ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਲਾਕਰਾਂ 'ਚ ਮੌਜੂਦ 4 ਕਿਲੋ ਸੋਨਾ ਕੀਤਾ ਜ਼ਬਤ | ED seizes Rs 2.12 crore in Punjab foodgrain tender scam know in Punjabi Punjabi news - TV9 Punjabi

ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਲਾਕਰਾਂ ‘ਚ ਮੌਜੂਦ 4 ਕਿਲੋ ਸੋਨਾ ਕੀਤਾ ਜ਼ਬਤ

Published: 

06 Sep 2023 11:27 AM

ED ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਹੈ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਲਾਕਰਾਂ ਚ ਮੌਜੂਦ 4 ਕਿਲੋ ਸੋਨਾ ਕੀਤਾ ਜ਼ਬਤ
Follow Us On

ਲੁਧਿਆਣਾ ਨਿਊਜ਼। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਹੈ। ਏਜੰਸੀ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਟੀਮ ਨੇ 4 ਸਤੰਬਰ ਨੂੰ ਲੁਧਿਆਣਾ ਵਿੱਚ ਬੈਂਕ ਲਾਕਰ ਜ਼ਬਤ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) 2002 ਤਹਿਤ ਤਲਾਸ਼ੀ ਲਈ।

24 ਅਗਸਤ ਨੂੰ ਹੋਈ ਸੀ ਛਾਪੇਮਾਰੀ

ਈਡੀ ਨੇ ਇਸ ਤੋਂ ਪਹਿਲਾਂ 24 ਅਗਸਤ ਨੂੰ ਭਾਰਤ ਭੂਸ਼ਣ ਆਸ਼ੂ ਅਤੇ ਉਸ ਦੇ ਸਾਥੀਆਂ ਦੇ 25 ਟਿਕਾਣਿਆਂ ‘ਤੇ ਰੇਡ ਕੀਤੀ ਸੀ। ਇਸ ਦੌਰਾਨ 6.5 ਕਰੋੜ ਰੁਪਏ ਜ਼ਬਤ ਕੀਤੇ ਗਏ ਅਤੇ ਬੈਂਕ ਦੇ ਲਾਕਰ ਫਰੀਜ਼ ਕੀਤੇ ਗਏ। ਹੁਣ ਇਸ ਮਾਮਲੇ ਵਿੱਚ ਜ਼ਬਤ ਅਤੇ ਫਰੀਜ਼ ਦੀ ਕੁੱਲ ਰਕਮ 8.6 ਕਰੋੜ ਹੋ ਗਈ ਹੈ।

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਦੱਸ ਦਈਏ ਕਿ ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਆਸ਼ੂ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਮਦਨ ਤੋਂ ਵੱਧ ਜਾਇਦਾਦ ਵਿਭਾਗ ਨਾਲ ਹੇਰਾਫੇਰੀ ਕਰਕੇ ਬਣਾਈ ਹੈ। ਵਿਭਾਗ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਭਾਗ ਜਲਦੀ ਹੀ ਬਰਾਮਦ ਕੀਤੇ ਸੋਨੇ ਦਾ ਹਿਸਾਬ ਲੈਣ ਲਈ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰੇਗਾ।

ਕੀ ਹੈ ਟੈਂਡਰ ਘੁਟਾਲੇ ਦਾ ਮਾਮਲਾ?

ਆਸ਼ੂ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਕਥਿਤ ਤੌਰ ‘ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸੀਵੀਸੀ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਰਾਹੀਂ ਮੰਤਰੀ ਆਸ਼ੂ ਤੱਕ ਪਹੁੰਚ ਕਰਨ ਵਾਲੇ ਠੇਕੇਦਾਰਾਂ ਨੂੰ ਟੈਂਡਰ ਦੇਣ ਦਾ ਇਲਜ਼ਾਮ ਹੈ। ਅਜਿਹੇ ‘ਚ ਆਸ਼ੂ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਦੇ ਪੱਖਪਾਤ ਕਾਰਨ ਅਲਾਟ ਹੋਏ ਠੇਕੇਦਾਰਾਂ ਨੂੰ ਨਾਜਾਇਜ਼ ਫਾਇਦਾ ਹੋਇਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ।

Exit mobile version