ਲੁਧਿਆਣਾ ‘ਚ ਵੱਡੇ ਪੱਧਰ ‘ਤੇ ਨਕਲੀ ਫਰਟੀਲਾਈਜ਼ਰ ਅਤੇ ਦਵਾਈਆਂ ਬਰਾਮਦ, ਖੇਤਬਾੜੀ ਵਿਭਾਗ ਦੀ ਵੱਡੀ ਕਾਰਵਾਈ

Updated On: 

23 Jul 2023 07:46 AM

ਖੇਤੀਬਾੜੀ ਵਿਭਾਗ ਨੇ ਲੁਧਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ ਕਰੋੜਾਂ ਰੁਪਏ ਦੀਆਂ ਇੱਥੋਂ ਨਕਲੀ ਫਰਟੀਲਾਈਜ਼ਰ ਅਤੇ ਨਕਲੀ ਦਵਾਈਆਂ ਬਰਾਮਦ ਕੀਤੀਆਂ। ਏਦਾਂ ਦੀਆਂ ਦਵਾਈਆਂ ਫਸਲਾਂ ਦਾ ਕਾਫੀ ਨੁਕਸਾਨ ਕਰਦੀਆਂ ਹਨ।

ਲੁਧਿਆਣਾ ਚ ਵੱਡੇ ਪੱਧਰ ਤੇ ਨਕਲੀ ਫਰਟੀਲਾਈਜ਼ਰ ਅਤੇ ਦਵਾਈਆਂ ਬਰਾਮਦ, ਖੇਤਬਾੜੀ ਵਿਭਾਗ ਦੀ ਵੱਡੀ ਕਾਰਵਾਈ
Follow Us On

ਲੁਧਿਆਣਾ। ਪੰਜਾਬ ਸਰਕਾਰ ਬੇਸ਼ੱਕ ਭ੍ਰਿਸ਼ਟਾਰ ਅਤੇ ਬੇਈਮਾਨ ਲੋਕਾਂ ਦੇ ਵੱਡੇ ਪੱਧਰ ਤੇ ਕਾਰਵਾਈ ਕਰ ਰਹੀ ਹੈ ਪਰ ਹਾਲੇ ਕੁੱਝ ਲੋਕ ਇਸ ਤਰ੍ਹਾਂ ਦੇ ਕੰਮ ਕਰਨ ਤੋਂ ਬਾਜ ਨਹੀਂ ਆ ਰਹੇ। ਮਾਮਲਾ ਲੁਧਿਆਣਾ (Ludhiana) ਦਾ ਹੈ ਜਿੱਥੇ ਖੇਤੀਬਾੜੀ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਟਰਾਂਸਪੋਰਟ ਨਗਰ ਵਿੱਚ ਸਥਿਤ ਇੱਕ ਗੋਦਾਮ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਖਾਦਾਂ ਅਤੇ ਕਰੋੜਾਂ ਰੁਪਏ ਦੀਆਂ ਅਣ-ਅਧਿਕਾਰਤ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।

ਖੇਤੀਬਾੜੀ ਅਫ਼ਸਰ (Agriculture Officer) ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਟਰਾਂਸਪੋਰਟ ਨਗਰ ਵਿੱਚ ਇੱਕ ਗੋਦਾਮ ਨਜਾਇਜ਼ ਤੌਰ ਤੇ ਬਣਾਇਆ ਹੋਇਆ ਹੈ, ਜਿੱਥੇ ਖੇਤਾਂ ਵਿੱਚ ਵਰਤੀਆਂ ਜਾਂਦੀਆਂ ਨਕਲੀ ਦਵਾਈਆਂ ਅਤੇ ਖਾਦਾਂ ਨੂੰ ਸਟੋਰ ਕੀਤਾ ਹੋਇਆ ਹੈ। ਜਿਸ ਨੂੰ ਕਰੋੜਾਂ ਰੁਪਏ ਵਿੱਚ ਵੇਚਿਆ ਜਾਣਾ ਸੀ।

‘ਫਸਲਾਂ ਨੂੰ ਨੁਕਸਾਨ ਕਰਦੀਆਂ ਹਨ ਨਕਲੀ ਦਵਾਈਆਂ’

ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਦਵਾਈਆਂ ਅਤੇ ਖਾਦਾਂ ਫਸਲਾਂ ਦਾ ਕਾਫੀ ਨੁਕਸਾਨ ਕਰ ਰਹੀਆਂ ਹਨ, ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਪਹਿਲਾਂ ਹੀ ਕੈਂਸਰ ਵਰਗੀਆਂ ਬੀਮਾਰੀਆਂ ਨਾਲ ਜੂਝ ਰਹੇ ਹਨ ਅਤੇ ਇਹ ਦਵਾਈਆਂ ਨਵੀਆਂ ਬੀਮਾਰੀਆਂ ਫੈਲਾ ਸਕਦੀਆਂ ਹਨ। ਬੈਨੀਪਾਲ ਨੇ ਦੱਸਿਆ ਕਿ ਇਹ ਅਣ-ਅਧਿਕਾਰਤ ਖਾਦਾਂ ਅਤੇ ਦਵਾਈਆਂ ਪੰਜਾਬ ਅਤੇ ਹੋਰ ਰਾਜਾਂ ਵਿੱਚ ਸਪਲਾਈ ਕੀਤੀਆਂ ਜਾਣੀਆਂ ਸਨ, ਜੋ ਕਿ ਫਸਲਾਂ ਅਤੇ ਮਨੁੱਖਾਂ ਲਈ ਘਾਤਕ ਸਿੱਧ ਹੋ ਸਕਦੀਆਂ ਹਨ। ਦੂਜੇ ਪਾਸੇ ਥਾਣਾ ਮੋਤੀ ਨਗਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕਰ ਕੇ ਸਾਰਾ ਸਾਮਾਨ ਜ਼ਬਤ ਕਰ ਲਿਆ ਅਤੇ ਗੋਦਾਮ ਨੂੰ ਸੀਲ ਕਰ ਦਿੱਤਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ