ਲੁਧਿਆਣਾ ਨਿਊਜ਼। ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਲੁਧਿਆਣਾ ਦੀ ਦਾਣਾ ਮੰਡੀ ‘ਚ ਕਾਂਗਰਸ ਦੇ ਸਮੂਹ ਆਗੂਆਂ ਨੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,
ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਰਾਜਾ ਵੜਿੰਗ ਸਮੇਤ ਸਾਬਕਾ ਕੈਬਨਿਟ ਮੰਤਰੀ ਵੀ ਮੌਜੂਦ ਸਨ। ਜਿਨ੍ਹਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਸੱਤਿਆਗ੍ਰਹਿ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ
ਰਾਹੁਲ ਗਾਂਧੀ (Rahul Gandhi) ਦੀ ਮੈਂਬਰਸ਼ਿਪ ਜਲਦ ਤੋਂ ਜਲਦ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਲਾਇੰਸ ਨੂੰ ਲੈ ਕੇ ਚਰਚਾਵਾਂ ਦਾ ਜ਼ਿਕਰ ਵੀ ਕੀਤਾ ਅਤੇ ਕਿਹਾ ਕਿ ਇਹ ਸਾਰੀਆਂ ਪਾਰਟੀਆਂ ਵੱਲੋਂ ਮਿਲ ਕੇ ਮੋਦੀ ਸਰਕਾਰ ਵੱਲੋਂ ਖੋਏ ਜਾ ਰਹੇ ਅਧਿਕਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਮੌਜੂਦਾ ‘ਆਪ’ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਹਿਲਾਂ ਹੀ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਸਨ ਤਾਂ ਕੀ ਲੋਕਾਂ ਦਾ ਨੁਕਸਾਨ ਨਾ ਹੋ ਪਾਉਂਦਾ।
ਨਵਜੋਤ ਸਿੱਧੂ ਨੇ ਬੀਜੇਪੀ ‘ਤੇ ਸਾਧਿਆ ਨਿਸ਼ਾਨਾ
ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਭਰ ਦੇ ਲੋਕ ਮੋਦੀ ਸਰਕਾਰ ਤੋਂ ਨਾਖੁਸ਼ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਦੇ ਮੈਂਬਰ ਸਬੰਧੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਹੁਕਮਾਂ ਕਾਰਨ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋ ਗਈ ਹੈ, ਜਿਸ ਨੂੰ ਬਹਾਲ ਕਰਵਾਉਣ ਲਈ ਉਨ੍ਹਾਂ ਨੇ ਮੌਨ ਸੱਤਿਆਗ੍ਰਹਿ ਕੀਤਾ ਹੈ।
ਮਣੀਪੁਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਿਥੇ ਦੇਸ਼ ਦੀਆਂ ਔਰਤਾਂ ਸੁਰੱਖਿਅਤ ਨਹੀਂ ਹਨ, ਉਥੇ ਅਜਿਹੀ ਸਰਕਾਰ ਨਹੀਂ ਰਹਿਣੀ ਚਾਹੀਦੀ। ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸ ਆਗੂਆਂ ਸੁਨੀਲ ਜਾਖੜ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਹੜੇ ਲੋਕ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਹੁਣ ਕੋਣ ਚਲਾ ਰਿਹਾ ਰੇਤ ਅਤੇ ਸ਼ਰਾਬ ਮਾਫੀਆ- ਸਿੱਧੂ
ਦੂਜੇ ਪਾਸੇ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਭਾਵੇਂ ਇਸ ਸਮੇਂ ਲੋਕ ਮੁਸੀਬਤ ‘ਚ ਹਨ ਪਰ ਸਰਕਾਰ ਨੂੰ ਪਹਿਲਾਂ ਤੋਂ ਹੀ ਸਹੀ ਉਪਰਾਲੇ ਕਰਨੇ ਚਾਹੀਦੇ ਸਨ ਤਾਂ ਜੋ ਹੁਣ ਲੋਕਾਂ ਨੂੰ ਨੁਕਸਾਨ ਦਾ ਸਾਹਮਣਾ ਨਾ ਕਰਨਾ ਪੈਂਦਾ।
ਇਸ ਤੋਂ ਇਲਾਵਾ ਉਨ੍ਹਾਂ ਰੇਤ ਮਾਫੀਆ ਅਤੇ ਸ਼ਰਾਬ ਮਾਫੀਆ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਕੌਣ ਚਲਾ ਰਿਹਾ ਹੈ ਇਹ ਵੀ ਸਭ ਸੋਚਣ ਦੀ ਜ਼ਰੂਰਤ ਹੈ। ਲੀਡਰਾਂ ਦੀ ਘਪਲੇਬਾਜ਼ੀ ‘ਤੇ ਹੋ ਰਹੀ ਕਾਰਵਾਈ ਨੂੰ ਲੈ ਕੇ ਉਨ੍ਹਾਂ ਕਿਹਾ ਜਿਨ੍ਹਾਂ ਲੀਡਰਾਂ ਨੇ ਘਪਲੇਬਾਜ਼ੀ ਕੀਤੀ ਹੈ ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ