Indecent Video Case: ਲਾਲਚੰਦ ਕਟਾਰੂਚੱਕ ਦੇ ਮਾਮਲੇ ‘ਚ SC ਕਮਿਸ਼ਨ ਵੱਲ਼ੋਂ ਪੰਜਾਬ ਸਰਕਾਰ ਨੂੰ ਨੋਟਿਸ
ਮੰਤਰੀ ਲਾਲਚੰਦ ਕਟਾਰੂਚੱਕ ਦੇ ਮਾਮਲੇ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਫਲਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ। ਉਨ੍ਹਾਂ ਨੇ ਸਫ਼ਾਈ ਸੇਵਕਾਂ ਦੇ ਤਨਖਾਹ ਦੇ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

ਲੁਧਿਆਣਾ। ਕੌਮੀ ਐਸਸੀ/ਐਸਟੀ ਕਮਿਸ਼ਨ ਨੇ ਪੰਜਾਬ ਦੇ ਮੰਤਰੀ ਲਾਲਚੰਦ ਕਟਾਰੂਚੱਕ (Lalchand Kataruchak) ਖ਼ਿਲਾਫ਼ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਪ੍ਰਗਟਾਵਾ ਨੈਸ਼ਨਲ ਐਸ.ਸੀ/ਐਸ.ਟੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸਥਾਨਕ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਤੋਂ ਪਹਿਲਾਂ ਸਾਂਪਲਾ ਨੇ ਲੁਧਿਆਣਾ (Ludhiana) ਦੇ ਸਰਕਟ ਹਾਊਸ ਵਿਖੇ ਸਰਕਾਰ ਵੱਲੋਂ ਨਿਯੁਕਤ ਕੀਤੇ ਸਫ਼ਾਈ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਸਾਂਪਲਾ ਨੇ ਖ਼ੁਲਾਸਾ ਕੀਤਾ ਹੈ ਕਿ ਪੰਜਾਬ ਦੇ ਮੰਤਰੀ ਖ਼ਿਲਾਫ਼ ਦੋਸ਼ ਲਾਉਣ ਵਾਲੇ ਪੀੜਤ ਵੱਲੋਂ ਉਸ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਅਪੀਲ ਕੀਤੀ ਗਈ ਸੀ।