Ludhiana Gas Leak: ਲੁਧਿਆਣਾ ਦੇ ਗਿਆਸਪੁਰਾ 'ਚ ਮੁੜ ਗੈਸ ਲੀਕ, ਇਲਾਕੇ 'ਚ ਮਚਿਆ ਹੜਕੰਪ, ਇੱਕ ਸਖ਼ਸ ਬੇਹੋਸ਼ | Ludhiana Gas Leak in Giaspura Area today know in Punjabi Punjabi news - TV9 Punjabi

Ludhiana Gas Leak: ਲੁਧਿਆਣਾ ਦੇ ਗਿਆਸਪੁਰਾ ‘ਚ ਮੁੜ ਗੈਸ ਲੀਕ, ਇਲਾਕੇ ‘ਚ ਮਚਿਆ ਹੜਕੰਪ, ਇੱਕ ਸਖ਼ਸ ਬੇਹੋਸ਼

Updated On: 

28 Jul 2023 11:09 AM

ਲੁਧਿਆਣਾ ਦੇ ਗਿਆਸਪੁਰਾ 'ਚ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ।

Ludhiana Gas Leak: ਲੁਧਿਆਣਾ ਦੇ ਗਿਆਸਪੁਰਾ ਚ ਮੁੜ ਗੈਸ ਲੀਕ, ਇਲਾਕੇ ਚ ਮਚਿਆ ਹੜਕੰਪ, ਇੱਕ ਸਖ਼ਸ ਬੇਹੋਸ਼
Follow Us On

ਲੁਧਿਆਣਾ ਨਿਊਜ਼। ਲੁਧਿਆਣਾ ਦੇ ਗਿਆਸਪੁਰਾ ‘ਚ ਇਸ ਵਾਰ ਫਿਰ ਗੈਸ ਲੀਕ ਦਾ ਮਾਮਲਾ ਸਾਹਮਣੇ ਆਇਆ ਹੈ। ਗੈਸ ਲੀਕ ਦੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਸ ਲੀਕ (Gas Leak) ਹੋਣ ਨਾਲ ਇੱਕ ਮਹਿਲਾਂ ਬੇਹੋਸ਼ ਹੋ ਗਈ ਹੈ।

ਗੈਸ ਲੀਕ ਹੋਣ ਨਾਲ ਗਰਭਵਤੀ ਮਹਿਲਾ ਬੇਹੋਸ਼

ਦੱਸਣਯੋਗ ਹੈ ਕਿ ਜਿਹੜੀ ਮਹਿਲਾਂ ਬੇਹੋਸ਼ ਹੋਈ ਸੀ ਉਹ ਗਰਭਵਤੀ ਸੀ। ਜਿਸ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਐੱਨ ਡੀ ਆਰ ਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ। ਐੱਨ.ਡੀ.ਆਰ.ਐਫ (NDRF) ਦੀਆਂ ਟੀਮਾਂ ਵੱਲੋਂ ਇਲਾਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਘਬਰਾਉਣ ਦੀ ਲੋੜ ਨਹੀਂ – SDM

ਉਥੇ ਹੀ ਐਸਡੀਐੱਮੀ ਨੇ ਕਿਸੇ ਵੀ ਤਰ੍ਹਾਂ ਦੀ ਗੈਸ ਲੀਕ ਹੋਣ ਦੀ ਪੁਸ਼ਟੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਪਹਿਲਾ ਹੀ ਕਮਜ਼ੋਰ ਸੀ, ਕਿਉਂਕਿ ਉਹ ਚਾਰ ਮਹੀਨਿਆਂ ਦੀ ਗਰਭਵਤੀ ਸੀ ਕਈ ਵਾਰ ਵੈਸੇ ਵੀ ਗਰਭਵਤੀ ਮਹਿਲਾਵਾਂ ਨੂੰ ਚੱਕਰ ਆ ਜਾਂਦੇ ਹਨ ਜਾਂ ਉਹ ਉਲਟੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਘਬਰਾਉਣ ਨਾ ਅਸੀਂ ਸਭ ਮੌਕੇ ‘ਤੇ ਮੌਜੂਦ ਹਾਂ।

ਜਿਕਯੋਗ ਹੈ ਕਿ ਲੁਧਿਆਣਾ ਦੇ ਗਿਆਸਪੁਰਾ (Giaspura) ਇਲਾਕੇ ਵਿੱਚ ਇਸ ਤੋਂ ਪਹਿਲਾਂ ਜਹਰਿਲੀ ਗੈਸ ਲੀਕ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories
Exit mobile version