Khalistani supporter: ਲੁਧਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਚਾਰ ਹੋਰ ਸਾਥੀ ਹਿਰਾਸਤ ‘ਚ ਲਏ
Action on Amritpal's associates: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਖਿਲਾਫ ਜਿਹੜੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਸਦੇ ਤਹਿਤ ਅੰਮ੍ਰਿਤਪਾਲ ਦੇ ਸਾਥੀ ਹਿਰਾਸਤ ਵਿੱਚ ਲਏ ਜਾ ਰਹੇ ਨੇ,, ਇਸਦੇ ਤਹਿਤ ਲੁਧਿਆਣਾ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਰ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਏਡੀਸੀਪੀ ਰੁਪਿੰਦਰ ਕੌਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਏਡੀਸੀਪੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ
ਲੁਧਿਆਣਾ: ਅੰਮ੍ਰਿਤਪਾਲ ਨੂੰ ਲੱਭਣ ਵਾਸਤੇ ਪੰਜਾਬ ਵਿਚ ਕਈ ਥਾਵਾਂ ਉਪਰ ਸਰਚ ਅਭਿਆਨ ਚਲਾਇਆ ਹੋਇਆ ਹੈ। ਜਿਸ ਨੂੰ ਲੈ ਕੇ ਪੰਜਾਬ ਸਮੇਤ ਕੇਂਦਰੀ ਸੁਰੱਖਿਆ ਬਲ ਪੰਜਾਬ ਵਿੱਚ ਤਾਇਨਾਤ ਕੀਤੇ ਗਏ ਨੇ ਉਥੇ ਹੀ ਲੁਧਿਆਣਾ ਪੁਲਿਸ ਵੀ ਹੁਣ ਐਕਸ਼ਨ ਵਿਚ ਨਜ਼ਰ ਆ ਰਹੀ ਹੈ । ਪੁਲਿਸ ਵੱਲੋ ਅੰਮ੍ਰਿਤਪਾਲ ਸਿੰਘ (Amritpal Singh) ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ,, ਹਾਲਾਂਕਿ ਪੁਲਿਸ ਵੱਲੋਂ ਸ਼ਹਿਰੀ ਇਲਾਕਿਆਂ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਵੀ ਸਰਚ ਅਭਿਆਨ ਅਤੇ ਨਾਕੇਬੰਦੀ ਦੇ ਤਹਿਤ ਕਾਰਵਾਈ ਕਰਨ ਦੀ ਗੱਲ ਕਹੀ ਹੈ
ਉਧਰ ਇਸ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਲੁਧਿਆਣਾ ਪੁਲਿਸ (Ludhiana Police) ਦੀ ਏ ਡੀ ਸੀ ਪੀ ਰੁਪਿੰਦਰ ਕੌਰ ਸਰਾਂ ਨੇ ਕਿਹਾ ਕਿ ਬੇਸ਼ੱਕ ਪੰਜਾਬ ਭਰ ਦੇ ਵਿਚ ਅਲਟਰ ਜਾਰੀ ਹੈ ਅਤੇ ਅੰਮ੍ਰਿਤਪਾਲ ਸਮੇਤ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਤੇ ਕਾਰਵਾਈ ਜਾਰੀ ਹੈ ਪਰ ਬਾਵਜੂਦ ਇਸਦੇ ਅਮ੍ਰਿਤਪਾਲ ਨਾਲ ਜੁੜੇ ਹੋਏ ਚਾਰ ਸਾਥੀਆਂ ਨੂੰ ਲੁਧਿਆਣਾ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਜ਼ਿਕਰ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਮਰਥਕ ਨੇ ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਇਆ ਜਾ ਰਿਹਾ ਸੀ,, ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
‘ਅੰਮ੍ਰਿਤਪਾਲ ਦੇ ਹੋਰ ਵੀ ਸਾਥੀ ਕੀਤੇ ਜਾਣਗੇ ਕਾਬੂ’
ਏਡੀਸੀਪੀ ਨੇ ਕਿਹਾ ਕਿ ਹਾਲੇ ਹੀ ਵਿੱਚ ਉਨ੍ਹਾਂ ਨੂੰ ਕੁਝ ਇਨਪੁਟਸ ਮਿਲੇ,, ਜਿਸ ਕਾਰਨ ਪੁਲਿਸ ਨੇ ਹੋਰ ਸਖਤੀ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਸਥਿਤੀ ਕਾਬੂ ਵਿੱਚ ਰਹੇ,, ਇਸ ਕਾਰਨ ਪੁਲਿਸ ਦੀਆਂ ਟੁਕੜੀਆਂ ਦੇ ਨਾਲ ਕੇਂਦਰੀ ਬਲਾਂ ਦੀ ਵੀ ਸਹਾਇਤਾ ਲਈ ਜਾ ਰਹੀ ਹੈ। ਰੁਪਿੰਦਰ ਕੌਰ ਸਰਾਂ ਨੇ ਕਿਹਾ ਕਿ ਖਾਲਿਸਤਾਨੀ ਸਮਰਥਕ (Khalistani supporter) ਹੋਰ ਵੀ ਕਾਬੂ ਕੀਤੇ ਜਾ ਸਕਦੇ ਨੇ। ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੁਲਿਸ ਗੰਭੀਰਤਾ ਨਾਲ ਕੰਮ ਕਰ ਰਹੀ ਹੈ
ਵੱਖ ਟੀਮਾਂ ਦਾ ਕੀਤਾ ਗਿਆ ਗਠਨ
ਜੋ ਵੀ ਭੈੜੇ ਐਲੀਮੈਂਟਸ ਨੇ ਉਨ੍ਹਾਂ ਖਿਲਾਫ ਵੀ ਸਿਕੰਜਾ ਕਸਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਆਈਟੀ ਵਿੰਗ ਵੀ ਨਜ਼ਰ ਰੱਖ ਰਿਹਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਅਫਵਾਹਾਂ ਤੋਂ ਲੋਕਾਂ ਨੂੰ ਬਚਣ ਦੀ ਜ਼ਰੂਰਤ ਹੈ ਅਤੇ ਲੋਕ ਸ਼ਾਂਤੀ ਬਣਾ ਕੇ ਰੱਖਣ ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੁੜੀ ਹੋਈ ਕੋਈ ਵੀ ਐਸੀ ਪੋਸਟ ਨੂੰ ਸ਼ੇਅਰ ਨਾ ਕੀਤਾ ਜਾਵੇ ਜੋ ਕਿ ਭੜਕਾਊ ਹੋਵੇ ਕਿਹਾ ਕਿ ਜਿਹੜਾ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਉਸ ਖ਼ਿਲਾਫ਼ ਸਖਤ ਕਾਰਵਾਈ ਹੋਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ