AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Ludhiana Crime: ਤਾਏ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਬਾਕਸ ‘ਚ ਪਾਇਆ, ਫੇਰ ਲਗਾਈ ਅੱਗ, ਭਤੀਜੀ ਸਮੇਤ ਤਿੰਨ ਗ੍ਰਿਫਤਾਰ

Ludhiana Crime News: ਥਾਣਾ ਸਦਰ ਦੀ ਲਲਤੋਂ ਕਲਾਂ ਚੌਕੀ ਦੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਮਿੱਟੀ ਪਾ ਕੇ ਅੱਗ ਤੇ ਕਾਬੂ ਪਾਇਆ, ਪਰ ਉਦੋਂ ਤੱਕ ਲਾਸ਼ ਤਕਰੀਬਨ 80 ਫੀਸਦੀ ਸੜ ਚੁੱਕੀ ਸੀ। ਲਾਸ਼ ਨੂੰ ਬਾਹਰ ਕੱਢ ਕੇ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਭਿਜਵਾ ਦਿੱਤਾ।

Ludhiana Crime: ਤਾਏ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਬਾਕਸ 'ਚ ਪਾਇਆ, ਫੇਰ ਲਗਾਈ ਅੱਗ, ਭਤੀਜੀ ਸਮੇਤ ਤਿੰਨ ਗ੍ਰਿਫਤਾਰ
rajinder-arora-ludhiana
| Updated On: 13 Jun 2023 17:25 PM IST
Share
ਲੁਧਿਆਣਾ ਨਿਊਜ਼: ਲੁਧਿਆਣਾ ਦੇ ਥਾਣਾ ਸਦਰ ਅਧੀਨ ਪਿੰਡ ਖੇੜੀ ਵਿੱਚ ਇਕ ਵਿਅਕਤੀ ਨੂੰ ਉਸਦੀ ਹੀ ਭਤੀਜੀ ਵੱਲੋਂ ਦਰਦਨਾਕ ਮੌਤ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।। ਇਥੋਂ ਦੇ ਪਿੰਡ ਖੇੜੀ ਠੱਕਰਵਾਲ ਵਿੱਚ ਇੱਕ ਸੁਏ ਨੇੜੇ ਪਏ ਬੈੱਡ ਬਾਕਸ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਪੁਲਿਸ ਮੁਤਾਬਕ, ਕਾਤਲ ਨੇ ਲਾਸ਼ ਨੂੰ ਬੈੱਡ ਬਾਕਸ ਵਿੱਚ ਪਾ ਕੇ ਸੂਏ ਦੇ ਕੋਲ ਰੱਖ ਕੇ ਅੱਗ ਲਗਾ ਦਿੱਤੀ, ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ। ਇਸ ਦੇ ਪਿੱਛੇ ਉਨ੍ਹਾਂ ਦਾ ਮਕਸਦ ਸੀ ਕਿ ਜਿਵੇਂ ਹੀ ਸੂਏ ਵਿੱਚ ਪਾਣੀ ਛੱਡਿਆ ਜਾਵੇਗਾ ਤਾਂ ਉਸ ਵਿੱਚ ਕਤਲ ਦੇ ਸਬੂਤ ਵੀ ਧੋਤੇ ਜਾਣਗੇ। ਇਸ ਤੋਂ ਇਲਾਵਾ ਸੜਦੀ ਹੋਈ ਲਾਸ਼ ਨੂੰ ਕੋਈ ਸੁੰਘ ਨਾ ਸਕੇ, ਇਸ ਲਈ ਕਾਤਲਾਂ ਨੇ ਲਾਸ਼ ਨੂੰ ਹੱਡਾ ਰੋਡੀ ਨੇੜੇ ਅੱਗ ਲਾਈ। ਪਰ ਪਿੰਡ ਦੇ ਸਰਪੰਚ ਨੂੰ ਸ਼ੱਕ ਹੋਇਆ ਤਾਂ ਉਸਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸਤੋਂ ਬਾਅਦ ਨੇ ਮਾਮਲੇ ਦੇ ਤੁਰੰਤ ਕਾਰਵਾਈ ਕਰਦਿਆਂ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮ੍ਰਿਤਕ ਦੀ ਪਛਾਣ 61 ਸਾਲਾ ਗੁਰਪ੍ਰੀਤ ਸਿੰਘ ਵੱਜੋਂ ਹੋਈ ਹੈ।

ਸ਼ੱਕ ਹੋਣ ਤੇ ਲੋਕਾਂ ਨੇ ਪੁਲਿਸ ਨੂੰ ਦਿੱਤੀ ਸੁਚਨਾ

ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਲਾਸ਼ ਨੂੰ ਸੜਦੀ ਦੇਖ ਕੇ ਤੁਰੰਤ ਉਨ੍ਹਾਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਫੌਰਨ ਕਾਰਵਾਈ ਕਰਦਿਆਂ ਅੱਗ ਬੁਝਾ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਿਸ ਮੁਤਾਬਕ, ਇਸ ਕਤਲ ਨੂੰ ਮ੍ਰਿਤਕ ਦੀ ਭਤੀਜੀ, ਉਸਦੀ ਭਰਜਾਈ ਦੇ ਮੁੰਡੇ ਅਤੇ ਇੱਕ ਮਜ਼ਦੂਰ ਯੋਗੇਸ਼ ਵੱਲੋਂ ਅੰਜਾਮ ਦਿੱਤਾ ਗਿਆ। ਇਨ੍ਹਾਂ ਨੇ ਗੁਰਪ੍ਰੀਤ ਸਿੰਘ ਦਾ ਕਤਲ ਕਰਨ ਤੋਂ ਬਾਅਦ ਉਸਨੂੰ ਬਾਕਸ ਵਾਲੇ ਬੈੱਡ ਵਿਚ ਪਾ ਕੇ ਪਿੰਡ ਤੋਂ 9 ਕਿਲੋਮੀਟਰ ਦੂਰ ਜਾ ਕੇ ਉਸਦੀ ਲਾਸ਼ ਨੂੰ ਸਾੜ ਦਿੱਤਾ। ਤਾਂ ਜੋਂ ਕਤਲ ਨਾਲ ਸਬੰਧਿਤ ਸਾਰੇ ਸਬੂਤ ਮਿਟਾਏ ਜਾ ਸਕਣ। ਪੁਲਿਸ ਨੇ ਮੌਕੇ ਤੇ ਪਹੁੰਚ ਇਸ ਮਾਮਲੇ ਸਬੰਧੀ ਜਾਂਚ ਪੜਤਾਲ ਦੌਰਾਨ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ ਮਹਿਲਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਹੈ।

ਸਰਪੰਚ ਦੀ ਸ਼ਿਕਾਇਤ ਤੋਂ ਪੁਲਿਸ ਨੇ ਕੀਤੀ ਕਾਰਵਾਈ

ਸਰਪੰਚ ਨੇ ਆਪਣੇ ਬਿਆਨ ਵਿੱਚ ਪੁਲਿਸ ਨੂੰ ਦੱਸਿਆ ਕਿ ਸੋਮਵਾਰ ਦੁਪਹਿਰ 12.15 ਵਜੇ ਉਹ ਆਪਣੇ ਮੋਟਰਸਾਈਕਲ ਤੇ ਪਿੰਡ ਠੱਕਰਵਾਲ ਵੱਲ ਜਾ ਰਿਹਾ ਸੀ। ਜਦੋਂ ਉਹ ਸੂਆ ਪੁਲ ਨੇੜੇ ਪਹੁੰਚਿਆ ਤਾਂ ਦੇਖਿਆ ਕਿ ਕਿਸੇ ਨੇ ਬੈੱਡ ਦੇ ਬਾਕਸ ਵਿੱਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਰੱਖ ਕੇ ਉਸ ‘ਤੇ ਪੈਟਰੋਲ ਪਾ ਕੇ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਕੀਤੀ | ਉਸਨੇ ਸ਼ੱਕ ਹੋਣ ਦੀ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ।

ਪੁਲਿਸ ਨੇ ਦਿੱਤੀ ਪੂਰੇ ਮਾਮਲੇ ਦੀ ਜਾਣਕਾਰੀ

ਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਮ੍ਰਿਤਕ ਆਪਣੀ ਭਤੀਜੀ ਤੇ ਗਲਤ ਨਜ਼ਰ ਰੱਖਦਾ ਸੀ ਅਤੇ ਉਸ ਨਾਲ ਮਾੜਾ ਵਤੀਰਾ ਕਰਦਾ ਸੀ। ਕਰੀਬ 15 ਦਿਨ ਪਹਿਲਾਂ ਲੜਕੀ ਨੇ ਆਪਣੀ ਭਰਜਾਈ ਦੇ ਲੜਕੇ ਸੁਖਵਿੰਦਰ ਨੂੰ ਸਾਰੀ ਘਟਨਾ ਦੱਸੀ। ਇਸ ਕੰਮ ਦੇ ਬਦਲੇ ਲੜਕੀ ਨੇ ਦੋਸ਼ੀ ਸੁਖਵਿੰਦਰ ਨੂੰ 50 ਹਜ਼ਾਰ ਰੁਪਏ ਵੀ ਦਿੱਤੇ। ਇਸ ਪੈਸਿਆਂ ਵਿੱਚੋਂ ਸੁਖਵਿੰਦਰ ਨੇ 27 ਹਜ਼ਾਰ ਰੁਪਏ ਆਪਣੇ ਕੋਲ ਰੱਖ ਲਏ ਅਤੇ ਬਾਕੀ 30 ਹਜ਼ਾਰ ਰੁਪਏ ਆਪਣੇ ਸਾਥੀ ਯੋਗੇਸ਼ ਨੂੰ ਦੇ ਦਿੱਤੇ। ਜਿਸ ਤੋਂ ਬਾਅਦ ਦੋਵਾਂ ਨੇ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕੁੱਲ 28 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਸਿੱਧੂ ਨੇ ਇਹ ਵੀ ਦੱਸਿਆ ਕਿ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਲੜਕੀ ਦੇ ਬਿਆਨਾਂ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਮ੍ਰਿਤਕ ਵੱਲੋਂ ਉਸ ਨੂੰ ਸਰੀਰਕ ਸ਼ੋਸ਼ਨ ਲਈ ਮਜਬੂਰ ਕੀਤਾ ਜਾਂਦਾ ਹੈ ਜਿਸ ਤੋਂ ਦੁਖੀ ਹੋ ਕੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...