ਭਰ੍ਹਾਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਨਬਾਲਿਗ ਭੈਣ ਦੀ ਮੌਤ, ਮਾਮਲਾ ਦਰਜ, ਲੁਧਿਆਣਾ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ

Updated On: 

04 Sep 2023 14:25 PM

Ludhiana Sister Murder: ਲੁਧਿਆਣਾ ਵਿੱਚ ਬੀਤੇ ਦਿਨ ਇੱਕ ਚਚੇਰੇ ਭਰ੍ਹਾ ਨੇ ਭੈਣ ਦੇ ਸਿਰ ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਗੰਭੀਰ ਰੂਪ ਵਿੱਚ ਜਖ਼ਮੀ ਭੈਣ ਨੇ ਸੋਮਵਾਰ ਨੂੰ ਹਸਪਤਾਲ ਵਿੱਚ ਦੱਮ ਤੋੜ ਦਿੱਤਾ। ਉੱਧਰ, ਭਰ੍ਹਾ ਤੇ ਪੁਲਿਸ ਨੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹੁਣ ਭਰ੍ਹਾਂ ਦੇ ਹੋਸ਼ ਵਿੱਚ ਆਉਣ ਦਾ ਇੰਤਜ਼ਾਰ ਕਰ ਰਹੀ ਹੈ।

ਭਰ੍ਹਾਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਨਬਾਲਿਗ ਭੈਣ ਦੀ ਮੌਤ, ਮਾਮਲਾ ਦਰਜ, ਲੁਧਿਆਣਾ ਚ ਦਿਲ ਦਹਿਲਾਉਣ ਵਾਲੀ ਵਾਰਦਾਤ
Follow Us On

ਲੁਧਿਆਣਾ ਦੇ ਵਾੜੇਵਾਲ ਇਲਾਕੇ ‘ਚੋ ਇੱਕ ਦਿਲ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਚਚੇਰੇ ਭਰਾ ਵੱਲੋਂ ਨਾਬਾਲਿਗ ਭੈਣ ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਦੋਸ਼ੀ ਵੱਲੋਂ ਲੜਕੀ ਉਪਰ ਕੁਹਾੜੀ ਨਾਲ ਹਮਲਾ ਕੀਤਾ ਗਿਆ ਹੈ। ਭੈਣ ਦੇ ਹਮਲਾ ਕਰਨ ਤੋਂ ਬਾਅਦ ਮੁਲਜ਼ਮ ਭਰਾ ਨੇ ਆਪਣੇ ਆਪ ਨੂੰ ਵੀ ਚਾਕੂ ਨਾਲ ਬੁਰੀ ਤਰੀਕੇ ਨਾਲ ਜ਼ਖਮੀ ਕਰ ਲਿਆ। ਜ਼ਖਮੀ ਲੜਕੀ ਨੂੰ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਚ ਦਾਖਲ ਕਰਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ ਹੈ।

ਉੱਧਰ, ਮਲੁਜ਼ਮ ਲੜਕੇ ਨੂੰ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਸੀ, ਜਿੱਥੋਂ ਉਸਨੂੰ ਪੀਜੀਆਈ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲਿਸ ਵਲੋਂ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

ਪੁਲਿਸ ਨੂੰ ਦਿੱਤੇ ਬਿਆਨ ਵਿੱਚ ਲੜਕੀ ਦੇ ਪਿਤਾ ਅਤੇ ਭਰਾ ਨੇ ਦੱਸਿਆ ਕਿ ਘਟਨਾ ਦੇ ਸਮੇਂ ਉਹ ਦੋਵੇਂ ਹੀ ਘਰ ਵਿੱਚ ਮੌਜੂਦ ਨਹੀਂ ਸਨ। ਉਨ੍ਹਾਂ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਭਰਾ ਨੇ ਭੈਣ ਉੱਪਰ ਕਾਤਲਾਨਾ ਹਮਲਾ ਕਰ ਦਿੱਤਾ ਜਿਸਤੋਂ ਬਾਅਦ ਉਹ ਬੁਰੇ ਤਰੀਕੇ ਨਾਲ ਜ਼ਖਮੀ ਹੋ ਗਈ। ਉਸ ਤੋਂ ਬਾਅਦ ਲੜਕੇ ਵਲੋਂ ਵੀ ਆਪਣੇ ਆਪ ਨੂੰ ਚਾਕੂ ਮਾਰਿਆ ਗਿਆ ਹੈ।

ਪੁੱਛਗਿੱਛ ਦੌਰਾਨ ਹੋਵੇਗਾ ਖੁਲਾਸਾ – ਪੁਲਿਸ

ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੈ। ਮ੍ਰਿਤਕ ਸੰਧਿਆ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ। ਹਮਲਾ ਕਰਨ ਵਾਲਾ ਨੌਜਵਾਨ ਰਾਕੇਸ਼ ਪੀਜੀਆਈ ਵਿੱਚ ਦਾਖ਼ਲ ਹੈ। ਉਸ ਦੀ ਹਾਲਤ ਨਾਰਮਲ ਹੋਣ ਤੋਂ ਬਾਅਦ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।