AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ludhiana Central Jail ਤੋਂ ਫਰਾਰ ਹੋਇਆ ਹਵਾਲਾਤੀ, ਜਾਂਚ ਲਈ ਪੁਲਿਸ ਨੇ ਬਣਾਈਆਂ ਟੀਮਾਂ

ਕੇਂਦਰੀ ਜੇਲ੍ਹ ਲੁਧਿਆਣਾ ਤੋਂ ਇੱਕ ਹਵਾਲਾਤੀ ਦੇ ਫਰਾਰ ਹੋਣ ਦੀ ਘਟਾ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦਾਅਵੇ ਕਰਦੀ ਹੈ ਕਿ ਜੇਲ੍ਹਾਂ ਦਾ ਪ੍ਰਬੰਧ ਸੁਧਾਰ ਦਿੱਤਾ ਗਿਆ ਹੈ ਪਰ ਹਾਲੇ ਵੀ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਦੀ ਕੇਂਦਰੀ ਜੇਲ੍ਹ ਸੁਰਖੀਆਂ ਵਿੱਚ ਆ ਚੁੱਕੀ ਹੈ।

Ludhiana Central Jail ਤੋਂ ਫਰਾਰ ਹੋਇਆ ਹਵਾਲਾਤੀ, ਜਾਂਚ ਲਈ ਪੁਲਿਸ ਨੇ ਬਣਾਈਆਂ ਟੀਮਾਂ
rajinder-arora-ludhiana
| Updated On: 07 May 2023 21:00 PM IST
Share
ਲੁਧਿਆਣਾ। ਸਦਾ ਸੁਰਖੀਆਂ ਵਿੱਚ ਰਹਿਣ ਵਾਲੀ ਲੁਧਿਆਣਾ ਕੇਂਦਰੀ ਜੇਲ (Ludhiana Central Jail) ਇੱਕ ਵਾਰ ਮੁੜ ਚਰਚਾ ਵਿੱਚ ਹੈ। ਇੱਥੋਂ ਇੱਕ ਹਵਾਲਾਤੀ ਦੇ ਫਰਾਰ ਹੋਣ ਦੀ ਖਬਰ ਹੈ। ਫਿਲਹਾਲ ਪੁਲਿਸ ਨੇ ਕੇਂਦਰੀ ਜੇਲ੍ਹ ਵਿੱਚ ਜਿਹੜਾ ਹਵਾਲਾਤੀ ਫਰਾਰ ਹੋਇਆ ਹੈ। ਉਸਦੇ ਖਿਲਾਫ ਥਾਣਾ ਡਵੀਜ਼ਨ ਨੰਬਰ 7 ਵਿਖੇ ਮਾਮਲਾ ਦਰਜ ਕੀਤਾ ਹੈ। ਘਟਨਾ ਸ਼ਨੀਵਾਰ ਦੀ ਹੈ, ਜਿਸਦੇ ਤਹਿਤ ਕੇਂਦਰੀ ਜੇਲ੍ਹ ਚੋਂ ਇੱਕ ਹਵਾਲਾਤੀ ਫਰਾਰ ਹੋ ਗਿਆ ਇੱਥੇ ਇਹ ਵੀ ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਪਹਿਲਾਂ ਵੀ ਕੇਂਦਰੀ ਜੇਲ੍ਹ ਕਈ ਵਾਰ ਸੁਰਖੀਆਂ ਵਿੱਚ ਰਹਿ ਚੁੱਕੀ ਹੈ।

‘ਮੁਲਜ਼ਮ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ’

ਸੂਰਜ ਮੱਲ ਸਹਾਇਕ ਜੇਲ ਸੁਪਰਡੈਂਟ (Assistant Jail Superintendent) ਨੇ ਕਿਹਾ ਕਿ ਇੱਕ ਹਵਾਲਾਤੀ ਜੋ ਕਿ ਐਨ ਡੀ ਪੀ ਐਸ ਐਕਟ ਦੇ ਮਾਮਲੇ ਵਿਚ ਸਜ਼ਾ ਯਾਫਤਾ ਜੇਲ੍ਹ ਵਿਚ ਬੰਦ ਸੀ, ਜਿਹੜਾ ਕਿ ਸ਼ਾਮ ਦੇ ਸਮੇਂ ਤਲਾਸ਼ੀ ਦੌਰਾਨ ਨਾ ਮਿਲਣ ਤੇ ਗੈਰ ਹਾਜਰ ਪਾਇਆ ਗਿਆ। ਜਿਸ ਤੋਂ ਬਾਅਦ ਉਸ ਦੀ ਕਾਫੀ ਭਾਲ ਕੀਤੀ ਗਈ ਪਰ ਉਹ ਨਾ ਮਿਲਿਆ। ਜਦੋਂ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਨੂੰ ਚੈੱਕ ਕੀਤਾ ਤਾਂ ਹਵਾਲਾਤੀ ਦੇ ਫਰਾਰ ਹੋਣ ਦੀ ਜਾਣਕਾਰੀ ਸਮਾਹਣੇ ਆਈ। ਪੁਲਿਸ ਮਾਮਲੇ ਦੀ ਜਾਂਚ ਕਰੇਗੀ ਕਿ ਇਸ ਮਾਮਲੇ ਵਿੱਚ ਕਿੰਨੇ ਲੋਕ ਸ਼ਾਮਿਲ ਹਨ। ਜਾਂਚ ਅਧਿਕਾਰੀ ਨੇ ਕਿਹਾ ਕਿ ਜਿਹੜਾ ਵੀ ਮੁਲਜ਼ਮ ਪਾਇਆ ਗਿਆ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

‘ਮਾਛੀਵਾੜਾ ਦਾ ਰਹਿਣ ਵਾਲਾ ਹੈ ਫਰਾਰ ਹੋਇਆ ਮੁਲਜ਼ਮ’

ਜਦੋਂ ਸਬੰਧਤ ਥਾਣਾ ਡਵੀਜ਼ਨ ਨੰਬਰ 7 ਦੇ ਪੁਲਿਸ (Police) ਅਧਿਕਾਰੀ ਨੇ ਦੱਸਿਆ ਕਿ ਫ਼ਰਾਰ ਹੋਇਆ ਹਵਾਲਾਤੀ ਸ਼ਹੀਦ ਭਗਤ ਸਿੰਘ ਮਹੱਲਾ ਤਾਜਪੁਰ ਮਾਛੀਵਾੜਾ ਰੋਡ ਦਾ ਰਹਿਣ ਵਾਲਾ ਹੈ। ਜਿਸਨੂੰ ਗ੍ਰਿਫਤਾਰ ਕਰਨ ਦੇ ਲ਼ਈ ਟੀਮਾਂ ਬਣਾ ਦਿੱਤੀਆਂ ਹਨ। ਅਤੇ ਇਹ ਪੁਲਿਸ ਦੀਆਂ ਟੀਮਾਂ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...