ਲੁਧਿਆਣਾ ਪੁਲਿਸ ਨੇ 2 ਨੌਜਵਾਨ ਕੀਤੇ ਕਾਬੂ,6 ਪਿਸਟਲ 32 ਬੋਰ,12 ਜਿੰਦਾ ਕਾਰਤੂਸ ਵੀ ਕੀਤੇ ਬਰਾਮਦ
ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਜਿਸ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਹਨਾਂ ਕੋਲੋ 6 ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਨੇ।
ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ 2 ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਦੋਵੇਂ ਗੈਂਗਸਟਰ ਲੁਧਿਆਣਾ ਦੇ ਰਹਿਣ ਵਾਲੇ ਨੇ ਜਿਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਕੋਲੋ 6 ਪਿਸਟਲ 32 ਬੋਰ 12 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਨੇ। ਇਹ ਨਾਭਾ ਜੇਲ੍ਹ ਵਿੱਚ ਬੰਦ ਗੈਂਗਸਟਰ ਵਲੋਂ ਆਧੁਨਿਕ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਇੰਸਟਾਗਰਾਮ ਦੇ ਰਾਹੀਂ ਇੰਦੌਰ ਤੋਂ ਮੰਗਵਾਏ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਜਿਸ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਹਨਾਂ ਕੋਲੋ 6 ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਨੇ। ਉਹਨਾਂ ਕਿਹਾ ਕਿ ਨਾਭਾ ਜੇਲ੍ਹ ਵਿੱਚ ਬੈਠੇ ਗੈਂਗਸਟਰ ਨੇ ਇਨਸਟਾਗ੍ਰਾਮ ਰਾਹੀ ਇੰਦੌਰ ਤੋਂ ਹਥਿਆਰ ਮੰਗਵਾਏ ਸੀ। ਉਨ੍ਹਾਂ ਨੇ ਦੱਸਿਆ ਕਿ ਨਾਭਾ ਜੇਲ੍ਹ ਵਿਚ ਬੰਦ ਗੈਂਗਸਟਰ ਨੂੰ ਪ੍ਰੋਡਕਸ਼ਨ ਵਰੰਟ ਉੱਤੇ ਲਿਆਂਦਾ ਜਾਵੇਗਾ। ਅਤੇ ਉਹਨਾਂ ਪਾਸੋਂ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ।
12 ਜਿੰਦਾ ਕਾਰਤੂਸ ਹੋਏ ਬਰਾਮਦ
ਇਸ ਦੌਰਾਨ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜੇਲ੍ਹਾਂ ਵਿੱਚੋਂ ਚੱਲਣ ਵਾਲੇ ਨੇਕਸਕਸ ਨੂੰ ਲੈ ਕੇ ਪੰਜਾਬ ਪੁਲਿਸ ਸਖ਼ਤ ਹੈ ਅਤੇ ਇਸੇ ਦੇ ਤਹਿਤ ਨਾਭਾ ਜੇਲ੍ਹ ਨਾਲ ਵੀ ਤਾਲਮੇਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਟੀਮ ਨੂੰ ਭੇਜਿਆ ਗਿਆ ਹੈ ਅਤੇ ਇਸ ਮਾਮਲੇ ਸਬੰਧੀ ਜਾਂਚ ਵੀ ਕੀਤੀ ਜਾ ਰਹੀ ਹੈ।
ਬਾਹਰੀ ਸੂਬਿਆਂ ਤੋਂ ਮੰਗਵਾਉਂਦੇ ਨੇ ਹੱਥਿਆਰ
ਪੰਜਾਬ ਵਿਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਪ੍ਰਤੀ ਇਹਨਾਂ ਦੇ ਮਨਸੂਬੇ ਕਾਮਯਾਬ ਨਾ ਹੋ ਸਕਣ ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਇਹ ਬਾਹਰੀ ਸੂਬਿਆਂ ਤੋਂ ਇਨ੍ਹਾਂ ਹਥਿਆਰਾਂ ਨੂੰ ਮੰਗਵਾਉਂਦੇ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਅੱਗੇ ਮਹਿੰਗੇ ਭਾਵਾਂ ਤੇ ਵੇਚਿਆ ਜਾਂਦਾ ਸੀ। ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਤਾਂ ਕਿ ਪੰਜਾਬ ਵਿੱਚ ਹੱਥਿਆਰਾਂ ਨੂੰ ਪਰਮੋਟ ਕਰਨ ਅਤੇ ਹਥਿਆਰਾਂ ਦੀ ਵਿਕਰੀ ਤੇ ਰੋਕ ਲੱਗ ਸਕੇ।
ਗੈਂਗਸਟਰ ਜੇਲ੍ਹਾਂ ਤੋਂ ਚਲਾ ਰਹੇ ਨੈੱਟਵਰਕ!
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਿਹੜੇ ਆਰੋਪੀ ਕਾਬੂ ਕੀਤੇ ਗਏ ਨੇ ਇਹ ਇੰਸਟਾਗ੍ਰਾਮ ਦੇ ਜਰੀਏ ਜੇਲ੍ਹਾਂ ਵਿੱਚੋਂ ਨੈੱਟਵਰਕ ਚਲਾ ਰਹੇ ਸੀ ਅਤੇ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿਸ ਤੋਂ ਬਾਅਦ ਨਾਭਾ ਜੇਲ੍ਹ ਵਿੱਚ ਬੰਦ ਆਰੋਪੀ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਉਮੀਦ ਜਤਾਈ ਹੈ ਕਿ ਇਹਨਾਂ ਪਾਸੋਂ ਜਾਂਚ ਦੌਰਾਨ ਗੈਂਗਸਟਰ ਨਾਲ ਲਿੰਕ ਤੋਂ ਇਲਾਵਾ ਮੁੱਢਲੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਨ੍ਹਾਂ ਕੋਲੋ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।