Ludhiana Crime: ਤਾਏ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਬਾਕਸ ‘ਚ ਪਾਇਆ, ਫੇਰ ਲਗਾਈ ਅੱਗ, ਭਤੀਜੀ ਸਮੇਤ ਤਿੰਨ ਗ੍ਰਿਫਤਾਰ
Ludhiana Crime News: ਥਾਣਾ ਸਦਰ ਦੀ ਲਲਤੋਂ ਕਲਾਂ ਚੌਕੀ ਦੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਮਿੱਟੀ ਪਾ ਕੇ ਅੱਗ ਤੇ ਕਾਬੂ ਪਾਇਆ, ਪਰ ਉਦੋਂ ਤੱਕ ਲਾਸ਼ ਤਕਰੀਬਨ 80 ਫੀਸਦੀ ਸੜ ਚੁੱਕੀ ਸੀ। ਲਾਸ਼ ਨੂੰ ਬਾਹਰ ਕੱਢ ਕੇ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਭਿਜਵਾ ਦਿੱਤਾ।
ਸ਼ੱਕ ਹੋਣ ਤੇ ਲੋਕਾਂ ਨੇ ਪੁਲਿਸ ਨੂੰ ਦਿੱਤੀ ਸੁਚਨਾ
ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਲਾਸ਼ ਨੂੰ ਸੜਦੀ ਦੇਖ ਕੇ ਤੁਰੰਤ ਉਨ੍ਹਾਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਫੌਰਨ ਕਾਰਵਾਈ ਕਰਦਿਆਂ ਅੱਗ ਬੁਝਾ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਿਸ ਮੁਤਾਬਕ, ਇਸ ਕਤਲ ਨੂੰ ਮ੍ਰਿਤਕ ਦੀ ਭਤੀਜੀ, ਉਸਦੀ ਭਰਜਾਈ ਦੇ ਮੁੰਡੇ ਅਤੇ ਇੱਕ ਮਜ਼ਦੂਰ ਯੋਗੇਸ਼ ਵੱਲੋਂ ਅੰਜਾਮ ਦਿੱਤਾ ਗਿਆ। ਇਨ੍ਹਾਂ ਨੇ ਗੁਰਪ੍ਰੀਤ ਸਿੰਘ ਦਾ ਕਤਲ ਕਰਨ ਤੋਂ ਬਾਅਦ ਉਸਨੂੰ ਬਾਕਸ ਵਾਲੇ ਬੈੱਡ ਵਿਚ ਪਾ ਕੇ ਪਿੰਡ ਤੋਂ 9 ਕਿਲੋਮੀਟਰ ਦੂਰ ਜਾ ਕੇ ਉਸਦੀ ਲਾਸ਼ ਨੂੰ ਸਾੜ ਦਿੱਤਾ। ਤਾਂ ਜੋਂ ਕਤਲ ਨਾਲ ਸਬੰਧਿਤ ਸਾਰੇ ਸਬੂਤ ਮਿਟਾਏ ਜਾ ਸਕਣ। ਪੁਲਿਸ ਨੇ ਮੌਕੇ ਤੇ ਪਹੁੰਚ ਇਸ ਮਾਮਲੇ ਸਬੰਧੀ ਜਾਂਚ ਪੜਤਾਲ ਦੌਰਾਨ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ ਮਹਿਲਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਹੈ।ਸਰਪੰਚ ਦੀ ਸ਼ਿਕਾਇਤ ਤੋਂ ਪੁਲਿਸ ਨੇ ਕੀਤੀ ਕਾਰਵਾਈ
ਸਰਪੰਚ ਨੇ ਆਪਣੇ ਬਿਆਨ ਵਿੱਚ ਪੁਲਿਸ ਨੂੰ ਦੱਸਿਆ ਕਿ ਸੋਮਵਾਰ ਦੁਪਹਿਰ 12.15 ਵਜੇ ਉਹ ਆਪਣੇ ਮੋਟਰਸਾਈਕਲ ਤੇ ਪਿੰਡ ਠੱਕਰਵਾਲ ਵੱਲ ਜਾ ਰਿਹਾ ਸੀ। ਜਦੋਂ ਉਹ ਸੂਆ ਪੁਲ ਨੇੜੇ ਪਹੁੰਚਿਆ ਤਾਂ ਦੇਖਿਆ ਕਿ ਕਿਸੇ ਨੇ ਬੈੱਡ ਦੇ ਬਾਕਸ ਵਿੱਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਰੱਖ ਕੇ ਉਸ ‘ਤੇ ਪੈਟਰੋਲ ਪਾ ਕੇ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਕੀਤੀ | ਉਸਨੇ ਸ਼ੱਕ ਹੋਣ ਦੀ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ।ਪੁਲਿਸ ਨੇ ਦਿੱਤੀ ਪੂਰੇ ਮਾਮਲੇ ਦੀ ਜਾਣਕਾਰੀ
ਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਮ੍ਰਿਤਕ ਆਪਣੀ ਭਤੀਜੀ ਤੇ ਗਲਤ ਨਜ਼ਰ ਰੱਖਦਾ ਸੀ ਅਤੇ ਉਸ ਨਾਲ ਮਾੜਾ ਵਤੀਰਾ ਕਰਦਾ ਸੀ। ਕਰੀਬ 15 ਦਿਨ ਪਹਿਲਾਂ ਲੜਕੀ ਨੇ ਆਪਣੀ ਭਰਜਾਈ ਦੇ ਲੜਕੇ ਸੁਖਵਿੰਦਰ ਨੂੰ ਸਾਰੀ ਘਟਨਾ ਦੱਸੀ। ਇਸ ਕੰਮ ਦੇ ਬਦਲੇ ਲੜਕੀ ਨੇ ਦੋਸ਼ੀ ਸੁਖਵਿੰਦਰ ਨੂੰ 50 ਹਜ਼ਾਰ ਰੁਪਏ ਵੀ ਦਿੱਤੇ। ਇਸ ਪੈਸਿਆਂ ਵਿੱਚੋਂ ਸੁਖਵਿੰਦਰ ਨੇ 27 ਹਜ਼ਾਰ ਰੁਪਏ ਆਪਣੇ ਕੋਲ ਰੱਖ ਲਏ ਅਤੇ ਬਾਕੀ 30 ਹਜ਼ਾਰ ਰੁਪਏ ਆਪਣੇ ਸਾਥੀ ਯੋਗੇਸ਼ ਨੂੰ ਦੇ ਦਿੱਤੇ। ਜਿਸ ਤੋਂ ਬਾਅਦ ਦੋਵਾਂ ਨੇ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ।
Follow Us
