AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Ludhiana Gas Leak: NGT ਦੀ ਫੈਕਟ ਫਾਈਂਡਿੰਗ ਟੀਮ ਨੇ ਕੀਤਾ ਘਟਨਾ ਵਾਲੀ ਥਾਂ ਦਾ ਦੌਰਾ, ਗਵਾਹਾਂ ਦੇ ਬਿਆਨ ਦਰਜ

ਕਮੇਟੀ ਦੇ ਚੇਅਰਮੈਨ ਡਾ: ਆਦਰਸ਼ ਥਾਪਰ ਨੇ ਕਿਹਾ ਕਿ ਫਿਲਹਾਲ ਕਿਸੇ ਵੀ ਸਵਾਲ ਦਾ ਜਵਾਬ ਦੇਣਾ ਸੰਭਵ ਨਹੀਂ ਹੈ ਕਿਉਂਕਿ ਜਾਂਚ ਅਜੇ ਸ਼ੁਰੂਆਤੀ ਰੂਪ ਵਿੱਚ ਹੈ। ਇਸ ਤੋਂ ਇਲਾਵਾ ਫੈਕਟਰੀਆਂ ਉੱਤੇ ਲੱਗ ਰਹੇ ਦੋਸ਼ਾਂ ਨੂੰ ਲੈ ਕੇਉਨ੍ਹਾਂ ਕਿਹਾ ਕੀ ਹਾਲੇ ਕਿਸੇ ਨੂੰ ਵੀ ਕਿਸੇ ਗੱਲ ਲਈ ਦੋਸ਼ੀ ਠਹਿਰਾਉਣਾ ਵਾਜਬ ਨਹੀਂ ਹੈ।

Ludhiana Gas Leak: NGT ਦੀ ਫੈਕਟ ਫਾਈਂਡਿੰਗ ਟੀਮ ਨੇ ਕੀਤਾ ਘਟਨਾ ਵਾਲੀ ਥਾਂ ਦਾ ਦੌਰਾ, ਗਵਾਹਾਂ ਦੇ ਬਿਆਨ ਦਰਜ
rajinder-arora-ludhiana
| Updated On: 08 May 2023 19:17 PM IST
Share
ਲੁਧਿਆਣਾ ਨਿਊਜ: ਬੀਤੀ 30 ਮਈ ਨੂੰ ਇੱਥੋਂ ਦੇ ਗਿਆਸਪੁਰਾ ਚ ਵਾਪਰੇ ਗੈਸ ਲੀਕ ਮਾਮਲੇ (Gas Leak Case)ਚ ਹੋਈਆਂ 11 ਮੌਤਾਂ ਨੂੰ ਲੈ ਕੇ ਸੋਮਵਾਰ ਨੂੰ ਐਨਜੀਟੀ ਦੀ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਅਤੇ ਪਲੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਵੀ ਇਸ ਜਾਂਚ ਦੌਰਾਨ ਮੌਜੂਦ ਰਹੇ ਇਸ ਦੌਰਾਨ ਐਨਜੀਟੀ ਦੇ ਚੇਅਰਮੈਨ ਸਮੇਤ ਐਨਡੀਆਰਐਫ ਦੇ ਅਧਿਕਾਰੀਆਂ ਨੇ ਵੱਖ-ਵੱਖ ਜਗ੍ਹਾ ਤੇ ਜਾ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਐਨਜੀਟੀ ਦੇ ਅਧਿਕਾਰੀਆਂ ਨੂੰ ਇਸ ਬਾਰੇ ਚਾਨਣਾ ਪਾਇਆ। ਇਸ ਦੌਰਾਨ ਕੁਝ ਸੈਂਪਲ ਵੀ ਲਏ ਗਏ। ਦੱਸਣਯੋਗ ਹੈ ਕਿ ਇਹ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਨ ਤੋਂ ਬਾਅਦ ਐਨਜੀਟੀ ਦੀ ਟੀਮ ਨੇ ਦੋ ਘੰਟਿਆਂ ਤੱਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐਨਜੀਟੀ ਨੇ ਮੌਕੇ ‘ਤੇ ਮੌਜੂਦ ਗਵਾਹਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਬਿਆਨ ਵੀ ਦਰਜ ਕੀਤੇ ਗਏ। ਉੱਧਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ 8 ਮੈਂਬਰਾਂ ਦੀ ਬਣਾਈ ਗਈ ਕਮੇਟੀ ਦੇ ਚੇਅਰਮੈਨ ਡਾ: ਆਦਰਸ਼ ਥਾਪਰ ਨੇ ਕਿਹਾ ਕਿ ਅਜੇ ਕਿਸੇ ਸਿੱਟੇ ‘ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਉਹਨਾਂ ਕਿਹਾ ਕਿ ਘਟਨਾ ਵਾਲੀ ਥਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਘਟਨਾ ਦੇ ਤੱਥਾਂ ਨੂੰ ਲੱਭ ਕੇ ਲੋਕਾਂ ਦੇ ਸਾਹਮਣੇ ਰੱਖਣਾ ਹੈ, ਇਸ ਲਈ ਜੇਕਰ ਮੀਡੀਆ ਕੋਲ ਵੀ ਕੋਈ ਜਾਣਕਾਰੀ ਹੈ ਤਾਂ ਉਹ ਉਨ੍ਹਾਂ ਨਾਲ ਜ਼ਰੂਰ ਸਾਂਝੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਜਲਦੀ ਹੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਤੱਕ ਪਹੁੰਚਾ ਦਿੱਤੀ ਜਾਵੇਗੀ।

ਫੈਕਟਰੀ ਮਾਲਕਾਂ ਨੇ ਜਤਾਈ ਨਰਾਜ਼ਗੀ

ਉੱਧਰ ਮੌਕੇ ਤੇ ਪਹੁੰਚੇ ਫੈਕਟਰੀ ਮਾਲਕਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਲੂਸ਼ਨ ਕੰਟਰੋਲ ਅਤੇ ਨਗਰ ਨਿਗਮ ਵੱਲੋਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਸਰਾਸਰ ਗਲਤ ਹੈ ਉਨ੍ਹਾਂ ਕਿਹਾ ਕਿ ਫੈਕਟਰੀ ਦੇ ਸੈਂਪਲਾਂ ਲਈ ਨਮੂਨੇ ਲਏ ਗਏ ਸੀ ਜਿਸ ਦੀ ਹਾਲੇ ਤੱਕ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ ਪਰ ਬਾਵਜੂਦ ਇਸਦੇ ਫੈਕਟਰੀ ਮਾਲਕਾਂ ਨੂੰ ਇਸ ਤਫਤੀਸ਼ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹਨ। ਪਰ ਉਹਨਾਂ ਨੂੰ ਬਦਨਾਮ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਾਂਚ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਫੈਕਟਰੀ ਮਾਲਕ ਦੇ ਖਿਲਾਫ ਜ਼ਰੂਰ ਕਾਰਵਾਈ ਕੀਤੀ ਜਾਵੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...