Indecent Video Case: ਲਾਲਚੰਦ ਕਟਾਰੂਚੱਕ ਦੇ ਮਾਮਲੇ ‘ਚ SC ਕਮਿਸ਼ਨ ਵੱਲ਼ੋਂ ਪੰਜਾਬ ਸਰਕਾਰ ਨੂੰ ਨੋਟਿਸ

Updated On: 

03 Jun 2023 18:22 PM

ਮੰਤਰੀ ਲਾਲਚੰਦ ਕਟਾਰੂਚੱਕ ਦੇ ਮਾਮਲੇ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਫਲਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ। ਉਨ੍ਹਾਂ ਨੇ ਸਫ਼ਾਈ ਸੇਵਕਾਂ ਦੇ ਤਨਖਾਹ ਦੇ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

Indecent Video Case: ਲਾਲਚੰਦ ਕਟਾਰੂਚੱਕ ਦੇ ਮਾਮਲੇ ਚ SC ਕਮਿਸ਼ਨ ਵੱਲ਼ੋਂ ਪੰਜਾਬ ਸਰਕਾਰ ਨੂੰ ਨੋਟਿਸ
Follow Us On

ਲੁਧਿਆਣਾ। ਕੌਮੀ ਐਸਸੀ/ਐਸਟੀ ਕਮਿਸ਼ਨ ਨੇ ਪੰਜਾਬ ਦੇ ਮੰਤਰੀ ਲਾਲਚੰਦ ਕਟਾਰੂਚੱਕ (Lalchand Kataruchak) ਖ਼ਿਲਾਫ਼ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਪ੍ਰਗਟਾਵਾ ਨੈਸ਼ਨਲ ਐਸ.ਸੀ/ਐਸ.ਟੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸਥਾਨਕ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਤੋਂ ਪਹਿਲਾਂ ਸਾਂਪਲਾ ਨੇ ਲੁਧਿਆਣਾ (Ludhiana) ਦੇ ਸਰਕਟ ਹਾਊਸ ਵਿਖੇ ਸਰਕਾਰ ਵੱਲੋਂ ਨਿਯੁਕਤ ਕੀਤੇ ਸਫ਼ਾਈ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਸਾਂਪਲਾ ਨੇ ਖ਼ੁਲਾਸਾ ਕੀਤਾ ਹੈ ਕਿ ਪੰਜਾਬ ਦੇ ਮੰਤਰੀ ਖ਼ਿਲਾਫ਼ ਦੋਸ਼ ਲਾਉਣ ਵਾਲੇ ਪੀੜਤ ਵੱਲੋਂ ਉਸ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਅਪੀਲ ਕੀਤੀ ਗਈ ਸੀ।

ਸਫਾਈ ਮੁਲਾਜ਼ਮਾਂ ਦੇ ਮਾਮਲੇ ਦੀ 4 ਨੂੰ ਹੋਵੇਗੀ ਸੁਣਵਾਈ

ਇਸ ਸਬੰਧੀ ਉਨ੍ਹਾਂ ਪੁਲਿਸ (Police) ਨੂੰ ਹਦਾਇਤਾਂ ਦਿੱਤੀਆਂ ਹਨ। ਦੂਜੇ ਪਾਸੇ ਸਫ਼ਾਈ ਕਰਮਚਾਰੀਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਕਿਹਾ ਕਿ ਨਗਰ ਨਿਗਮ, ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਬੰਧਤ ਪ੍ਰਕਿਰਿਆ 2 ਜੁਲਾਈ ਤੱਕ ਮੁਕੰਮਲ ਕਰਕੇ ਏ.ਟੀ.ਆਰ. ਨਹੀਂ ਤਾਂ 4 ਜੁਲਾਈ ਨੂੰ ਦਿੱਲੀ ‘ਚ ਸੁਣਵਾਈ ਹੋਵੇਗੀ। ਜੇਕਰ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ ਤਾਂ ਮਾਮਲੇ ਦਾ ਨਿਪਟਾਰਾ ਆਪਣੇ ਆਪ ਹੋ ਜਾਵੇਗਾ। ਇਸ ਤੋ ਇਲਾਵਾ ਨਗਰ ਨਿਗਮ ਲੁਧਿਆਣਾ ਵਿਚ ਕਈ ਕਰਮਚਾਰੀਆਂ ਵੱਲੋਂ ਜਾਤੀ ਸਰਟੀਫਿਕੇਟ ਲਗਾ ਕੇ ਨੌਕਰੀ ਹਾਸਲ ਕਰਨ ਦੇ ਪੁੱਛੇ ਸਵਾਲ ਤੇ ਬੋਲਦੇ ਹੋਏ ਉਹਨਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਵੀ ਐਕਸ਼ਨ ਲਿਆ ਜਾਵੇਗਾ। ਕਿਹਾ ਕਿ ਇਸ ਸਬੰਧੀ ਹਾਲੇ ਤੱਕ ਉਨ੍ਹਾਂ ਕੋਲ ਕੋਈ ਵੀ ਸ਼ਿਕਾਇਤ ਨਹੀਂ ਆਈ ਹੈ।

‘ਚੇਅਰਮੈਨ ਨੂੰ ਮੰਗਾਂ ਬਾਰੇ ਕਰਵਾਇਆ ਜਾਣੂ’

ਉਧਰ ਸੀਵਰਮੈਨ ਸਫ਼ਾਈ ਕਰਮਚਾਰੀ ਬੋਰਡ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਐਸੀ ਐਸਟੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਈ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਨਗਰ ਨਿਗਮ (Municipal Corporation) ਵਿੱਚ ਬਤੌਰ ਕੰਮ ਕਰ ਰਹੇ ਨੇ ਅਤੇ ਕੁਝ ਮੁਲਾਜ਼ਮਾਂ ਨੂੰ ਵੀ ਕੀਤਾ ਗਿਆ ਹੈ। ਪਰ ਬਾਵਜੂਦ ਇਸ ਦੇ ਉਨ੍ਹਾਂ ਦੀ ਅੱਠ ਮਹੀਨੇ ਦੀ ਤਨਖਾਹ ਹਾਲੇ ਤੱਕ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੈ। ਕਿਹਾ ਕਿ ਸਰਕਾਰ ਨੂੰ ਕਈ ਵਾਰ ਇਸ ਬਾਰੇ ਜਾਣੂ ਕਰਵਾ ਚੁੱਕੇ ਨੇ ਅਤੇ ਧਰਨਾ ਵੀ ਲਗਾ ਚੁੱਕੇ ਨੇ ਪਰ ਸਰਕਾਰ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ। ਕਿਹਾ ਕਿ ਜਿਸ ਤੋਂ ਬਾਅਦ ਮਾਮਲਾ ਵਿਜੇ ਸਾਂਪਲਾ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ