ਜ਼ਿਨ੍ਹਾਂ ਨੇ ਭ੍ਰਿਸ਼ਟਾਚਾਰ ਕੀਤਾ ਹੁਣ ਉਹ ਵਿਜੀਲੈਂਸ ਕੋਲੋਂ ਡਰ ਰਹੇ, ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਕਰ ਰਹੇ ਪ੍ਰਦਰਸ਼-ਮਾਨ

Updated On: 

15 Sep 2023 17:59 PM

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਫਾਇਦੇ ਲਈ ਕਈ ਤਰ੍ਹਾਂ ਦੇ ਘਪਲੇ ਕਰਦੀਆਂ ਸਨ ਅਤੇ ਲੋਕਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ ਸੀ। ਪਰ ਅਸੀਂ ਇਸ ਸਭ 'ਤੇ ਰੋਕ ਲਗਾ ਦਿੱਤੀ ਹੈ। ਇਸ ਕਾਰਨ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਬਿਜਲੀ ਬੋਰਡ ਦੀ ਸਬਸਿਡੀ ਦੇ ਪੈਸੇ ਦਿੱਤੇ ਜਾ ਰਹੇ ਹਨ।

ਜ਼ਿਨ੍ਹਾਂ ਨੇ ਭ੍ਰਿਸ਼ਟਾਚਾਰ ਕੀਤਾ ਹੁਣ ਉਹ ਵਿਜੀਲੈਂਸ ਕੋਲੋਂ ਡਰ ਰਹੇ, ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਕਰ ਰਹੇ ਪ੍ਰਦਰਸ਼-ਮਾਨ
Follow Us On

ਪੰਜਾਬ ਨਿਊਜ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿੱਚ ਚੱਲ ਰਹੇ ਕਿਸਾਨ ਮੇਲੇ ਦੇ ਦੂਜੇ ਦਿਨ ਸੀਐਮ ਭਗਵੰਤ ਮਾਨ ਪੁੱਜੇ। ਮੁੱਖ ਮੰਤਰੀ (Chief Minister) ਨੇ ਪੰਜ ਮੋਹਰੀ ਕਿਸਾਨਾਂ ਨੂੰ ਖੇਤੀ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸੂਬਾ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਦੱਸੀਆਂ। ਇਨ੍ਹਾਂ ਵਿੱਚ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਅਤੇ ਆਮ ਆਦਮੀ ਪਾਰਟੀ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ।

ਇਸ ਤੋਂ ਇਲਾਵਾ ਪੰਜਾਬ (Punjab) ਦੀਆਂ ਸੜਕਾਂ ਦੀ ਹਾਲਤ ਸੁਧਾਰਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਚਰਚਾ ਕੀਤੀ ਗਈ। ਵਿਰੋਧੀਆ ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਪਰ ਪਿਛਲੀਆਂ ਸਰਕਾਰਾਂ ਨੇ ਭ੍ਰਿਸ਼ਟਾਚਾਰ ਕੀਤਾ ਤੇ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਕੀਤਾ ਹੁਣ ਉਹ ਵਿਜੀਲੈਂਸ ਤੋਂ ਡਰ ਰਹੇ ਹਨ। ਬਦਨਾਮ ਕਰਨ ਦੇ ਲ਼ਈ ਉਹ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।

ਅਸੀਂ 300 ਯੂਨਿਟ ਬਿਜਲੀ ਮੁਫਤ ਕੀਤੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Govt) ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲੇ ਪੜਾਅ ਵਿੱਚ ਹੀ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਹੈ। ਇਸੇ ਕਾਰਨ ਅੱਜ ਪੰਜਾਬ ਵਿੱਚ 85 ਫੀਸਦੀ ਲੋਕ ਆਪਣੇ ਬਿਜਲੀ ਦੇ ਬਿੱਲ ਨਹੀਂ ਭਰਦੇ। ਜ਼ੀਰੋ ਬਿੱਲ ਆ ਰਿਹਾ ਹੈ। ਇਹ ਪੰਜਾਬੀਆਂ ਨੂੰ ਦਿੱਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਡਾ ਤੋਹਫਾ ਹੈ।

ਪਿਛਲੀਆਂ ਸਰਕਾਰਾਂ ਨੇ ਲਗਾਤਾਰ ਕੀਤਾ ਘਪਲਾ

ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਆਪਣੇ ਫਾਇਦੇ ਲਈ ਤਰ੍ਹਾਂ-ਤਰ੍ਹਾਂ ਦੇ ਘਪਲੇ ਕਰਦੀਆਂ ਸਨ ਅਤੇ ਲੋਕਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ ਸੀ। ਪਰ ਅਸੀਂ ਇਸ ਸਭ ‘ਤੇ ਰੋਕ ਲਗਾ ਦਿੱਤੀ ਹੈ। ਇਸ ਕਾਰਨ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਬਿਜਲੀ ਬੋਰਡ ਦੀ ਸਬਸਿਡੀ ਦੇ ਪੈਸੇ ਲਗਾਤਾਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੇ ਹੋਰ ਪਹਿਲੂ ਸਥਾਪਤ ਕਰੇਗੀ। ਇਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਪੰਜਾਬ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ। ਮਾਨ ਨੇ 640 ਮੁਹੱਲਾ ਕਲੀਨਿਕਾਂ ਨੂੰ ਵੱਡੀ ਪ੍ਰਾਪਤੀ ਦੱਸਿਆ।

ਮੁਹੱਲਾ ਕਲੀਨਿਕਾਂ ‘ਚ ਲੱਖਾਂ ਲੋਕਾਂ ਨੇ ਕਵਾਇਆ ਇਲਾਜ

ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਮੁਹੱਲਾ ਕਲੀਨਿਕਾਂ ਤੋਂ 50 ਲੱਖ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਹੋਰ ਮੁਹੱਲਾ ਕਲੀਨਿਕ ਖੋਲ੍ਹਣ ਦਾ ਭਰੋਸਾ ਦਿੱਤਾ। ਮਾਨ ਨੇ ਕਿਹਾ ਕਿ ਪੰਜਾਬ ਦੀ ਸਿਹਤ ਨੂੰ ਸੁਧਾਰਨਾ ਵੀ ਸਾਡਾ ਕੰਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੀ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ।

ਸਾਡੀ ਨੌਜਵਾਨ ਪੀੜੀ ਨਸ਼ੇ ਦੀ ਲਤ ‘ਚੋਂ ਨਿਕਲ ਰਹੀ ਹੈ। ਪੁਲਿਸ ਲਗਾਤਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕ ਰਹੀ ਹੈ। ਭਗਵੰਤ ਮਾਨ ਨੇ ਬਿਨਾਂ ਨਾਮ ਲਏ ਪਿਛਲੀਆਂ ਸਰਕਾਰਾਂ ਦੇ ਕੁਝ ਵੱਡੇ ਆਗੂਆਂ ਬਾਰੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਪੰਜਾਬ ਵਿੱਚ ਬਹੁਤ ਭ੍ਰਿਸ਼ਟਾਚਾਰ ਹੋਇਆ ਸੀ। ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ ਗਿਆ। ਬਿਨਾਂ ਪੈਸੇ ਦੇ ਕੋਈ ਕੰਮ ਨਹੀਂ ਹੁੰਦਾ ਸੀ ਪਰ ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਗਈ ਹੈ।