Amritpal ‘ਤੇ ਕੀਤੀ ਜਾ ਰਹੀ ਕਾਰਵਾਈ ਪੂਰੀ ਤਰ੍ਹਾਂ ਨਾਲ ਸਕ੍ਰਿਪਟਿਡ : ਰਾਜਾ ਵੜਿੰਗ
Raja Waring ਨੇ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ਤੇ ਵਿਰੋਧ ਪ੍ਰਗਟਾਇਆ ਅਤੇ ਮੋਦੀ ਸਰਕਾਰ ਖ਼ਿਲਾਫ਼ ਭੜਾਸ ਵੀ ਕੱਢੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਹਕੂਮਤ ਨੇ ਅਧਿਕਾਰਾਂ ਤੇ ਡਾਕਾ ਮਾਰਿਆ ਹੈ ਜੌ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ludiana News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ‘ਤੇ ਕਾਰਵਾਈ ਨੂੰ ਲੈ ਕੇ ਸੂਬੇ ਦੇ ਹਾਲਾਤ ਨੂੰ ਸਕ੍ਰਿਪਟਿਡ ਕਾਰਵਾਈ ਕਰਾਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਸਰਬੱਤ ਖਾਲਸਾ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਹਰ ਧਰਮ ਨੂੰ ਆਪਣਾ ਪ੍ਰਚਾਰ ਕਰਨ ਦਾ ਅਧਿਕਾਰ ਹੈ। ਇਸ ਤੋਂ ਪਹਿਲਾਂ ਰਾਜਾ ਵੜਿੰਗ ਸਮੇਤ ਪ੍ਰਦੇਸ਼ ਪ੍ਰਭਾਰੀ ਹਰੀਸ਼ ਰਾਵਤ ਵਰਕਰਾਂ ਅਤੇ ਲੀਡਰਾਂ ਨਾਲ ਮੀਟਿੰਗ ਕਰ ਰਹੇ ਸਨ
ਵੜਿੰਗ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਨੂੰ ਲੈ ਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਪੂਰੀ ਤਰ੍ਹਾਂ ਨਾਲ ਲਿਖਤੀ ਹੈ, ਜਿਸ ਵਿੱਚ ਉਨ੍ਹਾਂ ਨੇ ਸੂਬਾ ਅਤੇ ਕੇਂਦਰ ਸਰਕਾਰ ਦੀ ਭੂਮਿਕਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੋਨੋਂ ਹੀ ਸਰਕਾਰਾਂ ਇਸ ਮਾਮਲੇ ਚ ਫੈਲ ਰਹੀਆਂ ਨੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਆਪਸੀ ਭਾਈਚਾਰਾ ਕਾਇਮ ਰੱਖਣ ਵਿੱਚ ਵਿਸ਼ਵਾਸ ਰੱਖਦੀ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਕੋਈ ਵੀ ਅਜਿਹਾ ਵਿਅਕਤੀ ਪੰਜਾਬ ਤੋਂ ਫਰਾਰ ਹੁੰਦਾ ਹੈ ਤਾਂ ਉਸਨੂੰ ਦਿੱਲੀ ਦੀ ਸਪੈਸ਼ਲ ਪੁਲਿਸ ਗ੍ਰਿਫਤਾਰ ਕਰ ਲੈਂਦੀ ਹੈ ਪਰ ਅਮ੍ਰਿਤਪਾਲ ਦੇ ਮਾਮਲੇ ਨੂੰ ਲੈਕੇ ਜਾਪਦਾ ਹੈ ਕਿ ਦਾਲ ਵਿਚ ਕੁਝ ਕਾਲਾ ਹੈ।


