Ludhiana Murder: ਲੁਧਿਆਣਾ ‘ਚ ਬੈਂਕ ਮੈਨੇਜਰ ਦੀ ਭੇਦ ਭਰੇ ਹਾਲਾਤਾਂ ‘ਚ ਮੌਤ, ਲਾਸ਼ ‘ਤੇ ਪਾਏ ਹੋਏ ਮਿਲੇ ਲੇਡੀਜ਼ ਅੰਡਰ ਗਾਰਮੈਂਟਸ
Bank Manager Murder: ਪੁਲਿਸ ਜਦੋਂ ਮੌਕੇ ਤੇ ਪਹੁੰਚੀ ਤਾਂ ਵੇਖਿਆ ਕਿ ਬੈਂਕ ਮੈਨੇਜਰ ਦੀ ਲਾਸ਼ ਉੱਤੇ ਲੇਡੀਜ਼ ਅੰਡਰ ਗਰਮੈਂਟ ਪਾਏ ਹੋਏ ਹਨ ਅਤੇ ਉਸ ਦੇ ਗਲ੍ਹੇ ਵਿੱਚ ਰੱਸੀ ਪਈ ਹੋਈ ਸੀ।
ਲੁਧਿਆਣਾ ਨਿਊਜ਼: ਲੁਧਿਆਣਾ ਦੇ ਅਮਰਪੂਰਾ ਇਲਾਕੇ ‘ਚ ਉਸ ਵੇਲ੍ਹੇ ਦਹਿਸ਼ਤ ਫੈਲ ਗਈ, ਜਦੋਂ ਇਥੋਂ ਦੇ ਇੱਕ ਘਰ ਵਿੱਚ ਇਕ ਸ਼ਖਸ ਦੀ ਲਾਸ਼ ਮਿਲੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇੱਕ ਬੈਂਕ ਵਿੱਚ ਬਤੌਰ ਮੈਨੇਜਰ ਕੰਮ ਕਰਦਾ ਸੀ। ਖਾਸ ਗੱਲ ਇਹ ਹੈ ਕਿ ਉਸਦੀ ਲਾਸ਼ ਤੇ ਲੈਡੀਜ਼ ਅੰਡਰ ਗਾਰਮੈਂਟ ਪਾਏ ਹੋਏ ਮਿਲੇ ਹਨ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਨੇ ਬਦਲਾ ਲੈਣ ਲਈ ਇਸ ਕਤਲ ਨੂੰ ਅੰਜਾਮ ਦਿੱਤਾ ਹੈ।
ਮੌਕੇ ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਤਲ ਹੋ ਸਕਦਾ ਹੈ, ਹਾਲਾਂਕਿ, ਹਾਲੇ ਪੁਲਿਸ ਅਧਿਕਾਰੀ ਕੁਝ ਵੀ ਬੋਲਣ ਤੋਂ ਬੱਚ ਰਹੇ ਹਨ। ਫਿਲਹਾਲ ਇਸ ਸਬੰਧੀ ਸੀਸੀਟੀਵੀ ਖੰਗਾਲਿਆ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਤੋਂ ਕੋਈ ਅਹਿਮ ਸੁਰਾਗ ਪੁਲਿਸ ਦੇ ਹੱਥ ਲੱਗ ਸਕਦਾ ਹੈ।
ਰਿਸ਼ਤੇਦਾਰ ਦੇ ਦੋਸਤ ਨੇ ਦਿੱਤੀ ਜਾਣਕਾਰੀ
ਬੈਂਕ ਮਨੇਜਰ ਦੇ ਭਾਣਜੇ ਦੇ ਦੋਸਤ ਨੇ ਦੱਸਿਆ ਕਿ ਸਵੇਰ ਦੇ ਸਮੇਂ ਉਨ੍ਹਾਂ ਨੂੰ ਉਸਦੇ ਦੋਸਤ ਦਾ ਫੋਨ ਆਇਆ ਸੀ ਕੀ ਉਸ ਦਾ ਮਾਮਾ ਫੋਨ ਨਹੀਂ ਚੁੱਕ ਰਿਹਾ ਅਤੇ ਕੋਈ ਘਟਨਾ ਹੋਈ ਲਗਦੀ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਉਸ ਜਗ੍ਹਾ ਤੇ ਪਹੁੰਚਿਆ ਤਾਂ ਦੇਖਿਆ ਕਿ ਉਸ ਦਾ ਮਾਮਾ ਦਰਵਾਜ਼ਾ ਨਹੀਂ ਖੋਲ੍ਹ ਰਿਹਾ। ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ਤੇ ਪਹੁੰਚ ਦਰਵਾਜ਼ਾ ਤੁੜਵਾਇਆ ਤਾਂ ਉਸ ਦੇ ਮਾਮੇ ਦੀ ਲਾਸ਼ ਬਰਾਮਦ ਹੋਈ।
ਮਾਮਲੇ ਦੀ ਤਹਿ ਤੱਕ ਜਾਉਣ ‘ਚ ਜੁਟੀ ਪੁਲਿਸ
ਉਧਰ ਥਾਣਾ ਡਵੀਜ਼ਨ ਨੰ 2 ਦੇ ਐਸਐਚਓ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕੀ ਅਮਰਪੁਰਾ ਇਲਾਕੇ ਵਿਚ ਕਿਰਾਏ ਤੇ ਰਹਿ ਰਹੇ ਬੈਂਕ ਮਨੇਜਰ ਦੇ ਵੱਲੋਂ ਦਰਵਾਜ਼ਾ ਨਹੀਂ ਖੋਲ੍ਹਿਆ ਜਾ ਰਿਹਾ ਅਤੇ ਉਨ੍ਹਾਂ ਨੂੰ ਖਦਸ਼ਾ ਹੈ ਕਿ ਉਨ੍ਹਾਂ ਨਾਲ ਕੁਝ ਗਲਤ ਹੋਇਆ ਹੈ। ਜਦੋਂ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤਾਂ ਦਰਵਾਜ਼ੇ ਨੂੰ ਤੋੜ ਕੇ ਅੰਦਰ ਗਏ ਤਾਂ ਬੈਂਕ ਮਨੇਜਰ ਦੀ ਭੇਦ-ਭਰੇ ਹਲਾਤਾਂ ਵਿਚ ਲਾਸ਼ ਮਿਲੀ।
ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਲਾਸ਼ ਤੇ ਲੇਡੀਜ਼ ਅੰਡਰ ਗਰਮੈਂਟ ਪਾਏ ਹੋਏ ਨੇ ਅਤੇ ਉਸਦੇ ਰੱਸੀ ਵੀ ਬੰਨ੍ਹੀ ਹੋਈ ਹੈ। ਜਿਸ ਤੋਂ ਜਾਪਦਾ ਹੈ ਕਿ ਉਸ ਦਾ ਕਿਸੇ ਵੱਲੋਂ ਗਲਾ ਘੋਟਕੇ ਹੱਤਿਆ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੀਸੀਟੀਵੀ ਦੀ ਵੀ ਮਦਦ ਲਈ ਜਾ ਰਹੀ ਹੈ। ਅਤੇ ਲਾਸ਼ ਨੂੰ ਸਿਵਲ ਹਸਪਤਾਲ ਮੋਰਚਰੀ ਦੇ ਵਿੱਚ ਭੇਜ ਦਿੱਤਾ ਗਿਆ ਹੈ। ਡਾਕਟਰੀ ਰਿਪੋਰਟ ਆਉਣ ਤੋਂ ਬਾਅਦ ਇਸ ਹੱਤਿਆ ਦੇ ਕਾਰਨਾਂ ਦਾ ਪਤਾ ਚੱਲ ਪਵੇਗਾ। ਫਿਲਹਾਲ ਇਸ ਮਾਮਲੇ ਵਿਚ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ