Ludhiana Loot: ਲੁਧਿਆਣਾ ‘ਚ ਕਰੋੜਾਂ ਦੀ ਲੁੱਟ, ATM ਕੈਸ਼ ਵੈਨ ਕੰਪਨੀ ਦੇ ਦਫ਼ਤਰ ‘ਚ ਲੁੱਟ, ਕੈਸ਼ ਵੈਨ ਲੈ ਕੇ ਫਰਾਰ ਹੋਏ ਲੁਟੇਰੇ
ਲੁਧਿਆਣਾ ਦੇ ਰਾਜਗੁਰੂ ਨਗਰ 'ਚ ATM 'ਚ ਕੈਸ਼ ਜਮ੍ਹਾ ਕਰਨ ਵਾਲੀ ਕੈਸ਼ ਕੰਪਨੀ ਦੀ ਵੈਨ 'ਚੋਂ ਕਰੋੜਾਂ ਦੀ ਲੁੱਟ ਹੋਈ ਹੈ। ਲੁਟੇਰਿਆਂ ਨੇ ਕੈਸ਼ ਕੰਪਨੀ ਵਿੱਚ ਮੌਜੂਦ 5 ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ। ਜਿਸ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
Ludhiana Security Car Looted: ਲੁਧਿਆਣਾ ‘ਚ ਲੁੱਟ ਦੀ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਦੇ ਰਾਜਗੁਰੂ ਨਗਰ ‘ਚ ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੈਸ਼ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ 7 ਕਰੋੜ ਤੋਂ ਵੱਧ ਦੀ ਲੁੱਟ ਹੋਈ ਹੈ। ਦੱਸ ਦਈਏ ਕਿ ਬੀਤੀ ਰਾਤ ਕਰੀਬ 2 ਵਜੇ ਨਿਊ ਰਾਜਗੁਰੂ ਨਗਰ ਵਿੱਚ ਐਟੀਐਮ ਵਿੱਚ ਨਕਦੀ ਜਮ੍ਹਾ ਕਰਵਾਉਣ ਵਾਲੀ CMS ਸਕਿਓਰਿਟੀ ਕੰਪਨੀ (Security Company) ਦੇ ਦਫ਼ਤਰ ‘ਚ ਹਥਿਆਰਾਂ ਨਾਲ ਲੈਸ 10 ਬਦਮਾਸ਼ ਦਾਖਲ ਹੋਏ।
ਲੁਟੇਰਿਆਂ ਨੇ ਕੈਸ਼ ਕੰਪਨੀ ਵਿੱਚ ਮੌਜੂਦ 5 ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ। ਜਿਸ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਲੁੱਟੇਰੇ ਸੀਸੀਟੀਵੀ ਦਾ DVR ਵੀ ਖੋਲ ਕੇ ਲੈ ਗਏ।
ਜਿਸ ਇਲਾਕੇ ਵਿੱਚ ਕੈਸ਼ ਵੈਨ ਦਾ ਦਫ਼ਤਰ ਹੈ, ਉਹ ਰਿਹਾਇਸ਼ੀ ਇਲਾਕਾ ਹੈ ਅਤੇ ਕੈਸ਼ ਵੈਨ ਕੰਪਨੀ ਦੀਆਂ ਸਾਰੀਆਂ ਗੱਡੀਆਂ ਇਸ ਦੇ ਵਿਚਕਾਰ ਖੜ੍ਹੀਆਂ ਹੁੰਦੀਆਂ ਹਨ, ਰਾਤ ਨੂੰ ਕੈਸ਼ ਭਰਿਆ ਜਾਂਦਾ ਹੈ ਅਤੇ ਕੈਸ਼ ਵੈਨਾਂ ਸਵੇਰੇ-ਸਵੇਰੇ ਆਪੋ-ਆਪਣੇ ਟਿਕਾਣਿਆਂ ਲਈ ਰਵਾਨਾ ਹੋ ਜਾਂਦੀਆਂ ਹਨ।


