AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਪੁਲਿਸ ਮੁਲਾਜ਼ਮ ਨੂੰ ਮ੍ਰਿਤਕ ਘੋਸ਼ਿਤ ਕਰਨ ਦਾ ਮਾਮਲਾ, ਨਿੱਜੀ ਹਸਪਤਾਲ ‘ਤੇ ਲੱਗੇ ਇਲਜ਼ਾਮ, ਪੋਸਟਮਾਰਟਮ ਲਈ ਲਿਜਾਂਦੇ ਸਮੇਂ ਚੱਲੀ ਨਬਜ਼

ਇੱਕ ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਜ਼ਹਿਰੀਲੇ ਕੀੜੇ ਦੇ ਕੱਟਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਦੱਸਿਆ ਕਿ ਮਨਪ੍ਰੀਤ ਦੀ ਮੌਤ ਹੋ ਚੁੱਕੀ ਹੈ।

ਪੁਲਿਸ ਮੁਲਾਜ਼ਮ ਨੂੰ ਮ੍ਰਿਤਕ ਘੋਸ਼ਿਤ ਕਰਨ ਦਾ ਮਾਮਲਾ,  ਨਿੱਜੀ ਹਸਪਤਾਲ 'ਤੇ ਲੱਗੇ ਇਲਜ਼ਾਮ, ਪੋਸਟਮਾਰਟਮ ਲਈ ਲਿਜਾਂਦੇ ਸਮੇਂ ਚੱਲੀ ਨਬਜ਼
rajinder-arora-ludhiana
| Updated On: 20 Sep 2023 15:19 PM IST
Share
ਲੁਧਿਆਣਾ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਜ਼ਹਿਰੀਲੇ ਕੀੜੇ ਦੇ ਕੱਟਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਦੱਸਿਆ ਕਿ ਮਨਪ੍ਰੀਤ ਦੀ ਮੌਤ ਹੋ ਚੁੱਕੀ ਹੈ। ਜਦੋਂ ਉਹ ਉਸ ਦੀ ਲਾਸ਼ ਨੂੰ ਐਂਬੂਲੈਂਸ ਵਿੱਚ ਪੋਸਟਮਾਰਟਮ ਲਈ ਲੈ ਕੇ ਜਾ ਰਹੇ ਸਨ ਤਾਂ ਸਾਥੀ ਪੁਲਿਸ ਮੁਲਾਜ਼ਮਾਂ ਨੇ ਮਹਿਸੂਸ ਕੀਤਾ ਕਿ ਮਨਪ੍ਰੀਤ ਦੇ ਸਰੀਰ ਵਿੱਚ ਹਰਕਤ ਹੈ ਅਤੇ ਉਸ ਦੀ ਨਬਜ਼ ਵੀ ਚੱਲ ਰਹੀ ਹੈ। ਦੂਜੇ ਪਾਸੇ ਹਸਪਤਾਲ ਦੇ ਡਾਕਟਰ ਨੇ ਪਰਿਵਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮਨਪ੍ਰੀਤ ਨੂੰ ਜ਼ਿੰਦਾ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ। ਇਹ ਯਕੀਨੀ ਤੌਰ ‘ਤੇ ਕਿਹਾ ਗਿਆ ਸੀ ਕਿ ਉਸ ਦੇ ਬਚਣ ਦੀ ਕੋਈ ਉਮੀਦ ਨਹੀਂ ਹੈ।

ਇਹ ਹੈ ਪਰਿਵਾਰ ਦਾ ਦਾਅਵਾ

ਰਾਮਜੀ ਮੁਤਾਬਕ ਡਾਕਟਰ ਨੇ ਉਸ ਨੂੰ ਕਿਹਾ ਕਿ ਜੇਕਰ ਉਸ ਦੇ ਬੇਟੇ ਨੂੰ ਵੈਂਟੀਲੇਟਰ ਤੋਂ ਉਤਾਰ ਦਿੱਤਾ ਗਿਆ ਤਾਂ ਉਸ ਦੀ ਮੌਤ 3 ਮਿੰਟ ਦੇ ਅੰਦਰ ਹੋ ਜਾਵੇਗੀ। ਪਿਤਾ ਅਨੁਸਾਰ ਰਾਤ ਕਰੀਬ 2.30 ਵਜੇ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਵੇਰੇ 9 ਵਜੇ ਲਾਸ਼ ਸੌਂਪਣ ਲਈ ਕਿਹਾ।

ਪੋਸਟਮਾਰਟਮ ਲਈ ਲਿਜਾਂਦੇ ਸਮੇਂ ਨਬਜ਼ ਮਿਲੀ

ਰਾਮਜੀ ਨੇ ਦੱਸਿਆ ਕਿ ਮਨਪ੍ਰੀਤ ਸਰਕਾਰੀ ਮੁਲਾਜ਼ਮ ਹੈ, ਉਸ ਦਾ ਪੋਸਟਮਾਰਟਮ ਕੀਤਾ ਜਾਣਾ ਸੀ, ਜਦੋਂ ਉਸ ਨੂੰ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਐਂਬੂਲੈਂਸ ਵਿੱਚ ਰੱਖਿਆ ਜਾ ਰਿਹਾ ਸੀ ਤਾਂ ਅਚਾਨਕ ਇੱਕ ਮੁਲਾਜ਼ਮ ਨੂੰ ਪਤਾ ਲੱਗਾ ਕਿ ਮਨਪ੍ਰੀਤ ਦੀ ਨਬਜ਼ ਚੱਲ ਰਹੀ ਹੈ। ਉਹ ਤੁਰੰਤ ਹਸਪਤਾਲ ਪ੍ਰਸ਼ਾਸਨ ਨੂੰ ਐਂਬੂਲੈਂਸ ਵਿੱਚ ਆਕਸੀਜਨ ਸਿਲੰਡਰ ਰੱਖਣ ਲਈ ਮਜਬੂਰ ਕਰ ਕੇ ਆਪਣੇ ਪੁੱਤਰ ਨੂੰ ਡੀਐਮਸੀ ਹਸਪਤਾਲ ਲੈ ਗਏ। ਹੁਣ ਡੀਐਮ ਵਿੱਚ ਮਨਪ੍ਰੀਤ ਦੀ ਹਾਲਤ ਸਥਿਰ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਹਸਪਤਾਲ ਪ੍ਰਸ਼ਾਸਨ ਨੇ ਦੋਸ਼ਾਂ ਤੋਂ ਕੀਤਾ ਇਨਕਾਰ

ਏਮਜ਼ ਬੱਸੀ ਹਸਪਤਾਲ ਦੇ ਡਾਕਟਰ ਸਾਹਿਲ ਨੇ ਦੱਸਿਆ ਕਿ ਜਦੋਂ ਮਰੀਜ਼ ਮਨਪ੍ਰੀਤ ਉਨ੍ਹਾਂ ਕੋਲ ਆਇਆ ਤਾਂ ਉਸ ਦੀ ਕਿਡਨੀ ਫੇਲ੍ਹ ਸੀ। ਉਸ ਦੇ ਬੀਪੀ ਵਿਚ ਕਈ ਗੜਬੜੀਆਂ ਕਾਰਨ ਉਸ ਦੀ ਹਾਲਤ ਬਹੁਤ ਖਰਾਬ ਸੀ। ਮਨਪ੍ਰੀਤ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੂੰ ਕਿਸੇ ਜ਼ਹਿਰੀਲੇ ਕੀੜੇ ਨੇ ਕੱਟ ਲਿਆ ਹੈ। ਉਸ ਨੇ ਸਿਰਫ ਇੰਨਾ ਹੀ ਕਿਹਾ ਕਿ ਉਸ ਦੇ ਬੇਟੇ ਦੀ ਲੱਤ ਅਤੇ ਬਾਂਹ ‘ਤੇ ਜ਼ਖਮ ਹੈ। ਬਾਂਹ ਪੂਰੀ ਤਰ੍ਹਾਂ ਸੜ ਗਈ। ਪੂਰੀ ਬਾਂਹ ‘ਤੇ ਟੀਕੇ ਦੇ ਨਿਸ਼ਾਨ ਸਨ। ਡਾਕਟਰ ਸਾਹਿਲ ਨੇ ਦੱਸਿਆ ਕਿ ਬਾਂਹ ਦੀਆਂ ਨਾੜੀਆਂ ਬੰਦ ਹੋ ਗਈਆਂ ਹਨ। ਰਾਤ ਦੇ 12 ਵਜੇ ਉਸ ਨੇ ਮਨਪ੍ਰੀਤ ਦੇ ਪਿਤਾ ਨੂੰ ਦੱਸਿਆ ਸੀ ਕਿ ਉਸ ਦਾ ਪੁੱਤਰ ਬਚਣ ਦੀ ਹਾਲਤ ਵਿੱਚ ਨਹੀਂ ਹੈ।

ਅਸੀਂ ਮੌਤ ਦੀ ਸਾਰ ਵੀ ਨਹੀਂ ਦਿੱਤਾ

ਪਰਿਵਾਰ ਵਾਲਿਆਂ ਨੇ ਉਸ ਨੂੰ ਸਵੇਰੇ ਲੈ ਜਾਣ ਲਈ ਕਿਹਾ। ਡਾਕਟਰ ਸਾਹਿਲ ਅਨੁਸਾਰ ਮਨਪ੍ਰੀਤ ਦੀ ਮੌਤ ਬਾਰੇ ਨਾ ਤਾਂ ਉਨ੍ਹਾਂ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਸਟਾਫ਼ ਨੇ ਪਰਿਵਾਰ ਨੂੰ ਕੁਝ ਕਿਹਾ ਹੈ। ਮਰੀਜ਼ ਨੂੰ ਹਸਪਤਾਲ ਤੋਂ ਜ਼ਿੰਦਾ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਸਟਾਫ ਨੇ ਮਰੀਜ਼ ਨੂੰ ਸਹੀ ਆਕਸੀਜਨ ਸਿਲੰਡਰ ਦੇ ਕੇ ਡੀਐਮਸੀ ਵਿੱਚ ਛੱਡ ਦਿੱਤਾ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...