ਲੁਧਿਆਣਾ ‘ਚ ਵੱਡੇ ਪੱਧਰ ‘ਤੇ ਨਕਲੀ ਫਰਟੀਲਾਈਜ਼ਰ ਅਤੇ ਦਵਾਈਆਂ ਬਰਾਮਦ, ਖੇਤਬਾੜੀ ਵਿਭਾਗ ਦੀ ਵੱਡੀ ਕਾਰਵਾਈ
ਖੇਤੀਬਾੜੀ ਵਿਭਾਗ ਨੇ ਲੁਧਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ ਕਰੋੜਾਂ ਰੁਪਏ ਦੀਆਂ ਇੱਥੋਂ ਨਕਲੀ ਫਰਟੀਲਾਈਜ਼ਰ ਅਤੇ ਨਕਲੀ ਦਵਾਈਆਂ ਬਰਾਮਦ ਕੀਤੀਆਂ। ਏਦਾਂ ਦੀਆਂ ਦਵਾਈਆਂ ਫਸਲਾਂ ਦਾ ਕਾਫੀ ਨੁਕਸਾਨ ਕਰਦੀਆਂ ਹਨ।
ਲੁਧਿਆਣਾ। ਪੰਜਾਬ ਸਰਕਾਰ ਬੇਸ਼ੱਕ ਭ੍ਰਿਸ਼ਟਾਰ ਅਤੇ ਬੇਈਮਾਨ ਲੋਕਾਂ ਦੇ ਵੱਡੇ ਪੱਧਰ ਤੇ ਕਾਰਵਾਈ ਕਰ ਰਹੀ ਹੈ ਪਰ ਹਾਲੇ ਕੁੱਝ ਲੋਕ ਇਸ ਤਰ੍ਹਾਂ ਦੇ ਕੰਮ ਕਰਨ ਤੋਂ ਬਾਜ ਨਹੀਂ ਆ ਰਹੇ। ਮਾਮਲਾ ਲੁਧਿਆਣਾ (Ludhiana) ਦਾ ਹੈ ਜਿੱਥੇ ਖੇਤੀਬਾੜੀ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਟਰਾਂਸਪੋਰਟ ਨਗਰ ਵਿੱਚ ਸਥਿਤ ਇੱਕ ਗੋਦਾਮ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਖਾਦਾਂ ਅਤੇ ਕਰੋੜਾਂ ਰੁਪਏ ਦੀਆਂ ਅਣ-ਅਧਿਕਾਰਤ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।
ਖੇਤੀਬਾੜੀ ਅਫ਼ਸਰ (Agriculture Officer) ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਟਰਾਂਸਪੋਰਟ ਨਗਰ ਵਿੱਚ ਇੱਕ ਗੋਦਾਮ ਨਜਾਇਜ਼ ਤੌਰ ਤੇ ਬਣਾਇਆ ਹੋਇਆ ਹੈ, ਜਿੱਥੇ ਖੇਤਾਂ ਵਿੱਚ ਵਰਤੀਆਂ ਜਾਂਦੀਆਂ ਨਕਲੀ ਦਵਾਈਆਂ ਅਤੇ ਖਾਦਾਂ ਨੂੰ ਸਟੋਰ ਕੀਤਾ ਹੋਇਆ ਹੈ। ਜਿਸ ਨੂੰ ਕਰੋੜਾਂ ਰੁਪਏ ਵਿੱਚ ਵੇਚਿਆ ਜਾਣਾ ਸੀ।


