ਲੁਧਿਆਣਾ ਨਿਊਜ। ਇਥੋਂ ਦੀ ਗਿੱਲ ਰੋਡ ਵਿਖੇ ਭਾਜਪਾ ਕਾਰਜਕਾਰਨੀ ਜਿਲ੍ਹਾ ਲੁਧਿਆਣਾ ਦੀ ਮੀਟਿੰਗ ਹੋਈ, ਜਿਸ ਵਿਚ ਜਿਲੇ ਭਰ ਦੇ ਭਾਜਪਾ ਵਰਕਰ ਪਹੁੰਚੇ।ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਮੀਟਿੰਗ ‘ਚ ਸ਼ਿਰਕਤ ਕੀਤੀ। ਉਨ੍ਹਾਂ ਨੇ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਆ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈਕੇ ਵਰਕਰਾਂ ਨੂੰ ਜੋੜਨ ਅਤੇ ਵਾਰਡਾਂ ਵਿੱਚ ਮਜਬੂਤੀ ਲਈ ਇਹ ਮੀਟਿੰਗ ਕੀਤੀ ਗਈ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਵਰਕਿੰਗ ਮੀਟਿੰਗ ਵਿੱਚ ਸਾਰੇ ਮੁੱਦੇ ਵਿਚਾਰੇ ਗਏ ਹਨ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤੀ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਦਕਿ ਮੌਜੂਦਾ ਦੀ ਸਰਕਾਰ ਵੱਲੋਂ ਐਂਟੀ ਕ੍ਰੱਪਸ਼ਨ ਹੈਲਪਲਾਈਨ ਦੇ ਇੱਕ ਸਾਲ ਪੂਰਾ ਹੋਣ ਤੇ ਰਿਪੋਰਟ ਕਾਰਡ ਜਾਰੀ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪ੍ਰਧਾਨ ਅਸ਼ਵਨੀ ਸ਼ਰਮਾ ਮੌਜੂਦਾ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਨਜ਼ਰ ਆਏ।
ਸ਼ਰਮਾ ਨੇ ਕਿਹਾ ਕਿ ਸਰਕਾਰ ਹਰ ਮੁੱਦੇ ਤੇ ਫੇਲ ਸਾਬਤ ਹੋਈ ਹੈ ਕਿਹਾ ਕਿ ਇਹ ਸਰਕਾਰ ਦੀ ਇਸ਼ਤਿਹਾਰਬਾਜ਼ੀ ਹੈ ਉਨ੍ਹਾਂ ਕਿਹਾ ਕਿ ਇਕ ਪਾਸੇ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ, ਦੂਜੇ ਪਾਸੇ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ, ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ, ਅਤੇ ਲੋਕਾਂ ਨਾਲ ਧੋਖਾ ਹੋ ਰਿਹਾ ਹੈ ਓਧਰ NSA ਵਲੋਂ ਡਿਬਰੂਗੜ੍ਹ ਪਹੁੰਚ ਅਮ੍ਰਿਤਪਾਲ ਮਾਮਲੇ ‘ਚ ਟੀਮ ਵੱਲੋਂ ਬਿਆਨ ਦਰਜ ਕਰਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਗਲਤ ਕੰਮ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਜੋ ਵੀ ਦੇਸ਼ ਅਤੇ ਪੰਜਾਬ ਦਾ ਮਾਹੌਲ ਖਰਾਬ ਕਰੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਮੁੱਖ ਮੰਤਰੀ ਵਲੋਂ ਮਮਤਾ ਬੈਨਰਜੀ ਨਾਲ ਹੋਈ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਉੱਪਰ ਕੋਈ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਹੈ ਕਿ ਦੇਸ਼ ‘ਚ ਪੰਜਾਬ ਦਾ ਮਾਹੌਲ ਖਰਾਬ ਹੈ ਸਰਕਾਰ ਲਾਵ ਇਨ ਆਰਡਰ ਦੀ ਸਥਿਤੀ ਨੂੰ ਲੈ ਕੇ ਫੇਲ ਸਾਬਤ ਹੋ ਰਹੀ ਹੈ, ਇਸ ਤੋਂ ਇਲਾਵਾ ਰਾਜਸਥਾਨ ਨੂੰ ਦਿੱਤੇ ਜਾ ਰਹੇ ਪਾਣੀ ਤੇ ਅਕਾਲੀ ਦਲ ਵੱਲੋਂ ਪੱਕਾ ਮੋਰਚਾ ਲਗਾਏ ਜਾਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਪੂਰਾ ਗਿਆਨ ਨਹੀਂ ਹੈ ਅਤੇ ਉਹ ਇਸ ਵਿਚਾਲੇ ਕੁਝ ਵੀ ਨਹੀਂ ਕਹਿ ਸਕਦੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ