ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Gangster Murder: ਲੁਧਿਆਣਾ ‘ਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ, ਇੱਕ ਸਾਥੀ ਜ਼ਖਮੀ; ਇੱਕ ਫਰਾਰ

ਡੀਸੀਪੀ ਬਰਾੜ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਆਪਸੀ ਰੰਜਿਸ਼ ਸਾਹਮਣੇ ਆ ਰਹੀ ਹੈ, ਪਰ ਪੂਰੀ ਜਾਂਚ-ਪੜਤਾਲ ਤੋਂ ਬਾਅਦ ਸਾਰੇ ਸੱਚ ਦਾ ਖੁਲਾਸਾ ਕੀਤਾ ਜਾਵੇਗਾ।

Gangster Murder: ਲੁਧਿਆਣਾ 'ਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ, ਇੱਕ ਸਾਥੀ ਜ਼ਖਮੀ; ਇੱਕ ਫਰਾਰ
Follow Us
rajinder-arora-ludhiana
| Updated On: 08 May 2023 18:57 PM IST
ਲੁਧਿਆਣਾ ਨਿਊਜ: ਹੈਬੋਵਾਲ ਇਲਾਕੇ ‘ਚ ਸਥਿਤ ਜੋਗਿੰਦਰ ਨਗਰ (Joginder Nagar) ‘ਚ ਸੁੱਖਾ ਬਾੜੇਵਾਲੀਆ ਨਾਂ ਦੇ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਉਸਦਾ ਸਾਥੀ ਰੋਹਿਤ ਗੋਲੀਬਾਰੀ ‘ਚ ਜ਼ਖਮੀ ਹੋ ਗਿਆ ਹੈ, ਜਿਸਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਇੱਕ ਸਾਥੀ ਦੇ ਮੌਕੇ ਤੋਂ ਭੱਜਣ ਦੀ ਵੀ ਖ਼ਬਰ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਡੈਡ ਬਾਡੀ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਵਿੱਢੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਸੀਪੀ ਰਵਚਰਨ ਸਿੰਘ ਬਰਾੜ (Harcharan Singh Brar) ਨੇ ਦੱਸਿਆ ਕਿ ਸੁੱਖਾ ਬਾੜੇਵਾਲੀਆਂ ਨਾਮ ਦਾ ਇੱਕ ਸ਼ਖਸ ਜਿਹਦੇ ਉਤੇ ਕਈ ਮਾਮਲੇ ਦਰਜ ਹਨ ਅਤੇ ਕਈ ਕੇਸਾਂ ਵਿਚ ਉਸਨੂੰ ਅਦਾਲਤ ਨੇ ਭਗੌੜਾ ਵੀ ਕਰਾਰ ਦਿੱਤਾ ਹੋਇਆ ਸੀ, ਉਹ ਕਿਸੇ ਸਿਲਸਿਲੇ ਵਿਚ ਆਪਣੇ ਦੋਸਤ ਦੇ ਨਾਲ ਹੈਬੋਵਾਲ ਵਿਖੇ ਆਇਆ ਸੀ। ਦੋਵੇਂ ਇਕ ਕਮਰੇ ਵਿਚ ਗੱਲਬਾਤ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਜਿਸ ਤੋਂ ਬਾਅਦ ਇੱਕ ਸਾਥੀ ਨੇ ਉਸਦੇ ਉੱਪਰ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਸੁੱਖੇ ਦੀ ਮੌਕੇ ਤੇ ਮੌਤ ਹੋ ਗਈ।

ਗੈਂਗਸਟਰ ਸੁੱਖੇ ਦੀ ਛਾਤੀ ‘ਚ ਲੱਗੀ ਗੋਲੀ, ਸਾਥੀ ਜਖ਼ਮੀ

ਡੀਸੀਪੀ ਨੇ ਦੱਸਿਆ ਕਿ ਗੋਲੀ ਸੁੱਖੇ ਦੀ ਛਾਤੀ ਵਿਚ ਲੱਗੀ ਹੈ ਅਤੇ ਦੂਸਰਾ ਸਾਥੀ ਜ਼ਖਮੀ ਹੋਇਆ ਹੈ, ਜਿਸ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸਤ ਰੋਹਿਤ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਹੈ ਕੀ ਇਹ ਮੁਢਲੀ ਜਾਂਚ ਵਿਚ ਪਾਇਆ ਗਿਆ ਹੈ ਕਿ 30 ਬੋਰ ਦੇ ਦੇਸੀ ਰਿਵਾਲਵਰ ਨਾਲ ਇਹ ਫਾਇਰ ਕੀਤੇ ਗਏ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...