Action against drugs: ਲੁਧਿਆਣਾ ਪੁਲਿਸ ਨੇ ਚਾਰ ਨਸ਼ਾ ਤਸਕਰ ਕੀਤੇ ਗ੍ਰਿਫਤਾਰ
Action against drugs: ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹੇ ਦੇ ਪਿੰਡ ਚੋਤਾਂ ਵਿਖੇ ਨਸ਼ੇ ਦੀ ਓਵਰਡੋਜ ਨਾਲ ਇੱਕ ਨੌਜਵਾਨ ਮੌਤ ਹੋਈ ਸੀ। ਮ੍ਰਿਤਕ ਦੇ ਪਿਤਾ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਸਰੇਆਮ ਵੇਚਿਆ ਜਾਂਦਾ ਹੈ ਪਰ ਪੁਲਿਸ ਕਾਰਵਾਈ ਨਹੀਂ ਕਰਦੀ।

ਲੁਧਿਆਣਾ ਦੇ ਪਿੰਡ ਚੋਂਤਾ ਦੇ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਜੇ ਕਿਸੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਦੀ ਹੈ ਤਾਂ ਉਸਨੂੰ ਜਲਦੀ ਹੀ ਰਿਹਾਅ ਕਰ ਦਿੰਦੀ ਹੈ,, ਜਿਸ ਕਾਰਨ ਪਿੰਡ ਵਿੱਚ ਸਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ।
Ludhiana News: ਲੁਧਿਆਣਾ ਦੇ ਪਿੰਡ ਚੋਂਤਾ ‘ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਧਿਕਾਰੀ ਮੁਤਾਬਕ ਇਹ ਕਾਰਵਾਈ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।