Action against drugs: ਲੁਧਿਆਣਾ ਪੁਲਿਸ ਨੇ ਚਾਰ ਨਸ਼ਾ ਤਸਕਰ ਕੀਤੇ ਗ੍ਰਿਫਤਾਰ

Updated On: 

13 Mar 2023 08:31 AM

Action against drugs: ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹੇ ਦੇ ਪਿੰਡ ਚੋਤਾਂ ਵਿਖੇ ਨਸ਼ੇ ਦੀ ਓਵਰਡੋਜ ਨਾਲ ਇੱਕ ਨੌਜਵਾਨ ਮੌਤ ਹੋਈ ਸੀ। ਮ੍ਰਿਤਕ ਦੇ ਪਿਤਾ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਸਰੇਆਮ ਵੇਚਿਆ ਜਾਂਦਾ ਹੈ ਪਰ ਪੁਲਿਸ ਕਾਰਵਾਈ ਨਹੀਂ ਕਰਦੀ।

Action against drugs: ਲੁਧਿਆਣਾ ਪੁਲਿਸ ਨੇ ਚਾਰ ਨਸ਼ਾ ਤਸਕਰ ਕੀਤੇ ਗ੍ਰਿਫਤਾਰ

ਲੁਧਿਆਣਾ ਦੇ ਪਿੰਡ ਚੋਂਤਾ ਦੇ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਜੇ ਕਿਸੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਦੀ ਹੈ ਤਾਂ ਉਸਨੂੰ ਜਲਦੀ ਹੀ ਰਿਹਾਅ ਕਰ ਦਿੰਦੀ ਹੈ,, ਜਿਸ ਕਾਰਨ ਪਿੰਡ ਵਿੱਚ ਸਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ।

Follow Us On

Ludhiana News: ਲੁਧਿਆਣਾ ਦੇ ਪਿੰਡ ਚੋਂਤਾ ‘ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਧਿਕਾਰੀ ਮੁਤਾਬਕ ਇਹ ਕਾਰਵਾਈ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।

‘ਨਸ਼ਾ ਤਸਕਰਾਂ ‘ਤੇ ਪੁਲਿਸ ਨਹੀਂ ਕਰਦੀ ਕਾਰਵਾਈ’

ਜਾਣਕਾਰੀ ਮੁਤਾਬਿਕ ਉਕਤਾ ਸਾਰੇ ਵਿਅਕਤੀਆਂ ਤੋ ਮ੍ਰਿਤਕ ਬੀਸਾ ਸਿੰਘ ਵਾਸੀ ਕੂੰਮਕਲਾਂ ਚਿੱਟਾ ਲੈ ਕੇ ਆਇਆ ਸੀ,ਜਿਸ ਦੀ ਵਰਤੋ ਨਾਲ ਉਸਦੀ ਮੋਤ ਹੋ ਗਈ ਸੀ। ਪੁਲਿਸ ਨੇ ਮੁਸਤੈਦੀ ਨਾਲ ਕੰਮ ਕਰਦਿਆਂ ਸਾਰੇ ਦੋਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਹੈ।ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਪੁੱਤ ਇੱਕ ਸਾਲ ਤੋਂ ਨਸ਼ਾ ਕਰਦਾ ਸੀ ਪਰ ਕਈ ਵਾਰ ਉਸ ਵੱਲੋਂ ਨਸ਼ੇ ਨੂੰ ਛੱਡਿਆ ਵੀ ਗਿਆ। ਪਰ ਕੁੱਝ ਸਮੇਂ ਤੋਂ ਬਾਅਦ ਉਸਨੇ ਨਸ਼ਾ ਲੈਣਾ ਮੁੜ ਸ਼ੁਰੂ ਕਰ ਦਿੱਤਾ,, ਜਿਸ ਕਾਰਨ ਨਸ਼ੇ ਦੀ ਓਵਰਡੋਜ ਨਾਲ ਉਸਦੀ ਮੌਤ ਹੋ ਗਈ। ਉਸਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਪਿੰਡ ਦੇ ਨੌਜਵਾਨ ਹੀ ਨਸ਼ਾ ਵੇਚਦੇ ਹਨ ਜਿਨ੍ਹਾਂ ਦੇ ਖਿਲਾਫ ਪੁਲਿਸ ਕਾਰਵਾਈ ਨਹੀਂ ਕਰਦੀ। ਮ੍ਰਿਤਕ ਦੇ ਪਿਤਾ ਨੇ ਇਹ ਵੀ ਕਿਹਾ ਕਿ ਜੇਕਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਵੀ ਕਰਦੀ ਤਾਂ ਉਸਨੂੰ ਕੁੱਝ ਸਮੇਂ ਬਾਅਦ ਛੱਡ ਦਿੱਤਾ ਜਾਂਦਾ ਸੀ। ਇਸ ਕਾਰਨ ਪੁਲਿਸ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੇ ਪਿੰਡ ਵਿੱਚ ਸਰੇਆਮ ਨਸ਼ਾ ਵਿਕਦਾ ਹੈ।

ਇਹ ਵੀ ਪੜੋ: Action against drugs: CIA ਸਟਾਫ਼ ਫਿਰੋਜ਼ਪੁਰ ਵੱਲੋਂ ਦੋ ਨਸ਼ਾ ਤਸਕਰ ਗ੍ਰਿਫਤਾਰ

ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਦਿਓ ਜਾਣਕਾਰੀ-ਪੁਲਿਸ ਅਧਿਕਾਰੀ

ਗੱਲਬਾਤ ਕਰਦੇ ਹੋਏ ਜੁਆਇੰਟ ਸੀਪੀ ਰੁਲਰ ਲੁਧਿਆਣਾ ਰਵਚਰਨ ਸਿੰਘ ਬਰਾੜ ਨੇ ਕਿਹਾ ਕਿ ਲੁਧਿਆਣਾ ਪੁਲਿਸ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸਦੇ ਤਹਿਤ ਸ਼ੱਕੀ ਇਲਾਕਿਆਂ ਨੂੰ ਹੋਟਸਪੋਟ ਵੀ ਐਲਾਨਿਆ ਗਿਆ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਦੀ ਸੂਚਨਾ ਲੋਕ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਦੇਣ ਤਾਂ ਜੋ ਮੁਲਜ਼ਮਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਸ਼ਾ ਖਤਮ ਕਰਨ ਲਈ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਹੋਵੇਗਾ। ਜੁਆਇੰਟ ਸੀਪੀ ਨੇ ਕਿਹਾ ਕਿ ਜਦੋਂ ਤੱਕ ਲੋਕ ਨਸ਼ਾ ਵੇਚੇ ਜਾਣ ਦਾ ਵਿਰੋਧ ਨਹੀਂ ਕਰਨਗੇ ਇਹ ਖਤਮ ਨਹੀਂ ਹੋ ਸਕਦਾ।

ਇਹ ਵੀ ਪੜੋ: Ministers on MooseWala: ਮੰਤਰੀਆਂ ਵੱਲੋਂ ਕੀਤੀਆਂ ਟਿੱਪਣੀਆਂ ਤੇ ਭੜਕੇ ਚਮਕੌਰ ਸਿੰਘ

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ