Ludhiana Gas Leak Incident: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 18-18 ਲੱਖ, ਪੰਜਾਬ ਸਰਕਾਰ ਨੇ ਜਾਰੀ ਕੀਤੀ ਰਾਸ਼ੀ

Published: 

16 May 2023 09:34 AM

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਸੀ। ਹੁਣ 18-18 ਲੱਖ ਰੁਪਏ ਦੀ ਬਾਕੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਹੈ।

Ludhiana Gas Leak Incident: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 18-18 ਲੱਖ, ਪੰਜਾਬ ਸਰਕਾਰ ਨੇ ਜਾਰੀ ਕੀਤੀ ਰਾਸ਼ੀ
Follow Us On

ਲੁਧਿਆਣਾ। ਲੁਧਿਆਣਾ ਦੇ ਗਿਆਸਪੁਰਾ (Gyaspura) ‘ਚ ਜ਼ਹਿਰੀਲੀ ਗੈਸ ਨੇ 11 ਲੋਕਾਂ ਦੀ ਜਾਨ ਲੈ ਲਈ ਹੈ। ਹੁਣ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 18-18 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Punjab Finance Minister Harpal Singh Cheema) ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਘਟਨਾ ਵਾਲੇ ਦਿਨ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ ਸਨ।

ਪੰਜਾਬ ਸਰਕਾਰ ਨੇ ਪਹਿਲਾਂ ਦਿੱਤੇ ਸਨ 2-2 ਲੱਖ ਰੁਪਏ

ਜ਼ਿਕਰਯੋਗ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) ਨੇ ਉਕਤ ਹਾਦਸੇ ਦਾ ਖੁਦ ਨੋਟਿਸ ਲਿਆ ਸੀ ਅਤੇ ਲੁਧਿਆਣਾ ਜ਼ਿਲਾ ਪ੍ਰਸ਼ਾਸਨ ਨੂੰ ਪੀੜਤ ਪਰਿਵਾਰਾਂ ਨੂੰ 20-20 ਲੱਖ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਸਨ। ਉਦੋਂ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਸੀ। ਹੁਣ 18-18 ਲੱਖ ਰੁਪਏ ਦੀ ਬਾਕੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਹੈ।

ਤਿੰਨ ਬੱਚਿਆਂ ਦੀ ਵੀ ਹੋਈ ਸੀ ਮੌਤ

ਆਰਤੀ ਕਲੀਨਿਕ ਚਲਾਉਣ ਵਾਲੇ ਕਵੀਲਾਸ਼, ਉਸਦੀ ਪਤਨੀ ਵਰਸ਼ਾ (35) ਅਤੇ ਤਿੰਨ ਬੱਚਿਆਂ ਕਲਪਨਾ (16), ਅਭੈ (13) ਅਤੇ ਆਰੀਅਨ (10) ਦੀ ਸੀਵਰੇਜ ਵਿੱਚ ਪੈਦਾ ਹੋਈ ਜ਼ਹਿਰੀਲੀ ਗੈਸ ਸਾਹ ਲੈਣ ਨਾਲ ਮੌਤ ਹੋ ਗਈ। ਕਵੀਲਾਸ਼ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਸੀ ਪਰ ਪਿਛਲੇ 30 ਸਾਲਾਂ ਤੋਂ ਉਹ ਪੰਜਾਬ ਵਿੱਚ ਹੀ ਸੈਟਲ ਸੀ।

ਇਸ ਹਾਦਸੇ ‘ਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਸੌਰਵ ਗੋਇਲ, ਉਨ੍ਹਾਂ ਦੀ ਪਤਨੀ ਪ੍ਰੀਤੀ ਅਤੇ ਮਾਂ ਕਮਲੇਸ਼ ਗੋਇਲ ਦੀ ਵੀ ਮੌਤ ਹੋ ਗਈ। ਨਵਨੀਤ ਕੁਮਾਰ, ਉਸ ਦੀ ਪਤਨੀ ਨੀਤੂ ਅਤੇ ਅਮਿਤ ਨਾਂ ਦੇ ਵਿਅਕਤੀ ਨੇ ਵੀ ਜ਼ਹਿਰੀਲੀ ਗੈਸ ਨਾਲ ਆਪਣੀ ਜਾਨ ਲੈ ਲਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ