AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Congress Protest: ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲੀ ਲਈ ‘ਮੌਨ ਸੱਤਿਆਗ੍ਰਹਿ’, ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

Congress Protest in Ludhiana: ਲੁਧਿਆਣਾ ਦੀ ਦਾਣਾ ਮੰਡੀ 'ਚ ਕਾਂਗਰਸ ਦੇ ਸਮੂਹ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲੀ ਲਈ ਕਾਂਗਰਸੀਆਂ ਵੱਲੋਂ 'ਮੌਨ ਸੱਤਿਆਗ੍ਰਹਿ ਕੀਤਾ ਗਿਆ।

Congress Protest: ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲੀ ਲਈ 'ਮੌਨ ਸੱਤਿਆਗ੍ਰਹਿ', ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
rajinder-arora-ludhiana
| Updated On: 23 Jul 2023 21:18 PM IST
Share
ਲੁਧਿਆਣਾ ਨਿਊਜ਼। ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਲੁਧਿਆਣਾ ਦੀ ਦਾਣਾ ਮੰਡੀ ‘ਚ ਕਾਂਗਰਸ ਦੇ ਸਮੂਹ ਆਗੂਆਂ ਨੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਰਾਜਾ ਵੜਿੰਗ ਸਮੇਤ ਸਾਬਕਾ ਕੈਬਨਿਟ ਮੰਤਰੀ ਵੀ ਮੌਜੂਦ ਸਨ। ਜਿਨ੍ਹਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਸੱਤਿਆਗ੍ਰਹਿ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ (Rahul Gandhi) ਦੀ ਮੈਂਬਰਸ਼ਿਪ ਜਲਦ ਤੋਂ ਜਲਦ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਲਾਇੰਸ ਨੂੰ ਲੈ ਕੇ ਚਰਚਾਵਾਂ ਦਾ ਜ਼ਿਕਰ ਵੀ ਕੀਤਾ ਅਤੇ ਕਿਹਾ ਕਿ ਇਹ ਸਾਰੀਆਂ ਪਾਰਟੀਆਂ ਵੱਲੋਂ ਮਿਲ ਕੇ ਮੋਦੀ ਸਰਕਾਰ ਵੱਲੋਂ ਖੋਏ ਜਾ ਰਹੇ ਅਧਿਕਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਮੌਜੂਦਾ ‘ਆਪ’ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਹਿਲਾਂ ਹੀ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਸਨ ਤਾਂ ਕੀ ਲੋਕਾਂ ਦਾ ਨੁਕਸਾਨ ਨਾ ਹੋ ਪਾਉਂਦਾ।

ਨਵਜੋਤ ਸਿੱਧੂ ਨੇ ਬੀਜੇਪੀ ‘ਤੇ ਸਾਧਿਆ ਨਿਸ਼ਾਨਾ

ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਭਰ ਦੇ ਲੋਕ ਮੋਦੀ ਸਰਕਾਰ ਤੋਂ ਨਾਖੁਸ਼ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਦੇ ਮੈਂਬਰ ਸਬੰਧੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਹੁਕਮਾਂ ਕਾਰਨ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋ ਗਈ ਹੈ, ਜਿਸ ਨੂੰ ਬਹਾਲ ਕਰਵਾਉਣ ਲਈ ਉਨ੍ਹਾਂ ਨੇ ਮੌਨ ਸੱਤਿਆਗ੍ਰਹਿ ਕੀਤਾ ਹੈ। ਮਣੀਪੁਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਿਥੇ ਦੇਸ਼ ਦੀਆਂ ਔਰਤਾਂ ਸੁਰੱਖਿਅਤ ਨਹੀਂ ਹਨ, ਉਥੇ ਅਜਿਹੀ ਸਰਕਾਰ ਨਹੀਂ ਰਹਿਣੀ ਚਾਹੀਦੀ। ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸ ਆਗੂਆਂ ਸੁਨੀਲ ਜਾਖੜ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਹੜੇ ਲੋਕ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਹੁਣ ਕੋਣ ਚਲਾ ਰਿਹਾ ਰੇਤ ਅਤੇ ਸ਼ਰਾਬ ਮਾਫੀਆ- ਸਿੱਧੂ

ਦੂਜੇ ਪਾਸੇ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਭਾਵੇਂ ਇਸ ਸਮੇਂ ਲੋਕ ਮੁਸੀਬਤ ‘ਚ ਹਨ ਪਰ ਸਰਕਾਰ ਨੂੰ ਪਹਿਲਾਂ ਤੋਂ ਹੀ ਸਹੀ ਉਪਰਾਲੇ ਕਰਨੇ ਚਾਹੀਦੇ ਸਨ ਤਾਂ ਜੋ ਹੁਣ ਲੋਕਾਂ ਨੂੰ ਨੁਕਸਾਨ ਦਾ ਸਾਹਮਣਾ ਨਾ ਕਰਨਾ ਪੈਂਦਾ। ਇਸ ਤੋਂ ਇਲਾਵਾ ਉਨ੍ਹਾਂ ਰੇਤ ਮਾਫੀਆ ਅਤੇ ਸ਼ਰਾਬ ਮਾਫੀਆ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਕੌਣ ਚਲਾ ਰਿਹਾ ਹੈ ਇਹ ਵੀ ਸਭ ਸੋਚਣ ਦੀ ਜ਼ਰੂਰਤ ਹੈ। ਲੀਡਰਾਂ ਦੀ ਘਪਲੇਬਾਜ਼ੀ ‘ਤੇ ਹੋ ਰਹੀ ਕਾਰਵਾਈ ਨੂੰ ਲੈ ਕੇ ਉਨ੍ਹਾਂ ਕਿਹਾ ਜਿਨ੍ਹਾਂ ਲੀਡਰਾਂ ਨੇ ਘਪਲੇਬਾਜ਼ੀ ਕੀਤੀ ਹੈ ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...