Ludhiana News: ਪੁਲਿਸ ਨੂੰ ਨਹੀਂ ਆਵੇਗੀ ਬਿਜਲੀ ਦੀ ਸਮੱਸਿਆ, ਪੰਜਾਬ ਦੇ ਹਰ ਥਾਣੇ ‘ਚ ਲਗਾਇਆ ਜਾਵੇਗਾ ਸੋਲਰ ਸਿਸਟਮ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਦਾ ਕੰਮ ਬਹੁਤ ਵਧ ਗਿਆ ਹੈ। ਗਰਮੀ ਵਧਣ ਦੇ ਨਾਲ ਹੀ ਬਿਜਲੀ ਦੀ ਕਮੀ ਵੀ ਸ਼ੁਰੂ ਹੋ ਜਾਂਦੀ ਹੈ ਪਰ ਪੰਜਾਬ ਵਿੱਚ ਬਿਜਲੀ ਹੈ। ਇਸ ਨੂੰ ਬਚਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਥਾਣਿਆਂ ਵਿੱਚ ਸੋਲਰ ਪੈਨਲ ਲਗਾਉਣ ਨਾਲ ਬਿਜਲੀ ਦੀ ਕਮੀ ਦੂਰ ਹੋ ਜਾਵੇਗੀ।

ਲੁਧਿਆਣਾ। ਪੰਜਾਬ ਦੇ ਥਾਣਿਆਂ ‘ਚ ਹੁਣ ਬਿਜਲੀ ਦੀ ਕਮੀ ਦੂਰ ਕੀਤੀ ਜਾਵੇਗੀ। ਹੁਣ ਪੁਲਿਸ ਨੇ ਆਪ ਹੀ ਬਿਜਲੀ ਦਾ ਪ੍ਰਬੰਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਹਰ ਥਾਣੇ ਵਿੱਚ ਸੋਲਰ ਸਿਸਟਮ ਲਗਾਇਆ ਜਾਵੇਗਾ। ਲੁਧਿਆਣਾ (Ludhiana) ਦੇ 13 ਥਾਣਿਆਂ ਵਿੱਚ 120 ਕਿਲੋਵਾਟ ਦੇ ਸੋਲਰ ਪੈਨਲ ਲਗਾਏ ਗਏ। ਇਸ ਦਾ ਉਦਘਾਟਨ ਕਰਨ ਲਈ ਸੂਬੇ ਦੇ ਡੀਜੀਪੀ ਗੌਰਵ ਯਾਦਵ ਖੁਦ ਪਹੁੰਚੇ। ਲੁਧਿਆਣਾ ਦੇ ਜਮਾਲਪੁਰ ਥਾਣੇ ਦੀ ਛੱਤ ‘ਤੇ ਵੱਡਾ ਸੋਲਰ ਪੈਨਲ ਲਗਾਇਆ ਗਿਆ ਹੈ। ਉਦਘਾਟਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਉੱਥੇ ਮੌਜੂਦ ਸਾਰੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਸੋਲਰ ਸਿਸਟਮ ਬਾਰੇ ਜਾਣਕਾਰੀ ਹਾਸਲ ਕੀਤੀ।
ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਪੁਲਿਸ ਦਾ ਕੰਮ ਬਹੁਤ ਵਧ ਗਿਆ ਹੈ। ਗਰਮੀ ਵਧਣ ਦੇ ਨਾਲ ਹੀ ਬਿਜਲੀ ਦੀ ਕਮੀ ਵੀ ਸ਼ੁਰੂ ਹੋ ਜਾਂਦੀ ਹੈ ਪਰ ਪੰਜਾਬ ਵਿੱਚ ਬਿਜਲੀ ਹੈ। ਇਸ ਨੂੰ ਬਚਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਥਾਣਿਆਂ ਵਿੱਚ ਸੋਲਰ ਪੈਨਲ ਲਗਾਉਣ ਨਾਲ ਬਿਜਲੀ ਦੀ ਕਮੀ ਦੂਰ ਹੋ ਜਾਵੇਗੀ। ਇਸ ਦੇ ਨਾਲ ਹੀ ਥਾਣਿਆਂ ਵਿੱਚ ਸਮੇਂ ਸਿਰ ਬਿਜਲੀ ਦੀ ਲੋੜੀਂਦੀ ਸਪਲਾਈ ਉਪਲਬਧ ਹੋਵੇਗੀ।