Ludhiana Gas Leak Incident: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 18-18 ਲੱਖ, ਪੰਜਾਬ ਸਰਕਾਰ ਨੇ ਜਾਰੀ ਕੀਤੀ ਰਾਸ਼ੀ
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਸੀ। ਹੁਣ 18-18 ਲੱਖ ਰੁਪਏ ਦੀ ਬਾਕੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਹੈ।
ਲੁਧਿਆਣਾ। ਲੁਧਿਆਣਾ ਦੇ ਗਿਆਸਪੁਰਾ (Gyaspura) ‘ਚ ਜ਼ਹਿਰੀਲੀ ਗੈਸ ਨੇ 11 ਲੋਕਾਂ ਦੀ ਜਾਨ ਲੈ ਲਈ ਹੈ। ਹੁਣ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 18-18 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Punjab Finance Minister Harpal Singh Cheema) ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਘਟਨਾ ਵਾਲੇ ਦਿਨ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ ਸਨ।


