Ludhiana Gas Leak: ਲੁਧਿਆਣਾ ‘ਚ ਗੈਸ ਲੀਕ ਕਾਰਨ ਵੱਡਾ ਹਾਦਸਾ, 11 ਲੋਕਾਂ ਦੀ ਮੌਤ
ਲੁਧਿਆਣਾ ਦੇ ਗਿਆਸਪੁਰ ਇਲਾਕੇ ਵਿੱਚ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ਵਿੱਚ 11 ਲੋਕ ਜ਼ਖਮੀ ਹੋ ਗਏ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ।
Ludhiana Gas Leak : ਲੁਧਿਆਣਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ (Gas Leak) ਹੋਣ ਕਾਰਨ 11 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਵੀ ਤੁਰੰਤ ਹਸਪਤਾਲ ਲਿਜਾਇਆ ਜਾ ਰਿਹਾ ਹੈ।
#UPDATE | Ludhiana gas leak | “Definitely, it is a gas leak case. The NDRF team is present at the spot to evacuate the people and will conduct the rescue operation. 9 people died in this incident and 11 are sick,” says Swati, SDM Ludhiana West. pic.twitter.com/wSCkZw5Sz1
— ANI (@ANI) April 30, 2023
ਰਾਹਤ ਅਤੇ ਬਚਾਅ ਕਾਰਜ ਜਾਰੀ
ਜਾਣਕਾਰੀ ਮੁਤਾਬਕ ਫੈਕਟਰੀ ‘ਚੋਂ ਇਹ ਗੈਸ ਲੀਕ ਹੋਈ ਹੈ, ਜਿਸ ਤੋਂ ਬਾਅਦ ਕਈ ਲੋਕਾਂ ਦੇ ਬੇਹੋਸ਼ ਹੋਣ ਦੀ ਖਬਰ ਹੈ। ਇਹ ਫੈਕਟਰੀ ਸ਼ੇਰਪੁਰ ਚੌਕ ਨੇੜੇ ਸੂਆ ਰੋਡ ‘ਤੇ ਸਥਿਤ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 7.15 ਵਜੇ ਗੈਸ ਲੀਕ ਹੋਈ ਹੈ। ਪੁਲਿਸ ਨੇ ਇਲਾਕੇ ‘ਚ ਲੋਕਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ
ਮਰਨ ਵਾਲੇ ਜ਼ਿਆਦਾਤਰ ਇੱਕੋ ਪਰਿਵਾਰ ਦੇ ਮੈਂਬਰ
ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਮਰਨ ਵਾਲੇ 11 ਲੋਕਾਂ ‘ਚੋਂ ਜ਼ਿਆਦਾਤਰ ਇੱਕ ਹੀ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਹਾਦਸੇ ‘ਚ ਕੁਝ ਪਾਲਤੂ ਜਾਨਵਰਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਗੈਸ ਕਿਵੇਂ ਲੀਕ ਹੋਈ ਇਸ ਬਾਰੇ ਕੋਈ ਜਾਣਕਾਰੀ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ।
CM ਮਾਨ ਨੇ ਗੈਸ ਲੀਕ ਹਾਦਸੇ ‘ਤੇ ਜਤਾਇਆ ਦੁੱਖ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਹੋਏ ਗੈਸ ਲੀਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..
— Bhagwant Mann (@BhagwantMann) April 30, 2023
ਪਿਛਲੇ ਸਾਲ ਵੀ ਗਿਆਸਪੁਰਾ ‘ਚ ਹੋਈ ਸੀ ਗੈਸ ਲੀਕ
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਲੁਧਿਆਣਾ ਵਿੱਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਸਾਲ ਵੀ ਅਜਿਹੀ ਖਬਰ ਸਾਹਮਣੇ ਆਈ ਸੀ। ਉਸ ਸਮੇਂ ਵੀ ਗਿਆਸਪੁਰਾ ਇਲਾਕੇ ਵਿੱਚੋਂ ਹੀ ਗੈਸ ਲੀਕ ਹੋਈ ਸੀ। ਉਸ ਸਮੇਂ ਸਟੋਰੇਜ ਯੂਨਿਟ ‘ਚ ਮੌਜੂਦ ਇਕ ਟੈਂਕਰ ‘ਚੋਂ ਕਾਰਬਨ ਡਾਈਆਕਸਾਈਡ ਤਰਲ ਗੈਸ ਲੀਕ ਹੋ ਗਈ, ਜਿਸ ਕਾਰਨ 5 ਲੋਕ ਬਿਮਾਰ ਹੋ ਗਏ ਸੀ।