਕਸਾਂ ਰਾਹੀਂ ਇਕੱਠਾ ਕੀਤਾ ਗਿਆ ਹੈ। ਇਹ ਪੈਸਾ ਕਿਸੇ ਨਾ ਕਿਸੇ ਸਕੀਮ ਤਹਿਤ ਲੋਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ (Government) ਨੇ ਮਾਚਿਸ ਦੀ ਵਿਕਰੀ ‘ਤੇ ਵੀ ਟੈਕਸ ਲਗਾ ਦਿੱਤਾ ਹੈ, ਜਿਸ ਦਾ ਭੁਗਤਾਨ ਜਨਤਾ ਕਰ ਰਹੀ ਹੈ। ਕੇਂਦਰ ਸਰਕਾਰ ਨੇ ਆਟਾ ਅਤੇ ਲੱਸੀ ਵਰਗੀਆਂ ਖਾਣ-ਪੀਣ ਵਾਲੀਆਂ ਵਸਤੂਆਂ ‘ਤੇ ਵੀ ਟੈਕਸ ਲਗਾ ਦਿੱਤਾ ਹੈ।

24 ਘੰਟੇ ਲੋਕ ਟੈਕਸ ਦਿੰਦੇ ਹਨ

ਜਨਤਾ 24 ਘੰਟੇ ਟੈਕਸ ਅਦਾ ਕਰ ਰਹੀ ਹੈ, ਪਰ ਸਰਕਾਰਾਂ ਦਾ ਖਜ਼ਾਨਾ ਕਿਵੇਂ ਖਾਲੀ ਹੁੰਦਾ ਹੈ, ਇਹ ਸਮਝ ਤੋਂ ਬਾਹਰ ਹੈ। ਸਰਕਾਰਾਂ ਦੇ ਇਰਾਦੇ ਸਾਫ਼ ਨਹੀਂ ਹਨ। ਪੰਜਾਬ ‘ਚ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਦੇ ਹਿੱਤ ‘ਚ ਲਗਾ ਰਹੀ ਹੈ। ‘ਆਪ’ ਸਰਕਾਰ ਨੇ ਜਨਤਾ ਦੇ ਟੈਕਸਾਂ ਦੀ ਲੀਕ ਨੂੰ ਰੋਕਿਆ ਹੈ। ਜਿਹੜਾ ਪੈਸਾ ਪਹਿਲਾਂ ਸਿਆਸਤਦਾਨਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ, ਉਹ ਹੁਣ ਜਨਤਾ ਨੂੰ ਜਾ ਰਿਹਾ ਹੈ।

ਸੀਐਮ ਵੱਲੋਂ ਨਿਗਮ ਦੇ 50 ਟਰੈਕਟਰਾਂ ਨੂੰ ਹਰੀ ਝੰਡੀ

ਸੀਐੱਮ ਮਾਨ ਨੇ ਅੱਜ ਨਗਰ ਨਿਗਮ ਦੇ 50 ਟਰੈਕਟਰਾਂ ਨੂੰ ਹਰੀ ਝੰਡੀ ਦਿੱਤੀ ਹੈ। ਜਿਸ ਦੀ ਕੀਮਤ ਕਰੀਬ 23 ਕਰੋੜ ਹੈ। ਇਹ ਟਰੈਕਟਰ ਜ਼ਿਆਦਾ ਹਾਰਸ ਪਾਵਰ ਦੇ ਹਨ। ਇਨ੍ਹਾਂ ਟਰੈਕਟਰਾਂ ਦੀ ਵਰਤੋਂ ਕੂੜਾ ਚੁੱਕਣ ਜਾਂ ਬਾਗਬਾਨੀ ਆਦਿ ਵਿੱਚ ਵੀ ਸਹੀ ਢੰਗ ਨਾਲ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਕੇ ਲੋਕਾਂ ਵੱਲੋਂ ਉਨ੍ਹਾਂ ‘ਤੇ ਕੀਤੇ ਗਏ ਭਰੋਸੇ ‘ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਫਾਈਲ ਨਹੀਂ ਹੈ, ਜੋ ਉਨ੍ਹਾਂ ਦੇ ਦਸਤਖਤ ਕਰਕੇ ਰੋਕੀ ਹੋਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...