Ludhiana Central Jail ਤੋਂ ਫਰਾਰ ਹੋਇਆ ਹਵਾਲਾਤੀ, ਜਾਂਚ ਲਈ ਪੁਲਿਸ ਨੇ ਬਣਾਈਆਂ ਟੀਮਾਂ
ਕੇਂਦਰੀ ਜੇਲ੍ਹ ਲੁਧਿਆਣਾ ਤੋਂ ਇੱਕ ਹਵਾਲਾਤੀ ਦੇ ਫਰਾਰ ਹੋਣ ਦੀ ਘਟਾ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦਾਅਵੇ ਕਰਦੀ ਹੈ ਕਿ ਜੇਲ੍ਹਾਂ ਦਾ ਪ੍ਰਬੰਧ ਸੁਧਾਰ ਦਿੱਤਾ ਗਿਆ ਹੈ ਪਰ ਹਾਲੇ ਵੀ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਦੀ ਕੇਂਦਰੀ ਜੇਲ੍ਹ ਸੁਰਖੀਆਂ ਵਿੱਚ ਆ ਚੁੱਕੀ ਹੈ।
ਲੁਧਿਆਣਾ। ਸਦਾ ਸੁਰਖੀਆਂ ਵਿੱਚ ਰਹਿਣ ਵਾਲੀ ਲੁਧਿਆਣਾ ਕੇਂਦਰੀ ਜੇਲ (Ludhiana Central Jail) ਇੱਕ ਵਾਰ ਮੁੜ ਚਰਚਾ ਵਿੱਚ ਹੈ। ਇੱਥੋਂ ਇੱਕ ਹਵਾਲਾਤੀ ਦੇ ਫਰਾਰ ਹੋਣ ਦੀ ਖਬਰ ਹੈ। ਫਿਲਹਾਲ ਪੁਲਿਸ ਨੇ ਕੇਂਦਰੀ ਜੇਲ੍ਹ ਵਿੱਚ ਜਿਹੜਾ ਹਵਾਲਾਤੀ ਫਰਾਰ ਹੋਇਆ ਹੈ।
ਉਸਦੇ ਖਿਲਾਫ ਥਾਣਾ ਡਵੀਜ਼ਨ ਨੰਬਰ 7 ਵਿਖੇ ਮਾਮਲਾ ਦਰਜ ਕੀਤਾ ਹੈ। ਘਟਨਾ ਸ਼ਨੀਵਾਰ ਦੀ ਹੈ, ਜਿਸਦੇ ਤਹਿਤ ਕੇਂਦਰੀ ਜੇਲ੍ਹ ਚੋਂ ਇੱਕ ਹਵਾਲਾਤੀ ਫਰਾਰ ਹੋ ਗਿਆ ਇੱਥੇ ਇਹ ਵੀ ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਪਹਿਲਾਂ ਵੀ ਕੇਂਦਰੀ ਜੇਲ੍ਹ ਕਈ ਵਾਰ ਸੁਰਖੀਆਂ ਵਿੱਚ ਰਹਿ ਚੁੱਕੀ ਹੈ।
‘ਮੁਲਜ਼ਮ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ’
ਸੂਰਜ ਮੱਲ ਸਹਾਇਕ ਜੇਲ ਸੁਪਰਡੈਂਟ (Assistant Jail Superintendent) ਨੇ ਕਿਹਾ ਕਿ ਇੱਕ ਹਵਾਲਾਤੀ ਜੋ ਕਿ ਐਨ ਡੀ ਪੀ ਐਸ ਐਕਟ ਦੇ ਮਾਮਲੇ ਵਿਚ ਸਜ਼ਾ ਯਾਫਤਾ ਜੇਲ੍ਹ ਵਿਚ ਬੰਦ ਸੀ, ਜਿਹੜਾ ਕਿ ਸ਼ਾਮ ਦੇ ਸਮੇਂ ਤਲਾਸ਼ੀ ਦੌਰਾਨ ਨਾ ਮਿਲਣ ਤੇ ਗੈਰ ਹਾਜਰ ਪਾਇਆ ਗਿਆ। ਜਿਸ ਤੋਂ ਬਾਅਦ ਉਸ ਦੀ ਕਾਫੀ ਭਾਲ ਕੀਤੀ ਗਈ ਪਰ ਉਹ ਨਾ ਮਿਲਿਆ। ਜਦੋਂ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਨੂੰ ਚੈੱਕ ਕੀਤਾ ਤਾਂ ਹਵਾਲਾਤੀ ਦੇ ਫਰਾਰ ਹੋਣ ਦੀ ਜਾਣਕਾਰੀ ਸਮਾਹਣੇ ਆਈ।
ਪੁਲਿਸ ਮਾਮਲੇ ਦੀ ਜਾਂਚ ਕਰੇਗੀ ਕਿ ਇਸ ਮਾਮਲੇ ਵਿੱਚ ਕਿੰਨੇ ਲੋਕ ਸ਼ਾਮਿਲ ਹਨ। ਜਾਂਚ ਅਧਿਕਾਰੀ ਨੇ ਕਿਹਾ ਕਿ ਜਿਹੜਾ ਵੀ ਮੁਲਜ਼ਮ ਪਾਇਆ ਗਿਆ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
‘ਮਾਛੀਵਾੜਾ ਦਾ ਰਹਿਣ ਵਾਲਾ ਹੈ ਫਰਾਰ ਹੋਇਆ ਮੁਲਜ਼ਮ’
ਜਦੋਂ ਸਬੰਧਤ ਥਾਣਾ ਡਵੀਜ਼ਨ ਨੰਬਰ 7 ਦੇ ਪੁਲਿਸ (Police) ਅਧਿਕਾਰੀ ਨੇ ਦੱਸਿਆ ਕਿ ਫ਼ਰਾਰ ਹੋਇਆ ਹਵਾਲਾਤੀ ਸ਼ਹੀਦ ਭਗਤ ਸਿੰਘ ਮਹੱਲਾ ਤਾਜਪੁਰ ਮਾਛੀਵਾੜਾ ਰੋਡ ਦਾ ਰਹਿਣ ਵਾਲਾ ਹੈ। ਜਿਸਨੂੰ ਗ੍ਰਿਫਤਾਰ ਕਰਨ ਦੇ ਲ਼ਈ ਟੀਮਾਂ ਬਣਾ ਦਿੱਤੀਆਂ ਹਨ। ਅਤੇ ਇਹ ਪੁਲਿਸ ਦੀਆਂ ਟੀਮਾਂ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।